ਪ੍ਰਭਾਤੀ ਮਹਲਾ ੧ ॥
Prabhaatee, First Mehl:
 
ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥
ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ ਸਿਮਰਨ ਦੀ) ਵਿੱਦਿਆ ਵਿਚਾਰਦਾ ਹੈ (ਸਿੱਖਦਾ ਹੈ) ਉਹ ਇਸ ਵਿੱਦਿਆ ਨੂੰ ਪੜ੍ਹ ਪੜ੍ਹ ਕੇ (ਜਗਤ ਵਿਚ) ਆਦਰ ਹਾਸਲ ਕਰਦਾ ਹੈ,
By Guru's Grace, contemplate spiritual knowledge; read it and study it, and you shall be honored.
 
ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥
ਉਸ ਦੇ ਅੰਦਰ ਹੀ ਉਸ ਦਾ ਆਪਣਾ ਆਪ ਚਮਕ ਪੈਂਦਾ ਹੈ (ਉਸ ਦਾ ਆਤਮਕ ਜੀਵਨ ਰੌਸ਼ਨ ਹੋ ਜਾਂਦਾ ਹੈ, ਉਸ ਦੇ ਮਨ ਵਿਚੋਂ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ), ਉਸ ਮਨੁੱਖ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮਿਲ ਜਾਂਦਾ ਹੈ ।੧।
Within the self, the self is revealed, when one is blessed with the Ambrosial Naam, the Name of the Lord. ||1||
 
ਕਰਤਾ ਤੂ ਮੇਰਾ ਜਜਮਾਨੁ ॥
ਹੇ ਕਰਤਾਰ! ਤੂੰ ਮੇਰਾ ਦਾਤਾ ਹੈਂ ।
O Creator Lord, You alone are my Benefactor.
 
ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥
ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ । ਮੈਨੂੰ ਆਪਣਾ ਨਾਮ ਬਖ਼ਸ਼ ।੧।ਰਹਾਉ।
I beg for only one blessing from You: please bless me with Your Name. ||1||Pause||
 
ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥
(ਸਿਮਰਨ ਦੀ ਰਾਹੀਂ) ਪਰਮਾਤਮਾ ਨਾਲ ਪਾਈ ਹੋਈ ਡੂੰਘੀ ਸਾਂਝ ਐਸੀ (ਬਰਕਤਿ ਵਾਲੀ) ਹੈ ਕਿ (ਵਿਕਾਰਾਂ ਵਲ) ਦੌੜਦੇ ਪੰਜੇ ਗਿਆਨ-ਇੰਦ੍ਰੇ ਰੋਕ ਲਈਦੇ ਹਨ,
The five wandering thieves are captured and held, and the egotistical pride of the mind is subdued.
 
ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥੨॥
ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ, ਵਿਕਾਰਾਂ ਵਾਲੀ ਨਿਗਾਹ ਤੇ ਖੋਟੀ ਮਤਿ ਮੁੱਕ ਜਾਂਦੀ ਹੈ ।੨।
Visions of corruption, vice and evil-mindedness run away. Such is the spiritual wisdom of God. ||2||
 
ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥
(ਬ੍ਰਾਹਮਣ ਆਪਣੇ ਜਜਮਾਨ ਪਾਸੋਂ ਚਾਵਲ, ਕਣਕ, ਧਨ, ਦੱੁਧ, ਘਿਉ ਆਦਿਕ ਸਾਰੇ ਪਦਾਰਥ ਮੰਗਦਾ ਤੇ ਲੈਂਦਾ ਹੈ ਹੇ ਪ੍ਰਭੂ! ਤੂੰ ਮੇਰਾ ਜਜਮਾਨ ਹੈ, ਮੈਂ ਤੇਰੇ ਨਾਮ ਦਾ ਜੱਗ ਰਚਾਇਆ ਹੋਇਆ ਹੈ,) ਮੈਂ ਤੈਥੋਂ ਇਹੋ ਜਿਹਾ ਦਾਨ ਮੰਗਦਾ ਹਾਂ ਕਿ ਮੈਨੂੰ ਚਾਵਲਾਂ ਦੇ ਥਾਂ ਜਤ ਸਤ ਦੇਹ (ਮੈਨੂੰ ਸੱਚਾ ਆਚਰਨ ਦੇਹ ਕਿ ਮੈਂ ਗਿਆਨ-ਇੰਦ੍ਰਿਆਂ ਨੂੰ ਮੰਦੇ ਪਾਸੇ ਵਲੋਂ ਰੋਕ ਸਕਾਂ), ਕਣਕ ਦੇ ਥਾਂ ਮੇਰੇ ਹਿਰਦੇ ਵਿਚ ਦਇਆ ਪੈਦਾ ਕਰ, ਮੈਨੂੰ ਇਹ ਧਨ ਦੇਹ ਕਿ ਮੈਂ ਤੇਰੇ ਚਰਨਾਂ ਵਿਚ ਜੁੜਨ ਦੀ ਯੋਗਤਾ ਵਾਲਾ ਹੋ ਜਾਵਾਂ ।
Please bless me with the rice of truth and self-restraint, the wheat of compassion, and the leaf-plate of meditation.
 
ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥੩॥
ਮੈਨੂੰ ਸ਼ੁਭ ਕਰਮ (ਕਰਨ ਦੀ ਸਮਰੱਥਾ) ਬਖ਼ਸ਼, ਸੰਤੋਖ ਬਖ਼ਸ਼, ਇਹ ਹਨ ਮੇਰੇ ਵਾਸਤੇ ਦੁੱਧ ਤੇ ਘਿਉ ।੩।
Bless me with the milk of good karma, and the clarified butter, the ghee, of compassion. Such are the gifts I beg of You, Lord. ||3||
 
ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥
ਹੇ ਨਾਨਕ! (ਆਖ—ਹੇ ਪ੍ਰਭੂ! ਮੇਰੇ ਅੰਦਰ) ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਵ ਤੇ ਜਿਗਰਾ ਪੈਦਾ ਕਰ, ਇਹ ਹੈ ਮੇਰੇ ਲਈ ਲਵੇਰੀ ਗਾਂ, ਤਾਕਿ ਮੇਰਾ ਮਨ-ਵੱਛਾ ਸ਼ਾਂਤ ਅਵਸਥਾ ਵਿਚ ਟਿਕ ਕੇ (ਇਹ ਸ਼ਾਂਤੀ ਦਾ) ਦੁੱਧ ਪੀ ਸਕੇ ।
Let forgiveness and patience be my milk-cows, and let the calf of my mind intuitively drink in this milk.
 
ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥
ਮੈਂ ਤੈਥੋਂ ਤੇਰੀ ਸਿਫ਼ਤਿ-ਸਾਲਾਹ ਕਰਨ ਦੇ ਉੱਦਮ ਦਾ ਕੱਪੜਾ ਮੰਗਦਾ ਹਾਂ, ਤਾਕਿ ਮੇਰਾ ਮਨ ਸਦਾ ਤੇਰੇ ਗੁਣ ਗਾਂਦਾ ਰਹੇ ।੪।੭।
I beg for the clothes of modesty and the Lord's Praise; Nanak chants the Glorious Praises of the Lord. ||4||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by