ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
ਗੁਰ ਸੇਵਾ ਜੁਗ ਚਾਰੇ ਹੋਈ ॥
ਗੁਰੂ ਦੀ ਦੱਸੀ ਸੇਵਾ ਕਰਨ ਦਾ ਨਿਯਮ ਸਦਾ ਤੋਂ ਹੀ ਚਲਿਆ ਆ ਰਿਹਾ ਹੈ (ਚੌਹਾਂ ਜੁਗਾਂ ਵਿਚ ਹੀ ਪਰਵਾਨ ਹੈ) ।
The Guru's service has been performed throughout the four ages.
ਪੂਰਾ ਜਨੁ ਕਾਰ ਕਮਾਵੈ ਕੋਈ ॥
ਕੋਈ ਪੂਰਨ ਮਨੁੱਖ ਹੀ ਗੁਰੂ ਦੀ ਦੱਸੀ ਕਾਰ (ਪੂਰੀ ਸ਼ਰਧਾ ਨਾਲ) ਕਰਦਾ ਹੈ
Very few are those perfect ones who do this good deed.
ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ ॥
(ਜੇਹੜਾ ਮਨੁੱਖ ਗੁਰੂ ਦੀ ਦੱਸੀ ਕਾਰ ਪੂਰੀ ਸ਼ਰਧਾ ਨਾਲ ਕਰਦਾ ਹੈ ਉਹ) ਕਦੇ ਨਾਹ ਮੁਕਣ ਵਾਲਾ ਹਰਿ-ਨਾਮ-ਧਨ (ਇਕੱਠਾ ਕਰ ਲੈਂਦਾ ਹੈ, ਉਸ ਧਨ ਵਿਚ ਕਦੇ) ਘਾਟਾ ਨਹੀਂ ਪੈਂਦਾ ।
The wealth of the Lord's Name is inexhaustible; it shall never be exhausted.
ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥੧॥
(ਇਹ ਨਾਮ-ਧਨ ਇਕੱਠਾ ਕਰਨ ਵਾਲਾ ਮਨੁੱਖ) ਇਸ ਲੋਕ ਵਿਚ ਸਦਾ ਆਤਮਕ ਆਨੰਦ ਮਾਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਭੀ ਉਸ ਨੂੰ ਸੋਭਾ ਮਿਲਦੀ ਹੈ ।੧।
In this world, it brings a constant peace, and at the Lord's Gate, it brings honor. ||1||
ਏ ਮਨ ਮੇਰੇ ਭਰਮੁ ਨ ਕੀਜੈ ॥
ਹੇ ਮੇਰੇ ਮਨ ! (ਗੁਰੂ ਦੀ ਦੱਸੀ ਸਿੱਖਿਆ ਉਤੇ) ਸ਼ੱਕ ਨਹੀਂ ਕਰਨਾ ਚਾਹੀਦਾ,
O my mind, have no doubt about this.
ਗੁਰਮੁਖਿ ਸੇਵਾ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥
ਗੁਰੂ ਦੀ ਦੱਸੀ ਸੇਵਾ-ਭਗਤੀ ਕਰ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸ ਪੀਣਾ ਚਾਹੀਦਾ ਹੈ ।੧।ਰਹਾਉ।
Those Gurmukhs who serve, drink in the Ambrosial Nectar. ||1||Pause||
ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥
ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਸੰਸਾਰ ਵਿਚ ਮਹਾ ਪੁਰਖ ਮੰਨੇ ਜਾਂਦੇ ਹਨ,
Those who serve the True Guru are the greatest people of the world.
ਆਪਿ ਉਧਰੇ ਕੁਲ ਸਗਲ ਨਿਸਤਾਰੇ ॥
ਉਹ ਸੰਸਾਰ-ਸਮੰੁਦਰ ਤੋਂ ਆਪ ਪਾਰ ਲੰਘ ਜਾਂਦੇ ਹਨ, ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦੇ ਹਨ,
They save themselves, and they redeem all their generations as well.
ਹਰਿ ਕਾ ਨਾਮੁ ਰਖਹਿ ਉਰ ਧਾਰੇ ॥
ਉਹ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਸੰਭਾਲ ਰੱਖਦੇ ਹਨ ।
They keep the Name of the Lord clasped tightly to their hearts.
ਨਾਮਿ ਰਤੇ ਭਉਜਲ ਉਤਰਹਿ ਪਾਰੇ ॥੨॥
ਪ੍ਰਭੂ-ਨਾਮ (ਦੇ ਰੰਗ) ਵਿਚ ਰੰਗੇ ਹੋਏ ਉਹ ਮਨੁੱਖ ਸੰਸਾਰ-ਸਮੰੁਦਰ ਤੋਂ ਪਾਰ ਲੰਘ ਜਾਂਦੇ ਹਨ ।੨।
Attuned to the Naam, they cross over the terrifying world-ocean. ||2||
ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥
ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਆਪਣੇ ਮਨ ਵਿਚ ਸਦਾ (ਸਭਨਾਂ ਦੇ) ਦਾਸ ਬਣੇ ਰਹਿੰਦੇ ਹਨ,
Serving the True Guru, the mind becomes humble forever.
ਹਉਮੈ ਮਾਰਿ ਕਮਲੁ ਪਰਗਾਸਾ ॥
ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦੇ ਹਨ ਤੇ ਉਹਨਾਂ ਦਾ ਹਿਰਦਾ-ਕਮਲ ਖਿੜਿਆ ਰਹਿੰਦਾ ਹੈ ।
Egotism is subdued, and the heart-lotus blossoms forth.
ਅਨਹਦੁ ਵਾਜੈ ਨਿਜ ਘਰਿ ਵਾਸਾ ॥
ਉਹਨਾਂ ਦੇ ਅੰਦਰ (ਸਿਫ਼ਤਿ-ਸਾਲਾਹ ਦਾ, ਮਾਨੋ, ਵਾਜਾ) ਇਕ-ਰਸ ਵੱਜਦਾ ਰਹਿੰਦਾ ਹੈ, ਉਹਨਾਂ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਟਿਕੀ ਰਹਿੰਦੀ ਹੈ ।
The Unstruck Melody vibrates, as they dwell within the home of the self.
ਨਾਮਿ ਰਤੇ ਘਰ ਮਾਹਿ ਉਦਾਸਾ ॥੩॥
ਪ੍ਰਭੂ-ਨਾਮ ਵਿਚ ਰੰਗੇ ਹੋਏ ਉਹ ਮਨੁੱਖ ਗ੍ਰਿਹਸਤ ਵਿਚ ਰਹਿੰਦੇ ਹੋਏ ਭੀ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦੇ ਹਨ ।੩।
Attuned to the Naam, they remain detached within their own home. ||3||
ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥
ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਉਚਾਰੀ ਹੋਈ) ਉਹਨਾਂ ਦੀ ਬਾਣੀ ਸਦਾ ਲਈ ਅਟੱਲ ਹੋ ਜਾਂਦੀ ਹੈ,
Serving the True Guru, their words are true.
ਜੁਗੁ ਜੁਗੁ ਭਗਤੀ ਆਖਿ ਵਖਾਣੀ ॥
ਹਰੇਕ ਜੁਗ ਵਿਚ (ਸਦਾ ਹੀ) ਭਗਤ ਜਨ ਉਹ ਬਾਣੀ ਉਚਾਰ ਕੇ (ਹੋਰਨਾਂ ਨੂੰ ਭੀ) ਸੁਣਾਂਦੇ ਹਨ ।
Throughout the ages, the devotees chant and repeat these words.
ਅਨਦਿਨੁ ਜਪਹਿ ਹਰਿ ਸਾਰੰਗਪਾਣੀ ॥
ਉਹ ਮਨੁੱਖ ਹਰ ਰੋਜ਼ ਸਾਰੰਗ-ਪਾਣੀ ਪ੍ਰਭੂ ਦਾ ਨਾਮ ਜਪਦੇ ਰਹਿੰਦੇ ਹਨ ।
Night and day, they meditate on the Lord, the Sustainer of the Earth.
ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥
ਹੇ ਨਾਨਕ ! ਜੇਹੜੇ ਮਨੁੱਖ (ਗੁਰੂ ਦੀ ਸਰਨ ਪੈ ਕੇ) ਪ੍ਰਭੂ ਦੇ ਨਾਮ ਵਿਚ ਰੰਗੇ ਜਾਂਦੇ ਹਨ, ਉਹਨਾਂ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ, ਉਹ ਵਾਸਨਾ-ਰਹਿਤ ਹੋ ਜਾਂਦੇ ਹਨ ।੪।੧੩।੩੩।
O Nanak, attuned to the Naam, the Name of the Lord, they are detached, in the perfect balance of Nirvaanaa. ||4||13||33||