ਛਕਾ ੧ ॥
ਛੱਕਾ, ਛੇ (ਅਸ਼ਟਪਦੀਆਂ) ਦਾ ਇਕੱਠ ।
First Set of Six||
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥
Raag Parbhaatee Bibhaas, First Mehl, Chau-Padas, First House:
ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥
ਹੇ ਪ੍ਰਭੂ! ਤੇਰੇ ਨਾਮ ਵਿਚ ਜੁੜ ਕੇ ਹੀ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘੀਦਾ ਹੈ,
Your Name carries us across; Your Name brings respect and worship.
ਨਾਉ ਤੇਰਾ ਗਹਣਾ ਮਤਿ ਮਕਸੂਦੁ ॥
ਤੇਰੇ ਨਾਮ ਦੀ ਰਾਹੀਂ ਹੀ ਇੱਜ਼ਤ ਆਦਰ ਮਿਲਦਾ ਹੈ ।
Your Name embellishes us; it is the object of the awakened mind.
ਨਾਇ ਤੇਰੈ ਨਾਉ ਮੰਨੇ ਸਭ ਕੋਇ ॥
। ਤੇਰਾ ਨਾਮ (ਇਨਸਾਨੀ ਜੀਵਨ ਨੂੰ ਸਿੰਗਾਰਨ ਵਾਸਤੇ) ਗਹਿਣਾ ਹੈ, ਇਨਸਾਨੀ ਅਕਲ ਦਾ ਮਕਸਦ ਇਹੀ ਹੈ (ਕਿ ਇਨਸਾਨ ਤੇਰਾ ਨਾਮ ਸਿਮਰੇ),
Your Name brings honor to everyone's name.
ਵਿਣੁ ਨਾਵੈ ਪਤਿ ਕਬਹੁ ਨ ਹੋਇ ॥੧॥
ਹੇ ਪ੍ਰਭੂ! ਤੇਰੇ ਨਾਮ ਵਿਚ ਟਿਕਿਆਂ ਹੀ ਹਰ ਕੋਈ (ਨਾਮ ਸਿਮਰਨ ਵਾਲੇ ਦੀ) ਇੱਜ਼ਤ ਕਰਦਾ ਹੈ ।੧।
Without Your Name, no one is ever respected. ||1||
ਅਵਰ ਸਿਆਣਪ ਸਗਲੀ ਪਾਜੁ ॥
(ਪ੍ਰਭੂ ਦਾ ਸਿਮਰਨ ਛੱਡ ਕੇ ਦੁਨੀਆ ਵਿਚ ਇੱਜ਼ਤ ਹਾਸਲ ਕਰਨ ਲਈ) ਹੋਰ ਹੋਰ ਚਤੁਰਾਈ (ਦਾ ਕੰੰਮ ਨਿਰਾ) ਲੋਕ-ਵਿਖਾਵਾ ਹੈ (ਉਹ ਪਾਜ ਆਖ਼ਰ ਉੱਘੜ ਜਾਂਦਾ ਹੈ ਤੇ ਹਾਸਲ ਕੀਤੀ ਹੋਈ ਇੱਜ਼ਤ ਭੀ ਮੁੱਕ ਜਾਂਦੀ ਹੈ)
All other clever tricks are just for show.
ਜੈ ਬਖਸੇ ਤੈ ਪੂਰਾ ਕਾਜੁ ॥੧॥ ਰਹਾਉ ॥
ਜਿਸ ਜੀਵ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ (ਉਸ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ, ਤੇ ਉਸ ਜੀਵ ਦਾ) ਜ਼ਿੰਦਗੀ ਦਾ ਅਸਲ ਮਨੋਰਥ ਸਿਰੇ ਚੜ੍ਹਦਾ ਹੈ ।੧।ਰਹਾਉ।
Whoever the Lord blesses with forgiveness - his affairs are perfectly resolved. ||1||Pause||
ਨਾਉ ਤੇਰਾ ਤਾਣੁ ਨਾਉ ਦੀਬਾਣੁ ॥
ਹੇ ਪ੍ਰਭੂ! ਤੇਰਾ ਨਾਮ ਹੀ (ਅਸਲ) ਤਾਕਤ ਹੈ, ਤੇਰਾ ਨਾਮ ਹੀ (ਅਸਲ) ਹਕੂਮਤ ਹੈ,
Your Name is my strength; Your Name is my support.
ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥
ਤੇਰਾ ਨਾਮ ਹੀ ਫ਼ੌਜਾਂ (ਦੀ ਸਰਦਾਰੀ) ਹੈ, ਜਿਸ ਦੇ ਪੱਲੇ ਤੇਰਾ ਨਾਮ ਹੈ ਉਹੀ ਬਾਦਸ਼ਾਹ ਹੈ ।
Your Name is my army; Your Name is my king.
ਨਾਇ ਤੇਰੈ ਮਾਣੁ ਮਹਤ ਪਰਵਾਣੁ ॥
ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ ਹੀ ਅਸਲ ਆਦਰ ਮਿਲਦਾ ਹੈ ਇੱਜ਼ਤ ਮਿਲਦੀ ਹੈ ।
Your Name brings honor, glory and approval.
ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥੨॥
ਜੋ ਮਨੁੱਖ ਤੇਰੇ ਨਾਮ ਵਿਚ ਮਸਤ ਹੈ ਉਹੀ ਜਗਤ ਵਿਚ ਮੰਨਿਆ-ਪਰਮੰਨਿਆ ਹੈ । ਪਰ ਤੇਰੀ ਮੇਹਰ ਦੀ ਨਜ਼ਰ ਨਾਲ ਹੀ ਤੇਰੀ ਬਖ਼ਸ਼ਸ਼ ਨਾਲ ਹੀ (ਜੀਵ-ਰਾਹੀ ਨੂੰ ਇਸ ਜੀਵਨ-ਸਫ਼ਰ ਵਿਚ) ਇਹ ਪਰਵਾਨਾ ਮਿਲਦਾ ਹੈ ।੨।
By Your Grace, one is blessed with the banner and the insignia of Your Mercy. ||2||
ਨਾਇ ਤੇਰੈ ਸਹਜੁ ਨਾਇ ਸਾਲਾਹ ॥
ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ ਮਨ ਦੀ ਸ਼ਾਂਤੀ ਮਿਲਦੀ ਹੈ, ਤੇਰੇ ਨਾਮ ਵਿਚ ਜੁੜਿਆਂ ਤੇਰੀ ਸਿਫ਼ਤਿ-ਸਾਲਾਹ ਕਰਨ ਦੀ ਆਦਤ ਬਣਦੀ ਹੈ ।
Your Name brings intuitive peace and poise; Your Name brings praise.
ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥
ਤੇਰਾ ਨਾਮ ਹੀ ਆਤਮਕ ਜੀਵਨ ਦੇਣ ਵਾਲਾ ਐਸਾ ਪਵਿਤ੍ਰ ਜਲ ਹੈ (ਜਿਸ ਦੀ ਬਰਕਤਿ ਨਾਲ ਮਨੁੱਖ ਮਨ ਵਿਚੋਂ ਵਿਸ਼ੇ ਵਿਕਾਰਾਂ ਦਾ ਸਾਰਾ) ਜ਼ਹਿਰ ਧੁਪ ਜਾਂਦਾ ਹੈ ।
Your Name is the Ambrosial Nectar which cleans out the poison.
ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥
ਤੇਰੇ ਨਾਮ ਵਿਚ ਜੁੜਿਆਂ ਸਾਰੇ ਸੁਖ ਮਨ ਵਿਚ ਆ ਵੱਸਦੇ ਹਨ ।
Through Your Name, all peace and comfort comes to abide in the mind.
ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥੩॥
ਨਾਮ ਤੋਂ ਖੁੰਝ ਕੇ ਦੁਨੀਆ (ਵਿਕਾਰਾਂ ਦੇ ਸੰਗਲਾਂ ਵਿਚ) ਬੱਝੀ ਹੋਈ ਜਮ ਦੀ ਨਗਰੀ ਵਿਚ ਜਾਂਦੀ ਹੈ ।੩।
Without the Name, they are bound and gagged, and dragged off to the City of Death. ||3||
ਨਾਰੀ ਬੇਰੀ ਘਰ ਦਰ ਦੇਸ ॥
ਹੇ ਨਾਨਕ! ਇਸਤ੍ਰੀ (ਦਾ ਪਿਆਰ) ਘਰਾਂ ਤੇ ਮਿਲਖਾਂ ਦੀ ਮਾਲਕੀ—ਇਹ ਸਭ ਕੁਝ (ਜੀਵ-ਰਾਹੀ ਦੇ ਪੈਰਾਂ ਵਿਚ) ਬੇੜੀਆਂ (ਪਈਆਂ ਹੋਈਆਂ) ਹਨ (ਜੋ ਇਸ ਨੂੰ ਸਹੀ ਜੀਵਨ-ਸਫ਼ਰ ਵਿਚ ਤੁਰਨ ਨਹੀਂ ਦੇਂਦੀਆਂ) ।
Man is involved with his wife, hearth and home, land and country,
ਮਨ ਕੀਆ ਖੁਸੀਆ ਕੀਚਹਿ ਵੇਸ ॥
ਮਨ ਦੀਆਂ ਖ਼ੁਸ਼ੀਆਂ ਵਾਸਤੇ ਅਨੇਕਾਂ ਪਹਿਰਾਵੇ ਪਹਿਨਦੇ ਹਨ (ਇਹ ਖ਼ੁਸ਼ੀਆਂ-ਚਾਅ ਭੀ ਬੇੜੀਆਂ ਹੀ ਹਨ) ।
the pleasures of the mind and fine clothes;
ਜਾਂ ਸਦੇ ਤਾਂ ਢਿਲ ਨ ਪਾਇ ॥
ਜਦੋਂ (ਪਰਮਾਤਮਾ ਜੀਵ ਨੂੰ) ਮੌਤ ਦਾ ਸੱਦਾ ਭੇਜਦਾ ਹੈ (ਉਸ ਸੱਦੇ ਦੇ ਸਾਹਮਣੇ ਰਤਾ ਭੀ) ਢਿੱਲ ਨਹੀਂ ਹੋ ਸਕਦੀ ।
but when the call comes, he cannot delay.
ਨਾਨਕ ਕੂੜੁ ਕੂੜੋ ਹੋਇ ਜਾਇ ॥੪॥੧॥
(ਤਦੋਂ ਸਮਝ ਪੈਂਦੀ ਹੈ ਕਿ) ਝੂਠੇ ਪਦਾਰਥਾਂ ਦਾ ਸਾਥ ਝੂਠਾ ਹੀ ਨਿਕਲਦਾ ਹੈ ।੪।੧।
O Nanak, in the end, the false turn out to be false. ||4||1||