ਪ੍ਰਭਾਤੀ ਮਹਲਾ ੧ ॥
Prabhaatee, First Mehl:
 
ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥
(ਹੇ ਪ੍ਰਭੂ! ਤੇਰੇ ਨਾਮ ਤੋਂ ਖੁੰਝ ਕੇ) ਇਹ ਸਾਰਾ ਜਗਤ ਵਿਕਾਰ ਹੀ ਵਿਕਾਰ (ਸਹੇੜ ਰਿਹਾ) ਹੈ । (ਇਸ ਵਿਕਾਰ-ਰੋਗ ਦੀ) ਦਵਾਈ (ਸਿਰਫ਼) ਤੇਰਾ ਨਾਮ ਹੀ ਹੈ, (ਤੇਰੇ ਨਾਮ ਤੋਂ ਬਿਨਾ) ਹੋਰ ਕੋਈ ਦਵਾ-ਦਾਰੂ ਨਹੀਂ ਹੈ ।
Your Name is the Jewel, and Your Grace is the Light. In awareness, there is Your Light.
 
ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥
(ਜਗਤ ਨੂੰ ਅਤੇ ਜਗਤ ਦੇ ਰੋਗਾਂ ਦੀ ਦਵਾਈ ਨੂੰ) ਬਣਾਣ ਵਾਲਾ ਤੂੰ ਬੇਅੰਤ ਪ੍ਰਭੂ ਆਪ ਹੀ ਹੈਂ ।੧।
Darkness fills the dark, and then everything is lost. ||1||
 
ਇਹੁ ਸੰਸਾਰੁ ਸਗਲ ਬਿਕਾਰੁ ॥
(ਹੇ ਪ੍ਰਭੂ!) ਜਿਸ (ਮਨੁੱਖੀ) ਸੁਰਤਿ ਵਿਚ ਤੇਰਾ ਨਾਮ-ਰਤਨ (ਜੜਿਆ ਹੋਇਆ) ਹੈ, ਤੇਰੀ ਬਖ਼ਸ਼ਸ਼ ਚਾਨਣ ਕਰ ਰਹੀ ਹੈ ਉਸ ਸੁਰਤਿ ਦੇ ਅੰਦਰ (ਤੇਰੇ ਗਿਆਨ ਦਾ) ਪਰਕਾਸ਼ ਹੋ ਰਿਹਾ ਹੈ ।
This whole world is corrupt.
 
ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥
(ਮਾਇਆ ਦੇ ਮੋਹ ਵਿਚ) ਅੰਨ੍ਹੀ ਹੋ ਰਹੀ ਸ੍ਰਿਸ਼ਟੀ ਉਤੇ ਅਗਿਆਨਤਾ ਦਾ ਹਨੇਰਾ ਜ਼ੋਰ ਪਾ ਰਿਹਾ ਹੈ, (ਇਸ ਹਨੇਰੇ ਵਿਚ) ਸਾਰੀ ਆਤਮਕ ਰਾਸ-ਪੂੰਜੀ ਗਵਾ ਲਈਦੀ ਹੈ ।੧।
Your Name is the only cure; nothing else works, O Infinite Creator Lord. ||1||Pause||
 
ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥
ਜੋ ਸ੍ਰਿਸ਼ਟੀ ਦੇ ਸਾਰੇ ਪਾਤਾਲ ਤੇ ਪੁਰੀਆਂ (ਬੱਝ ਕੇ) ਇਕ ਪੰਡ ਬਣ ਜਾਣ, ਤੇ ਜੇ ਇਹੋ ਜੇਹੀਆਂ ਹੋਰ ਲੱਖਾਂ ਕੋ੍ਰੜਾਂ ਪੰਡਾਂ ਭੀ ਹੋ ਜਾਣ (ਤਾਂ ਇਹ ਸਾਰੇ ਮਿਲ ਕੇ ਭੀ ਪਰਮਾਤਮਾ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ) ।
One side of the scale holds tens of thousands, millions of nether regions and realms.
 
ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥
ਹੇ ਪ੍ਰਭੂ! ਤੇਰੇ ਕੀਮਤੀ ਨਾਮ ਦਾ ਮੁੱਲ ਤਦੋਂ ਹੀ ਪੈ ਸਕਦਾ ਹੈ ਜਦੋਂ ਨਾਮ ਨੂੰ ਤੋਲਣ ਵਾਸਤੇ ਤਕੜੀ ਦੇ ਦੂਜੇ ਛਾਬੇ ਵਿਚ (ਸਾਰੀ ਦੁਨੀਆ ਦੇ ਧਨ ਪਦਾਰਥਾਂ ਨੂੰ ਛੱਡ ਕੇ) ਕੋਈ ਹੋਰ ਪਦਾਰਥ ਹੋਣ (ਭਾਵ, ਤੇਰੀਆਂ ਸਿਫ਼ਤਾਂ ਦੇ ਖ਼ਜ਼ਾਨੇ ਹੋਣ! ਤੇਰੇ ਨਾਮ ਵਰਗਾ ਕੀਮਤੀ ਤੇਰਾ ਨਾਮ ਹੀ ਹੈ, ਤੇਰੀਆਂ ਸਿਫ਼ਤਿ-ਸਾਲਾਹਾਂ ਹੀ ਹਨ) ।੨।
O my Beloved, Your Worth could only be estimated if something else could be placed on the other side of the scale. ||2||
 
ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥
(ਦੁਨੀਆ ਵਾਲੇ ਦੁੱਖ-ਕਲੇਸ਼ ਭੀ ਪ੍ਰਭੂ ਦੀ ਬਖ਼ਸ਼ਸ਼ ਦਾ ਵਸੀਲਾ ਹਨ ਕਿਉਂਕਿ ਇਹਨਾਂ) ਦੁੱਖਾਂ ਤੋਂ (ਇਹਨਾਂ ਦੁੱਖਾਂ ਦੇ ਕਾਰਨ ਵਿਸ਼ੇ ਵਿਕਾਰਾਂ ਵਲੋਂ ਪਰਤਿਆਂ) ਆਤਮਕ ਸੁਖ ਪੈਦਾ ਹੋ ਜਾਂਦੇ ਹਨ, (ਤੇ ਦੁਨੀਆਵੀ ਭੋਗਾਂ ਦੇ) ਸੁਖਾਂ ਤੋਂ (ਆਤਮਕ ਤੇ ਸਰੀਰਕ) ਰੋਗ ਉਪਜਦੇ ਹਨ ।
Out of pain, pleasure is produced, and out of pleasure comes pain.
 
ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥੩॥
ਹੇ ਪ੍ਰਭੂ! ਜਿਸ ਮੂੰਹ ਨਾਲ ਤੇਰੀ ਸਿਫ਼ਤਿ-ਸਾਲਾਹ ਕੀਤੀ ਜਾਂਦੀ ਹੈ, ਉਸ ਮੂੰਹ ਵਿਚ ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ (ਤੇ ਮਾਇਆ ਦੀ ਭੁੱਖ ਦੂਰ ਹੋਇਆਂ ਸਾਰੇ ਦੁੱਖ-ਰੋਗ ਨਾਸ ਹੋ ਜਾਂਦੇ ਹਨ) ।੩।
That mouth which praises You - what hunger could that mouth ever suffer? ||3||
 
ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥
ਹੇ ਨਾਨਕ! (ਜੇ ਤੇਰੇ ਅੰਦਰ ਪਰਮਾਤਮਾ ਦਾ ਨਾਮ ਨਹੀਂ ਹੈ ਤਾਂ) ਸਿਰਫ਼ ਤੂੰ ਹੀ ਮੂਰਖ ਹੈਂ, ਤੇਰੇ ਨਾਲੋਂ ਹੋਰ ਸੰਸਾਰ ਚੰਗਾ ਹੈ ।
O Nanak, you alone are foolish; all the rest of the world is good.
 
ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥੪॥੨॥
ਜਿਸ ਜਿਸ ਸਰੀਰ ਵਿਚ ਪ੍ਰਭੂ ਦਾ ਨਾਮ ਨਹੀਂ, ਉਹ ਸਰੀਰ (ਵਿਕਾਰਾਂ ਵਿਚ ਪੈ ਕੇ) ਖ਼ੁਆਰ ਹੁੰਦੇ ਹਨ ।੪।੨।
That body in which the Naam does not well up - that body becomes miserable. ||4||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by