ਪ੍ਰਭਾਤੀ ਮਹਲਾ ੧ ॥
Prabhaatee, First Mehl:
 
ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥
ਪ੍ਰਭੂ ਦੀ ਰਜ਼ਾ ਅਨੁਸਾਰ ਜੇਹੜਾ ਜੀਵ ਜਗਤ ਵਿਚ ਜੰਮਦਾ ਹੈ ਉਸ ਨੂੰ ਜੰਮਣੋਂ ਕੋਈ ਰੋਕ ਨਹੀਂ ਸਕਦਾ, ਜੇਹੜਾ (ਮਰ ਕੇ ਇਥੋਂ) ਜਾਣ ਲਗਦਾ ਹੈ ਉਸ ਨੂੰ ਕੋਈ ਇਥੇ ਰੋਕ ਕੇ ਨਹੀਂ ਰੱਖ ਸਕਦਾ ।
No one can hold anyone back from coming; how could anyone hold anyone back from going?
 
ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥
ਜਿਸ ਪਰਮਾਤਮਾ ਤੋਂ ਜਗਤ ਪੈਦਾ ਹੁੰਦਾ ਹੈ, ਉਸੇ ਵਿਚ ਹੀ ਇਹ ਲੀਨ ਹੋ ਜਾਂਦਾ ਹੈ (ਇਸ ਜਗਤ-ਰਚਨਾ ਦੇ ਭੇਤ ਨੂੰ) ਉਹ ਪਰਮਾਤਮਾ ਹੀ ਠੀਕ ਤਰ੍ਹਾਂ ਜਾਣਦਾ ਹੈ (ਜੀਵ ਨੂੰ ਇਹ ਗੱਲ ਨਹੀਂ ਸੋਭਦੀ ਕਿ ਜਗਤ ਨੂੰ ਮਾੜਾ ਆਖ ਕੇ ਇਸ ਤੋਂ ਨਫ਼ਰਤ ਕਰ ਕੇ ਪਰੇ ਹਟੇ) ।੧।
He alone thoroughly understands this, from whom all beings come; all are merged and immersed in Him. ||1||
 
ਤੂਹੈ ਹੈ ਵਾਹੁ ਤੇਰੀ ਰਜਾਇ ॥
ਹੇ ਪ੍ਰਭੂ! (ਇਸ ਜਗਤ ਦਾ ਰਚਨਹਾਰ) ਤੂੰ ਆਪ ਹੀ ਹੈਂ (ਤੂੰ ਆਪ ਹੀ ਇਸ ਨੂੰ ਆਪਣੀ ਰਜ਼ਾ ਅਨੁਸਾਰ ਪੈਦਾ ਕੀਤਾ ਹੈ) ਤੇਰੀ ਰਜ਼ਾ ਭੀ ਅਚਰਜ ਹੈ (ਭਾਵ, ਜੀਵਾਂ ਦੀ ਸਮਝ ਤੋਂ ਪਰੇ ਹੈ) ।
Waaho! - You are Great, and Wondrous is Your Will.
 
ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥੧॥ ਰਹਾਉ ॥
। ਹੇ ਪ੍ਰਭੂ! ਜੋ ਕੁਝ ਤੂੰ ਕਰਦਾ ਹੈਂ, ਜ਼ਰੂਰ ਉਹੀ ਕੁਝ ਵਾਪਰਦਾ ਹੈ, ਤੇਰੀ ਰਜ਼ਾ ਦੇ ਉਲਟ (ਕਿਸੇ ਜੀਵ ਪਾਸੋਂ) ਕੁਝ ਨਹੀਂ ਕੀਤਾ ਜਾ ਸਕਦਾ (ਜੀਵ ਦਾ ਇਹ ਅੰਞਾਣਪੁਣਾ ਹੈ ਕਿ ਤੇਰੇ ਰਚੇ ਜਗਤ ਤੋਂ ਨਫ਼ਰਤ ਕਰੇ, ਤੇ ਗ੍ਰਿਹਸਤ ਛੱਡ ਕੇ ਫ਼ਕੀਰ ਜਾ ਬਣੇ) ।੧।ਰਹਾਉ।
Whatever You do, surely comes to pass. Nothing else can happen. ||1||Pause||
 
ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥
ਜਿਵੇਂ ਵਗਦੇ ਖੂਹ ਦੀ ਮਾਹਲ ਨਾਲ ਟਿੰਡਾਂ ਬੱਧੀਆਂ ਹੁੰਦੀਆਂ ਹਨ (ਜਿਉਂ ਜਿਉਂ ਖੂਹ ਚੱਲਦਾ ਹੈ, ਤਿਉਂ ਤਿਉਂ) ਕੁਝ ਟਿੰਡਾਂ ਖ਼ਾਲੀ ਹੁੰਦੀਆਂ ਜਾਂਦੀਆਂ ਹਨ ਤੇ ਕੁਝ (ਟਿੰਡਾਂ ਖੂਹ ਦੇ ਪਾਣੀ ਨਾਲ) ਮੁੜ ਭਰਦੀਆਂ ਜਾਂਦੀਆਂ ਹਨ ।
The buckets on the chain of the Persian wheel rotate; one empties out to fill another.
 
ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥
ਇਸੇ ਤਰ੍ਹਾਂ ਦਾ ਹੀ ਜਗਤ-ਰਚਨਾ ਦਾ ਇਹ ਤਮਾਸ਼ਾ ਹੈ ਜੋ ਖਸਮ-ਪ੍ਰਭੂ ਨੇ ਰਚਿਆ ਹੋਇਆ ਹੈ (ਕੁਝ ਇਥੋਂ ਕੂਚ ਕਰ ਕੇ ਥਾਂ ਖ਼ਾਲੀ ਕਰ ਜਾਂਦੇ ਹਨ, ਤੇ ਕੁਝ ਸਰੀਰ ਧਾਰ ਕੇ ਥਾਂ ਆ ਮੱਲਦੇ ਹਨ) । ਜਿਵੇਂ ਪਰਮਾਤਮਾ ਦੀ ਰਜ਼ਾ ਹੈ ਤਿਵੇਂ ਇਹ ਤਮਾਸ਼ਾ ਹੋ ਰਿਹਾ ਹੈ (ਇਸ ਤੋਂ ਨੱਕ ਵੱਟਣਾ ਫਬਦਾ ਨਹੀਂ) ।੨।
This is just like the Play of our Lord and Master; such is His Glorious Greatness. ||2||
 
ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥
(ਪਰ ਹਾਂ) ਉਸ ਮਨੁੱਖ ਦੀ ਨਿਗਾਹ ਵਿਚ ਚਾਨਣ ਹੋਇਆ ਹੈ (ਭਾਵ, ਉਸ ਮਨੁੱਖ ਨੂੰ ਜੀਵਨ-ਜੁਗਤਿ ਦੀ ਸਹੀ ਸਮਝ ਪਈ ਹੈ) ਜਿਸ ਨੇ (ਜਗਤ ਦੇ ਰਚਨਹਾਰ) ਕਰਤਾਰ ਦੇ ਚਰਨਾਂ ਵਿਚ ਸੁਰਤਿ ਜੋੜਨ ਦੇ ਰਸਤੇ ਤੇ ਤੁਰ ਕੇ ਆਪਣੀ ਸੁਰਤਿ ਮਾਇਆ ਦੇ ਮੋਹ ਵਲੋਂ ਹਟਾਈ ਹੈ ।
Following the path of intuitive awareness, one turns away from the world, and one's vision is enlightened.
 
ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥੩॥
ਹੇ ਪਰਮਾਤਮਾ ਨਾਲ ਸਾਂਝ ਪਾਣ ਦਾ ਜਤਨ ਕਰਨ ਵਾਲੇ! ਆਪਣੇ ਮਨ ਵਿਚ ਸੋਚ ਕੇ (ਅੱਖਾਂ ਖੋਲ੍ਹ ਕੇ) ਵੇਖ (ਜੇ ਸੁਰਤਿ ਟਿਕਾਣੇ ਤੇ ਨਹੀਂ ਹੈ; ਤਾਂ) ਨਾਹ ਹੀ ਗ੍ਰਿਹਸਤੀ ਜੀਵਨ-ਸਫ਼ਰ ਵਿਚ ਠੀਕ ਰਾਹੇ ਤੁਰ ਰਿਹਾ ਹੈ ਤੇ ਨਾਹ ਹੀ (ਉਹ ਮਨੁੱਖ ਜੋ ਆਪਣੇ ਆਪ ਨੂੰ) ਵਿਰਕਤ (ਸਮਝਦਾ ਹੈ) ।੩।
Contemplate this in your mind, and see, O spiritual teacher. Who is the householder, and who is the renunciate? ||3||
 
ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥
ਹੇ ਨਾਨਕ! ਜਿਸ ਪਰਮਾਤਮਾ ਨੇ ਦੁਨੀਆ ਵਾਲੀ ਮੋਹ ਮਾਇਆ ਦੀ ਆਸਾ ਮਨੁੱਖ ਨੂੰ ਚੰਬੋੜ ਦਿੱਤੀ ਹੈ, ਜੋ ਮਨੁੱਖ ਉਸੇ ਪਰਮਾਤਮਾ ਦੇ (ਇਹ ਆਸਾ ਤ੍ਰਿਸ਼ਨਾ) ਹਵਾਲੇ ਕਰਦਾ ਹੈ, ਤੇ ਵਾਸਨਾ-ਰਹਿਤ ਹੋ ਕੇ ਜੀਵਨ ਗੁਜ਼ਾਰਦਾ ਹੈ,
Hope comes from the Lord; surrendering to Him, we remain in the state of nirvaanaa.
 
ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥
ਤੇ ਇਸ ਪਰਮਾਤਮਾ ਦੀ ਰਜ਼ਾ ਵਿਚ ਇਹ ਜਗਤ-ਰਚਨਾ ਹੋਈ ਹੈ ਉਸ ਨੂੰ ਰਜ਼ਾ ਦਾ ਮਾਲਕ ਜਾਣ ਕੇ ਉਸ ਵਿਚ ਆਪਣਾ ਮਨ ਜੋੜਦਾ ਹੈ, ਉਹ ਚਾਹੇ ਗ੍ਰਿਹਸਤੀ ਹੈ ਚਾਹੇ ਵਿਰਕਤ, ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਹੈ ।੪।੮।
We come from Him; surrendering to Him, O Nanak, one is approved as a householder, and a renunciate. ||4||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by