ਪ੍ਰਭਾਤੀ ਮਹਲਾ ੧ ॥
Prabhaatee, First Mehl:
 
ਜਾਗਤੁ ਬਿਗਸੈ ਮੂਠੋ ਅੰਧਾ ॥
ਜੀਵ ਆਪਣੇ ਵਲੋਂ ਸਿਆਣਾ ਹੈ, ਪਰ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਲੁੱਟਿਆ ਜਾ ਰਿਹਾ ਹੈ (ਅਨੇਕਾਂ ਵਿਕਾਰ ਇਸ ਦੀ ਆਤਮਕ ਰਾਸਿ ਪੂੰਜੀ ਨੂੰ ਲੁੱਟ ਰਹੇ ਹਨ) ਪਰ ਇਹ ਖ਼ੁਸ਼ ਖ਼ੁਸ਼ ਫਿਰਦਾ ਹੈ ।
He is awake, and even happy, but he is being plundered - he is blind!
 
ਗਲਿ ਫਾਹੀ ਸਿਰਿ ਮਾਰੇ ਧੰਧਾ ॥
ਇਸ ਦੇ ਗਲ ਵਿਚ ਮਾਇਆ ਦੇ ਮੋਹ ਦੀ ਫਾਹੀ ਪਈ ਹੋਈ ਹੈ (ਜੋ ਇਸ ਨੂੰ ਦੁਨੀਆ ਦੇ ਪਦਾਰਥਾਂ ਦੇ ਪਿੱਛੇ ਧੂਹੀ ਫਿਰਦਾ ਹੈ) । ਜਗਤ ਦੇ ਜੰਜਾਲਾਂ ਦਾ ਫ਼ਿਕਰ ਇਸ ਦੇ ਸਿਰ ਉਤੇ ਚੋਟਾਂ ਮਾਰਦਾ ਰਹਿੰਦਾ ਹੈ ।
The noose is around his neck, and yet, his head is busy with worldly affairs.
 
ਆਸਾ ਆਵੈ ਮਨਸਾ ਜਾਇ ॥
ਦੁਨੀਆ ਦੀਆਂ ਆਸਾਂ ਦਾ ਬੱਧਾ ਜਗਤ ਵਿਚ ਆਉਂਦਾ ਹੈ, ਮਨ ਦੇ ਅਨੇਕਾਂ ਫੁਰਨੇ ਲੈ ਕੇ ਇਥੋਂ ਤੁਰ ਪੈਂਦਾ ਹੈ ।
In hope, he comes and in desire, he leaves.
 
ਉਰਝੀ ਤਾਣੀ ਕਿਛੁ ਨ ਬਸਾਇ ॥੧॥
ਇਸ ਦੀ ਜ਼ਿੰਦਗੀ ਦੀ ਤਾਣੀ ਦੁਨੀਆ ਦੀਆਂ ਆਸਾਂ ਤੇ ਮਨ ਦੀਆਂ ਦੌੜਾਂ ਨਾਲ ਪਿਲਚੀ ਪਈ ਹੈ । (ਇਸ ਤਾਣੀ ਨੂੰ ਇਹਨਾਂ ਪੇਚਿਆਂ ਤੋਂ ਸਾਫ਼ ਰੱਖਣ ਵਾਸਤੇ) ਇਸ ਦੀ ਕੋਈ ਪੇਸ਼ ਨਹੀਂ ਜਾਂਦੀ ।੧।
The strings of his life are all tangled up; he is utterly helpless. ||1||
 
ਜਾਗਸਿ ਜੀਵਣ ਜਾਗਣਹਾਰਾ ॥
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਜੀਵਨ ਹੈਂ; ਇਕ ਤੂੰ ਹੀ ਜਾਗਦਾ ਹੈਂ, ਸਿਰਫ਼ ਤੇਰੇ ਵਿਚ ਹੀ ਸਮਰੱਥਾ ਹੈ ਕਿ ਮਾਇਆ ਤੈਨੂੰ ਆਪਣੇ ਮੋਹ ਦੀ ਨੀਂਦ ਵਿਚ ਸੁਆ ਨਹੀਂ ਸਕਦੀ ।
The Lord of Awareness, the Lord of Life is awake and aware.
 
ਸੁਖ ਸਾਗਰ ਅੰਮ੍ਰਿਤ ਭੰਡਾਰਾ ॥੧॥ ਰਹਾਉ ॥
ਹੇ ਸੁਖਾਂ ਦੇ ਸਮੁੰਦਰ ਪ੍ਰਭੂ! (ਤੇਰੇ ਘਰ ਵਿਚ) ਨਾਮ-ਅੰਮ੍ਰਿਤ ਦੇ ਭੰਡਾਰੇ ਭਰੇ ਪਏ ਹਨ (ਜੋ ਮਾਇਆ ਦੇ ਮੋਹ ਵਿਚ ਆਤਮਕ ਮੌਤੇ ਮਰੇ ਪਿਆਂ ਨੂੰ ਜ਼ਿੰਦਾ ਕਰ ਸਕਦਾ ਹੈ) ।੧।ਰਹਾਉ।
He is the Ocean of peace, the Treasure of Ambrosial Nectar. ||1||Pause||
 
ਕਹਿਓ ਨ ਬੂਝੈ ਅੰਧੁ ਨ ਸੂਝੈ ਭੋਂਡੀ ਕਾਰ ਕਮਾਈ ॥
(ਮਾਇਆ ਦੇ ਮੋਹ ਵਿਚ) ਜੀਵਨ ਇਤਨਾ ਅੰਨ੍ਹਾ ਹੋਇਆ ਪਿਆ ਹੈ ਕਿ ਕਿਸੇ ਆਖੀ ਹੋਈ ਸਿੱਖਿਆ ਨੂੰ ਇਹ ਸਮਝ ਨਹੀਂ ਸਕਦਾ, ਆਪਣੇ ਆਪ ਇਸ ਨੂੰ (ਆਤਮਕ ਜੀਵਨ ਬਚਾਣ ਦੀ ਕੋਈ ਗੱਲ) ਸੁੱਝਦੀ ਨਹੀਂ, ਨਿੱਤ ਮੰਦੇ ਕੰਮ ਹੀ ਕਰੀ ਜਾ ਰਿਹਾ ਹੈ ।
He does not understand what he is told; he is blind - he does not see, and so he does his evil deeds.
 
ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ ਕਰਮੀ ਮਿਲੈ ਵਡਾਈ ॥੨॥
(ਪਰ ਜੀਵ ਦੇ ਵੱਸ ਦੀ ਗੱਲ ਨਹੀਂ ਹੈ) ਪਰਮੇਸਰ ਆਪ ਹੀ ਆਪਣੇ ਚਰਨਾਂ ਦੀ ਪ੍ਰੀਤਿ ਪ੍ਰੇਮ ਬਖ਼ਸ਼ਦਾ ਹੈ, ਉਸ ਦੀ ਮੇਹਰ ਨਾਲ ਹੀ ਉਸ ਦਾ ਨਾਮ-ਸਿਮਰਨ ਦਾ ਮਾਣ ਮਿਲਦਾ ਹੈ ।੨।
The Transcendent Lord Himself showers His Love and Affection; by His Grace, He bestows glorious greatness. ||2||
 
ਦਿਨੁ ਦਿਨੁ ਆਵੈ ਤਿਲੁ ਤਿਲੁ ਛੀਜੈ ਮਾਇਆ ਮੋਹੁ ਘਟਾਈ ॥
ਜ਼ਿੰਦਗੀ ਦਾ ਇਕ ਇਕ ਕਰ ਕੇ ਦਿਨ ਆਉਂਦਾ ਹੈ ਤੇ ਇਸ ਤਰ੍ਹਾਂ ਥੋੜੀ ਥੋੜੀ ਕਰ ਕੇ ਉਮਰ ਘਟਦੀ ਜਾਂਦੀ ਹੈ; ਪਰ ਮਾਇਆ ਦਾ ਮੋਹ ਜੀਵ ਦੇ ਹਿਰਦੇ ਵਿਚ (ਉਸੇ ਤਰ੍ਹਾਂ) ਟਿਕਿਆ ਰਹਿੰਦਾ ਹੈ ।
With the coming of each and every day, his life is wearing away, bit by bit; but still, his heart is attached to Maya.
 
ਬਿਨੁ ਗੁਰ ਬੂਡੋ ਠਉਰ ਨ ਪਾਵੈ ਜਬ ਲਗ ਦੂਜੀ ਰਾਈ ॥੩॥
ਗੁਰੂ ਦੀ ਸਰਨ ਆਉਣ ਤੋਂ ਬਿਨਾ ਜੀਵ (ਮਾਇਆ ਦੇ ਮੋਹ ਵਿਚ) ਡੁੱਬਾ ਰਹਿੰਦਾ ਹੈ । ਜਦੋਂ ਤਕ ਇਸ ਦੇ ਅੰਦਰ ਰਤਾ ਭਰ ਭੀ ਮਾਇਆ ਦੀ ਪ੍ਰੀਤ ਕਾਇਮ ਹੈ, ਇਹ ਭਟਕਦਾ ਫਿਰਦਾ ਹੈ ਇਸ ਨੂੰ (ਆਤਮਕ ਸੁਖ ਦੀ) ਥਾਂ ਨਹੀਂ ਲੱਭਦੀ ।੩।
Without the Guru, he is drowned, and finds no place of rest, as long as he is caught in duality. ||3||
 
ਅਹਿਨਿਸਿ ਜੀਆ ਦੇਖਿ ਸਮ੍ਹਾਲੈ ਸੁਖੁ ਦੁਖੁ ਪੁਰਬਿ ਕਮਾਈ ॥
(ਆਤਮਕ ਜੀਵਨ ਦੀ ਦਾਤਿ ਪ੍ਰਭੂ ਤੋਂ ਹੀ ਮਿਲ ਸਕਦੀ ਹੈ ਜੋ) ਦਿਨ ਰਾਤ ਬੜੇ ਗਹੁ ਨਾਲ ਜੀਵਾਂ ਦੀ ਸੰਭਾਲ ਕਰਦਾ ਹੈ ਤੇ ਜੀਵਾਂ ਦੀ ਪੂਰਬਲੀ ਕਮਾਈ ਅਨੁਸਾਰ ਇਹਨਾਂ ਨੂੰ ਸੁਖ ਜਾਂ ਦੁਖ (ਭੋਗਣ ਨੂੰ) ਦੇਂਦਾ ਹੈ ।
Day and night, God watches over and takes care of His living beings; they receive pleasure and pain according to their past actions.
 
ਕਰਮਹੀਣੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ ॥੪॥੧੧॥
ਹੇ ਪ੍ਰਭੂ! ਮੈਂ ਚੰਗੇ ਕੀਤੇ ਕਰਮਾਂ ਦਾ ਮਾਣ ਨਹੀਂ ਕਰਦਾ, ਮੈਨੂੰ ਨਾਨਕ ਨੂੰ ਤੇਰਾ ਨਾਮ ਸਿਮਰਨ ਦੀ ਵਡਿਆਈ ਮਿਲ ਜਾਏ, ਨਾਨਕ ਤੇਰੇ ਦਰ ਤੋਂ ਤੇਰਾ ਨਾਮ ਸਿਮਰਨ ਦੀ ਭਿੱਛਿਆ ਹੀ ਮੰਗਦਾ ਹੈ ।੪।੧੧।
Nanak, the unfortunate one, begs for the charity of Truth; please bless him with this glory. ||4||11||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by