ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਰਾਹ ਉਤੇ ਤੁਰ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ (ਜਦੋਂ) ਮੈਂ ਉਹਨਾਂ ਪਾਸੋਂ (ਸਿਮਰਨ ਦੀ ਜਾਚ) ਪੁੱਛਦਾ ਹਾਂ
Go and ask the Gurmukhs, who meditate on the Lord.
ਗੁਰ ਸੇਵਾ ਤੇ ਮਨੁ ਪਤੀਆਇ ॥
(ਤਾਂ ਉਹ ਦੱਸਦੇ ਹਨ ਕਿ) ਗੁਰੂ ਦੀ ਦੱਸੀ ਹੋਈ ਸੇਵਾ ਨਾਲ (ਹੀ) ਮਨੁੱਖ ਦਾ ਮਨ (ਪ੍ਰਭੂ-ਸਿਮਰਨ ਵਿਚ) ਪਤੀਜਦਾ ਹੈ ।
Serving the Guru, the mind is satisfied.
ਸੇ ਧਨਵੰਤ ਹਰਿ ਨਾਮੁ ਕਮਾਇ ॥
(ਗੁਰੂ ਦੀ ਸਰਨ ਪੈਣ ਵਾਲੇ) ਉਹ ਮਨੁੱਖ ਪਰਮਾਤਮਾ ਦਾ ਨਾਮ-ਧਨ ਖੱਟ ਕੇ ਧਨਾਢ ਹੋ ਜਾਂਦੇ ਹਨ ।
Those who earn the Lord's Name are wealthy.
ਪੂਰੇ ਗੁਰ ਤੇ ਸੋਝੀ ਪਾਇ ॥੧॥
ਇਹ ਅਕਲ ਪੂਰੇ ਗੁਰੂ ਪਾਸੋਂ ਹੀ ਮਿਲਦੀ ਹੈ ।੧।
Through the Perfect Guru, understanding is obtained. ||1||
ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥
ਮੇਰੇ ਭਾਈ ! (ਗੁਰੂ ਦੀ ਸਰਨ ਪੈ ਕੇ) ਸਦਾ ਪਰਮਾਤਮਾ ਦਾ ਨਾਮ ਸਿਮਰਦੇ ਰਹੋ ।
Chant the Name of the Lord, Har, Har, O my Siblings of Destiny.
ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥੧॥ ਰਹਾਉ ॥
ਗੁਰੂ ਦੀ ਰਾਹੀਂ ਕੀਤੀ ਹੋਈ ਸੇਵਾ-ਭਗਤੀ ਦੀ ਮਿਹਨਤ ਪਰਮਾਤਮਾ ਕਬੂਲ ਕਰ ਲੈਂਦਾ ਹੈ ।੧।ਰਹਾਉ।
The Gurmukhs serve the Lord, and so they are accepted. ||1||Pause||
ਆਪੁ ਪਛਾਣੈ ਮਨੁ ਨਿਰਮਲੁ ਹੋਇ ॥
(ਗੁਰੂ ਦੀ ਰਾਹੀਂ ਜੇਹੜਾ ਮਨੁੱਖ) ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ,
Those who recognize the self - their minds become pure.
ਜੀਵਨ ਮੁਕਤਿ ਹਰਿ ਪਾਵੈ ਸੋਇ ॥
ਉਹ ਇਸ ਜਨਮ ਵਿਚ ਹੀ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ ਤੇ ਪਰਮਾਤਮਾ ਨੂੰ ਮਿਲ ਪੈਂਦਾ ਹੈ ।
They become Jivan-mukta, liberated while yet alive, and they find the Lord.
ਹਰਿ ਗੁਣ ਗਾਵੈ ਮਤਿ ਊਤਮ ਹੋਇ ॥
ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਗੁਣ ਗਾਂਦਾ ਹੈ, ਉਸ ਦੀ ਬੁੱਧੀ ਸ੍ਰੇਸ਼ਟ ਹੋ ਜਾਂਦੀ ਹ
Singing the Glorious Praises of the Lord, the intellect becomes pure and sublime,
ਸਹਜੇ ਸਹਜਿ ਸਮਾਵੈ ਸੋਇ ॥੨॥
ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੨।
and they are easily and intuitively absorbed in the Lord. ||2||
ਦੂਜੈ ਭਾਇ ਨ ਸੇਵਿਆ ਜਾਇ ॥
(ਹੇ ਮੇਰੇ ਭਾਈ !) ਮਾਇਆ ਦੇ ਮੋਹ ਵਿਚ ਫਸੇ ਰਿਹਾਂ ਪਰਮਾਤਮਾ ਦੀ ਸੇਵਾ-ਭਗਤੀ ਨਹੀਂ ਹੋ ਸਕਦੀ ।
In the love of duality, no one can serve the Lord.
ਹਉਮੈ ਮਾਇਆ ਮਹਾ ਬਿਖੁ ਖਾਇ ॥
ਹਉਮੈ ਇਕ ਵੱਡਾ ਜ਼ਹਰ ਹੈ ਮਾਇਆ ਦਾ ਮੋਹ ਵੱਡਾ ਜ਼ਹਰ ਹੈ (ਇਹ ਜ਼ਹਰ ਮਨੁੱਖ ਦੇ ਆਤਮਕ ਜੀਵਨ ਨੂੰ) ਮਾਰ ਮੁਕਾਂਦਾ ਹੈ ।
In egotism and Maya, they are eating toxic poison.
ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥
ਮਾਇਆ (ਮਨੁੱਖ ਨੂੰ) ਪੁੱਤਰ (ਦੇ ਮੋਹ) ਦੀ ਰਾਹੀਂ, ਪਰਵਾਰ (ਦੇ ਮੋਹ) ਦੀ ਰਾਹੀਂ, ਘਰ (ਦੇ ਮੋਹ) ਦੀ ਰਾਹੀਂ ਠੱਗਦੀ ਰਹਿੰਦੀ ਹੈ,
They are emotionally attached to their children, family and home.
ਮਨਮੁਖਿ ਅੰਧਾ ਆਵੈ ਜਾਇ ॥੩॥
(ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਮਨੁੱਖ ਆਪਣੇ ਮਨ ਦੇ ਪਿੱਛੇ ਤੁਰ ਕੇ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।੩।
The blind, self-willed manmukhs come and go in reincarnation. ||3||
ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥ ਅਨਦਿਨੁ ਭਗਤਿ ਗੁਰ ਸਬਦੀ ਹੋਇ ॥
ਪਰਮਾਤਮਾ (ਗੁਰੂ ਦੀ ਰਾਹੀਂ ਜਿਸ ਮਨੁੱਖ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਹੈ, ਉਹ ਮਨੁੱਖ (ਉਸ ਦਾ) ਸੇਵਕ ਬਣ ਜਾਂਦਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਹਰ ਰੋਜ਼ ਪਰਮਾਤਮਾ ਦੀ ਭਗਤੀ ਹੋ ਸਕਦੀ ਹੈ ।
Those, unto whom the Lord bestows His Name, worship Him night and day, through the Word of the Guru's Shabad.
ਗੁਰਮਤਿ ਵਿਰਲਾ ਬੂਝੈ ਕੋਇ ॥
ਗੁਰੂ ਦੀ ਮਤਿ ਲੈ ਕੇ ਹੀ ਕੋਈ ਵਿਰਲਾ ਮਨੁੱਖ (ਜੀਵਨ-ਮਨੋਰਥ ਨੂੰ) ਸਮਝਦਾ ਹੈ,
How rare are those who understand the Guru's Teachings!
ਨਾਨਕ ਨਾਮਿ ਸਮਾਵੈ ਸੋਇ ॥੪॥੧੨॥੩੨॥
ਤੇ, ਹੇ ਨਾਨਕ ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ।੪।੧੨।੩੨।
O Nanak, they are absorbed in the Naam, the Name of the Lord. ||4||12||32||