ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥
ਜਿਸ ਮਨੁੱਖ ਨੂੰ ਵੱਡੀ ਕਿਸਮਤਿ ਨਾਲ ਭਲੇ ਸੰਜੋਗਾਂ ਨਾਲ ਗੁਰੂ ਮਿਲ ਪੈਂਦਾ ਹੈ,
Through great good fortune and high destiny, one meets the True Guru.
ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥
ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ-ਰਸ ਦਾ ਆਨੰਦ ਮਾਣਦਾ ਹੈ ।੧।
The Naam, the Name of the Lord, is constantly within the heart, and one enjoys the sublime essence of the Lord. ||1||
ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥
ਪ੍ਰਾਣੀ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ,
O mortal, become Gurmukh, and meditate on the Name of the Lord.
ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥
ਉਹ ਮਨੁੱਖਾ ਜਨਮ ਦੀ ਬਾਜ਼ੀ ਜਿੱਤ ਕੇ (ਜਾਂਦਾ ਹੈ, ਤੇ) ਪਰਮਾਤਮਾ ਦਾ ਨਾਮ-ਧਨ ਖੱਟੀ ਖੱਟ ਲੈਂਦਾ ਹੈ ।੧।ਰਹਾਉ।
Be victorious in the game of life, and earn the profit of the Naam. ||1||Pause||
ਗਿਆਨੁ ਧਿਆਨੁ ਗੁਰ ਸਬਦੁ ਹੈ ਮੀਠਾ ॥
ਜਿਸ ਮਨੁੱਖ ਨੂੰ ਸਤਿਗੁਰੂ ਦਾ ਸ਼ਬਦ ਮਿੱਠਾ ਲੱਗਦਾ ਹੈ, (ਗੁਰੂ ਦਾ ਸ਼ਬਦ ਹੀ ਉਸ ਦੇ ਵਾਸਤੇ) ਧਰਮ-ਚਰਚਾ ਹੈ (ਗੁਰ-ਸ਼ਬਦ ਹੀ ਉਸ ਦੇ ਵਾਸਤੇ) ਸਮਾਧੀ ਹੈ ।
Spiritual wisdom and meditation come to those unto whom the Word of the Guru's Shabad is sweet.
ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥
ਪਰ ਕਿਸੇ ਵਿਰਲੇ ਭਾਗਾਂ ਵਾਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਗੁਰੂ ਦੇ ਮਿੱਠੇ ਸ਼ਬਦ ਦਾ ਰਸ) ਚੱਖ ਕੇ ਵੇਖਿਆ ਹੈ ।੨।
By Guru's Grace, a few have tasted, and seen it. ||2||
ਕਰਮ ਕਾਂਡ ਬਹੁ ਕਰਹਿ ਅਚਾਰ ॥
ਜੇਹੜੇ ਬੰਦੇ (ਜਨਮ ਜਨੇਊ ਵਿਆਹ ਮਰਨ ਕਿਰਿਆ ਆਦਿਕ ਸਮੇ ਸ਼ਾਸਤ੍ਰਾਂ ਅਨੁਸਾਰ ਮੰਨੇ ਹੋਏ) ਧਾਰਮਿਕ ਕਰਮ ਕਰਦੇ ਹਨ ਤੇ ਹੋਰ ਅਨੇਕਾਂ ਧਾਰਮਿਕ ਰਸਮਾਂ ਕਰਦੇ ਹਨ,
They may perform all sorts of religious rituals and good actions,
ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥੩॥
ਪਰ ਪਰਮਾਤਮਾ ਦੇ ਨਾਮ ਤੋਂ ਵਾਂਜੇ ਰਹਿੰਦੇ ਹਨ, (ਇਹ ਕਰਮ ਕਾਂਡ ਉਹਨਾਂ ਦੇ ਅੰਦਰ) ਅਹੰਕਾਰ (ਪੈਦਾ ਕਰਦਾ ਹੈ ਤੇ ਉਹਨਾਂ ਦਾ ਜੀਵਨ) ਫਿਟਕਾਰ-ਜੋਗ ਹੀ (ਰਹਿੰਦਾ ਹੈ) ।੩।
but without the Name, the egotistical ones are cursed and doomed. ||3||
ਬੰਧਨਿ ਬਾਧਿਓ ਮਾਇਆ ਫਾਸ ॥
(ਪਰਮਾਤਮਾ ਤੋਂ ਵਿੱਛੁੜਿਆ ਮਨੁੱਖ) ਮਾਇਆ ਦੀ ਫਾਹੀ ਵਿਚ ਮਾਇਆ ਦੇ ਬੰਧਨ ਵਿਚ ਹੀ ਬੱਝਾ ਰਹਿੰਦਾ ਹੈ
They are bound and gagged, and hung by Maya's noose;
ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥
ਹੇ ਦਾਸ ਨਾਨਕ ! (ਇਹ ਤਦੋਂ ਹੀ ਇਸ ਫਾਹੀ ਤੋਂ) ਆਜ਼ਾਦ ਹੁੰਦਾ ਹੈ ਜਦੋਂ ਗੁਰੂ (ਦੇ ਸ਼ਬਦ) ਦਾ ਚਾਨਣ (ਉਸ ਨੂੰ ਪ੍ਰਾਪਤ ਹੁੰਦਾ) ਹੈ ।੪।੧੪।੩੪।
O servant Nanak, they shall be released only by Guru's Grace. ||4||14||34||