ਪ੍ਰਭਾਤੀ ਮਹਲਾ ੧ ॥
Prabhaatee, First Mehl:
ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥
ਮੈਂ ਉਸ ਬੰਦੇ ਤੋਂ ਕੁਰਬਾਨ ਜਾਂਦਾ ਹਾਂ ਜੇਹੜਾ (ਆਪਣੀ) ਵਿਕਾਰਾਂ ਵਲ ਜਾਂਦੀ ਸੁਰਤਿ ਨੂੰ (ਹਰਿ-ਨਾਮ ਸਿਮਰਨ ਦੀ) ਡੋਰੀ ਲਾਲ ਬੰਨੑ ਰੱਖਦਾ ਹੈ ।
I am a sacrifice to that one who binds in bondage his evil and corrupted gaze.
ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥
(ਪਰ ਜੇਹੜਾ ਮਨੁੱਖ ਸਿਮਰਨ ਤੋਂ ਖੁੰਝ ਕੇ) ਭਲੇ ਬੁਰੇ ਕੰਮ ਦੇ ਭੇਤ ਨੂੰ ਨਹੀਂ ਸਮਝਦਾ, ਉਹ (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਫਿਰਦਾ ਹੈ ਤੇ (ਜੀਵਨ) ਵਿਅਰਥ ਗਵਾਂਦਾ ਹੈ ।੧।
One who does not know the difference between vice and virtue wanders around uselessly. ||1||
ਬੋਲਹੁ ਸਚੁ ਨਾਮੁ ਕਰਤਾਰ ॥
(ਹੇ ਭਾਈ!) ਕਰਤਾਰ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਸਦਾ) ਸਿਮਰੋ ।
Speak the True Name of the Creator Lord.
ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥
(ਨਾਮ ਸਿਮਰਨ ਦੀ ਬਰਕਤਿ ਨਾਲ ਜਗਤ ਵਿਚ) ਮੁੜ ਮੁੜ ਜਨਮ ਲੈਣ ਦੀ ਵਾਰੀ ਨਹੀਂ ਆਵੇਗੀ ।੧।ਰਹਾਉ।
Then, you shall never again have to come into this world. ||1||Pause||
ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥
(ਹੇ ਭਾਈ! ਉਸ ਕਰਤਾਰ ਦਾ ਨਾਮ ਸਦਾ ਸਿਮਰੋ) ਜੋ ਉੱਚਿਆਂ ਤੋਂ ਨੀਵੇਂ ਕਰ ਦੇਂਦਾ ਹੈ ਤੇ ਨੀਵਿਆਂ (ਗਰੀਬਾਂ) ਨੂੰ ਬਾਦਸ਼ਾਹ ਬਣਾ ਦੇਂਦਾ ਹੈ ।
The Creator transforms the high into the low, and makes the lowly into kings.
ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥
ਜਿਨ੍ਹਾਂ ਬੰਦਿਆਂ ਨੇ ਉਸ (ਘਟ ਘਟ ਦੀ) ਜਾਣਨ ਵਾਲੇ ਪਰਮਾਤਮਾ ਨੂੰ ਚੰਗੀ ਤਰ੍ਹਾਂ ਜਾਣ ਲਿਆ ਹੈ (ਭਾਵ, ਉਸ ਨਾਲ ਡੰੂਘੀ ਸਾਂਝ ਪਾ ਲਈ ਹੈ) ਜਗਤ ਵਿਚ ਆਏ ਉਹੀ ਬੰਦੇ ਸਫਲ ਹਨ ਤੇ ਕਬੂਲ ਹਨ ।੨।
Those who know the All-knowing Lord are approved and certified as perfect in this world. ||2||
ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥
(ਪਰ ਜੀਵਾਂ ਦੇ ਕੀਹ ਵੱਸ?) ਉਸੇ ਜੀਵ ਨੂੰ ਮਤਿ ਦੇਣ ਦਾ ਜਤਨ ਕੀਤਾ ਜਾ ਸਕਦਾ ਹੈ ਜੇਹੜਾ (ਆਪ) ਕੁਰਾਹੇ ਪਿਆ ਹੋਵੇ,
If anyone is mistaken and fooled, you should go to instruct him.
ਆਪੇ ਖੇਲ ਕਰੇ ਸਭ ਕਰਤਾ ਐਸਾ ਬੂਝੈ ਕੋਈ ॥੩॥
(ਇਥੇ ਤਾਂ ਰਾਹੇ ਪੈਣ ਜਾਂ ਕੁਰਾਹੇ ਪੈਣ ਵਾਲਾ) ਸਾਰਾ ਹੀ ਤਮਾਸ਼ਾ ਕਰਤਾਰ ਆਪ ਹੀ ਕਰ ਰਿਹਾ ਹੈ—ਇਹ ਭੇਤ ਭੀ ਕੋਈ ਵਿਰਲਾ ਬੰਦਾ ਹੀ ਸਮਝਦਾ ਹੈ । (ਤੇ ਉਹ ਰਜ਼ਾ ਦੇ ਮਾਲਕ ਕਰਤਾਰ ਦਾ ਨਾਮ ਸਿਮਰਦਾ ਹੈ) ।੩।
The Creator Himself plays all the games; only a few understand this. ||3||
ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ ॥
(ਹੇ ਭਾਈ!) ਅੰਮ੍ਰਿਤ ਵੇਲੇ ਹੀ (ਉੱਠ ਕੇ) ਗੁਰੂ ਦੇ ਸ਼ਬਦ ਵਿਚ ਜੁੜ ਕੇ ਕਰਤਾਰ ਦਾ ਨਾਮ ਸਿਮਰਨਾ ਚਾਹੀਦਾ ਹੈ, (ਹੇ ਭਾਈ!) ਮਾਇਆ ਦਾ ਮੋਹ ਤਿਆਗੋ (ਇਹ ਮੋਹ ਹੀ ਕਰਤਾਰ ਦੀ ਯਾਦ ਭੁਲਾਂਦਾ ਹੈ) ।
Meditate on the Name, and the Word of the Shabad, in the early hours before dawn; leave your worldly entanglements behind.
ਪ੍ਰਣਵਤਿ ਨਾਨਕ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ ॥੪॥੯॥
ਕਰਤਾਰ ਦੇ ਸੇਵਕਾਂ ਦਾ ਸੇਵਕ ਨਾਨਕ ਬੇਨਤੀ ਕਰਦਾ ਹੈ ਕਿ ਜੇਹੜਾ ਬੰਦਾ (ਮਾਇਆ ਦਾ ਮੋਹ ਤਿਆਗ ਕੇ) ਜਗਤ ਵਿਚ ਨਿਮ੍ਰਤਾ ਨਾਲ ਜ਼ਿੰਦਗੀ ਗੁਜ਼ਾਰਦਾ ਹੈ, ਉਸੇ ਨੇ ਹੀ (ਜੀਵਨ ਦੀ ਬਾਜ਼ੀ) ਜਿੱਤੀ ਹੈ ।੪।੯।
Prays Nanak, the slave of God's slaves: the world loses, and he wins. ||4||9||