ਕਲਿਆਨ ਮਹਲਾ ੫ ॥
Kalyaan, Fifth Mehl:
ਮਨਿ ਤਨਿ ਜਾਪੀਐ ਭਗਵਾਨ ॥
ਹੇ ਭਾਈ! ਮਨ ਵਿਚ ਹਿਰਦੇ ਵਿਚ (ਸਦਾ) ਭਗਵਾਨ (ਦਾ ਨਾਮ) ਜਪਦੇ ਰਹਿਣਾ ਚਾਹੀਦਾ ਹੈ ।
Within my mind and body I meditate on the Lord God.
ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ ॥੧॥ ਰਹਾਉ ॥
ਹੇ ਭਾਈ! (ਜਿਸ ਮਨੁੱਖ ਉੱਤੇ) ਪੂਰੇ ਸਤਿਗੁਰੂ ਜੀ ਦਇਆਲ ਹੁੰਦੇ ਹਨ (ਉਹ ਮਨੁੱਖ ਭਗਵਾਨ ਦਾ ਨਾਮ ਜਪਦਾ ਹੈ, ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਸਦਾ ਸੁਖ ਆਨੰਦ (ਬਣਿਆ ਰਹਿੰਦਾ ਹੈ) ।੧।ਰਹਾਉ।
The Perfect Guru is pleased and satisfied; I am blessed with eternal peace and happiness. ||1||Pause||
ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ ॥
ਹੇ ਭਾਈ! ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੇ ਗੁਣ ਗਾ ਕੇ (ਮਨੁੱਖ ਨੂੰ ਆਪਣੇ) ਸਾਰੇ ਕੰਮਾਂ ਦੀ ਸਫਲਤਾ ਪ੍ਰਾਪਤ ਹੋ ਜਾਂਦੀ ਹੈ ।
All affairs are successfuly resolved, singing the Glorious Praises of the Lord of the World.
ਮਿਲਿ ਸਾਧਸੰਗਤਿ ਪ੍ਰਭੂ ਸਿਮਰੇ ਨਾਠਿਆ ਦੁਖ ਕਾਲ ॥੧॥
ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਜੀ ਦਾ ਨਾਮ ਸਿਮਰਿਆ ਉਸ ਦੇ ਆਤਮਕ ਮੌਤ ਤੋਂ ਪੈਦਾ ਹੋਣ ਵਾਲੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ ।੧।
Joining the Saadh Sangat, the Company of the Holy, I dwell upon God, and the pain of death is taken away. ||1||
ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ ਸੇਵ ॥
ਹੇ ਦਾਸ ਨਾਨਕ! (ਆਖ—) ਹੇ ਮੇਰੇ ਪ੍ਰਭੂ! ਹੇ ਹਰੀ! ਹੇ ਪੁਰਖ! ਹੇ ਸਰਬ-ਗੁਣ ਭਰਪੂਰ ਦੇਵ!
Please take pity on me, O my God, that I may serve You day and night.
ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥
ਮੈਂ ਤੇਰੀ ਸਰਨ ਆਇਆ ਹਾਂ; ਮਿਹਰ ਕਰ, ਦਿਨ ਰਾਤ ਮੈਂ ਤੇਰੀ ਭਗਤੀ ਕਰਦਾ ਰਹਾਂ ।੨।੫।੮।
Slave Nanak seeks the Sanctuary of the Lord, the Perfect, Divine Primal Being. ||2||5||8||