ਕਲਿਆਨ ਮਹਲਾ ੫ ॥
Kalyaan, Fifth Mehl:
ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ ॥
ਹੇ (ਜੀਵਾਂ ਦੀ) ਜਿੰਦ ਦੇ ਮਾਲਕ! ਹੇ ਦਇਆ ਦੇ ਘਰ ਪੁਰਖ ਪ੍ਰਭੂ! ਹੇ ਮਿੱਤਰ! ਹੇ ਹਰੀ! ਤੂੰ ਹੀ ਗਰਭ-ਜੋਨਿ ਦਾ ਨਾਸ ਕਰਨ ਵਾਲਾ ਹੈਂ (ਜੂਨਾਂ ਦੇ ਗੇੜ ਵਿਚੋਂ ਕੱਢਣ ਵਾਲਾ ਹੈਂ),
The Lord of the Breath of Life, the Merciful Primal Lord God, is my Friend.
ਗਰਭ ਜੋਨਿ ਕਲਿ ਕਾਲ ਜਾਲ ਦੁਖ ਬਿਨਾਸਨੁ ਹਰਿ ਰਖੇ ॥੧॥ ਰਹਾਉ ॥
ਤੂੰ ਹੀ ਝਗੜੇ ਕਲੇਸ਼ਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਹੀ ਆਤਮਕ ਮੌਤ ਲਿਆਉਣ ਵਾਲੀਆਂ ਮੋਹ ਦੀਆਂ ਫਾਹੀਆਂ ਕੱਟਣ ਵਾਲਾ ਹੈਂ, ਤੂੰ ਹੀ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਹੀ ਰਾਖਾ ਹੈਂ ।੧।ਰਹਾਉ।
The Lord saves us from the womb of reincarnation and the noose of death in this Dark Age of Kali Yuga; He takes away our pain. ||1||Pause||
ਨਾਮ ਧਾਰੀ ਸਰਨਿ ਤੇਰੀ ॥
ਹੇ ਦਇਆਲ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, (ਮਿਹਰ ਕਰ, ਮੈਂ ਤੇਰਾ) ਨਾਮ (ਆਪਣੇ ਅੰਦਰ) ਵਸਾਈ ਰੱਖਾਂ,
I enshrine the Naam, the Name of the Lord, within; I seek Your Sanctuary, Lord.
ਪ੍ਰਭ ਦਇਆਲ ਟੇਕ ਮੇਰੀ ॥੧॥
ਮੈਨੂੰ ਇਕ ਤੇਰਾ ਹੀ ਸਹਾਰਾ ਹੈ ।੧।
O Merciful Lord God, You are my only Support. ||1||
ਅਨਾਥ ਦੀਨ ਆਸਵੰਤ ॥
ਹੇ ਸੁਆਮੀ! ਨਿਮਾਣੇ ਤੇ ਗਰੀਬ (ਇਕ ਤੇਰੀ ਹੀ ਸਹਾਇਤਾ ਦੀ) ਆਸ ਰੱਖਦੇ ਹਨ ।
You are the only Hope of the helpless, the meek and the poor.
ਨਾਮੁ ਸੁਆਮੀ ਮਨਹਿ ਮੰਤ ॥੨॥
(ਮਿਹਰ ਕਰ, ਤੇਰਾ) ਨਾਮ-ਮੰਤ੍ਰ (ਮੇਰੇ) ਮਨ ਵਿਚ (ਟਿਕਿਆ ਰਹੇ) ।੨।
Your Name, O my Lord and Master, is the Mantra of the mind. ||2||
ਤੁਝ ਬਿਨਾ ਪ੍ਰਭ ਕਿਛੂ ਨ ਜਾਨੂ ॥
ਹੇ ਪ੍ਰਭੂ! ਤੇਰੀ ਸਰਨ ਪਏ ਰਹਿਣ ਤੋਂ ਬਿਨਾ ਮੈਂ ਹੋਰ ਕੁਝ ਭੀ ਨਹੀਂ ਜਾਣਦਾ ।
I know of nothing except You, God.
ਸਰਬ ਜੁਗ ਮਹਿ ਤੁਮ ਪਛਾਨੂ ॥੩॥
ਸਾਰੇ ਜੁਗਾਂ ਵਿਚ ਤੂੰ ਹੀ (ਅਸਾਂ ਜੀਵਾਂ ਦਾ) ਮਿੱਤਰ ਹੈਂ ।੩।
Throughout all the ages, I realize You. ||3||
ਹਰਿ ਮਨਿ ਬਸੇ ਨਿਸਿ ਬਾਸਰੋ ॥
ਹੇ ਹਰੀ! ਦਿਨ ਰਾਤ (ਮੇਰੇ) ਮਨ ਵਿਚ ਟਿਕਿਆ ਰਹੁ ।
O Lord, You dwell in my mind night and day.
ਗੋਬਿੰਦ ਨਾਨਕ ਆਸਰੋ ॥੪॥੪॥੭॥
ਹੇ ਗੋਬਿੰਦ! ਤੂੰ ਹੀ ਨਾਨਕ ਦਾ ਆਸਰਾ ਹੈਂ ।੪।੪।੭।
The Lord of the Universe is Nanak's only Support. ||4||4||7||