ਪ੍ਰਭਾਤੀ ਮਹਲਾ ੧ ॥
Prabhaatee, First Mehl:
ਮਸਟਿ ਕਰਉ ਮੂਰਖੁ ਜਗਿ ਕਹੀਆ ॥
(ਦੁਨੀਆਵੀ ਰਸਮ-ਰਿਵਾਜ ਵਲੋਂ ਬੇ-ਪਰਵਾਹ ਹੋ ਕੇ ਤੇਰੀ ਸਿਫ਼ਤਿ-ਸਾਲਾਹ ਵਿਚ ਮਸਤ ਹੋ ਕੇ) ਜੇ ਮੈਂ ਚੁੱਪ ਕਰ ਰਹਿੰਦਾ ਹਾਂ, ਤਾਂ ਜਗਤ ਵਿਚ ਮੈਂ ਮੂਰਖ ਆਖਿਆ ਜਾਂਦਾ ਹਾਂ,
If I remain silent, the world calls me a fool.
ਅਧਿਕ ਬਕਉ ਤੇਰੀ ਲਿਵ ਰਹੀਆ ॥
ਪਰ ਜੇ (ਇਹਨਾਂ ਖੁੰਝੇ ਹੋਏ ਲੋਕਾਂ ਨੂੰ ਇਹਨਾਂ ਦੀਆਂ ਇਹ ਉਕਾਈਆਂ ਸਮਝਾਣ ਵਾਸਤੇ) ਮੈਂ ਬਹੁਤਾ ਬੋਲਦਾ ਹਾਂ, ਤਾਂ ਤੇਰੇ ਚਰਨਾਂ ਵਿਚ ਸੁਰਤਿ ਦਾ ਟਿਕਾਉ ਘਟਦਾ ਹੈ ।
If I talk too much, I miss out on Your Love.
ਭੂਲ ਚੂਕ ਤੇਰੈ ਦਰਬਾਰਿ ॥
(ਇਹ ਲੋਕ ਨਿਰੀਆਂ ਭਾਈਚਾਰਕ ਰਸਮਾਂ ਦੇ ਕਰਨ ਨੂੰ ਹੀ ਜੀਵਨ ਦਾ ਸਹੀ ਰਸਤਾ ਸਮਝਦੇ ਹਨ, ਤੇਰੇ ਸਿਮਰਨ ਦੇ ਉੱਦਮ ਨੂੰ ਇਹ ਨਿੰਦਦੇ ਹਨ । ਇਹਨਾਂ ਵਿਚੋਂ ਉਕਾਈ ਵਾਲਾ ਰਸਤਾ ਕੇਹੜਾ ਹੈ?) ਅਸਲ ਉਕਾਈਆਂ ਉਹੀ ਹਨ ਜੋ ਤੇਰੀ ਹਜ਼ੂਰੀ ਵਿਚ ਉਕਾਈਆਂ ਮੰਨੀਆਂ ਜਾਣ ।
My mistakes and faults will be judged in Your Court.
ਨਾਮ ਬਿਨਾ ਕੈਸੇ ਆਚਾਰ ॥੧॥
ਉਹ ਭਾਈਚਾਰਕ ਰਸਮਾਂ ਕਿਸੇ ਅਰਥ ਨਹੀਂ ਜੋ ਤੇਰਾ ਨਾਮ ਸਿਮਰਨ ਤੋਂ ਵਿਛੋੜਦੀਆਂ ਹਨ ।੧।
Without the Naam, the Name of the Lord, how can I maintain good conduct? ||1||
ਐਸੇ ਝੂਠਿ ਮੁਠੇ ਸੰਸਾਰਾ ॥
ਹੇ ਪ੍ਰਭੂ! ਸੰਸਾਰੀ ਜੀਵ ਵਿਅਰਥ ਰਸਮਾਂ ਦੇ ਵਹਿਮ ਵਿਚ ਫਸ ਕੇ ਮਾਇਆ ਦੇ ਢਹੇ ਚੜ੍ਹ ਕੇ ਅਜੇਹੇ ਲੁੱਟੇ ਜਾ ਰਹੇ ਹਨ (ਆਤਮਕ ਜੀਵਨ ਅਜੇਹੇ ਲੁਟਾ ਰਹੇ ਹਨ ਕਿ ਇਹਨਾਂ ਨੂੰ ਇਹ ਸਮਝ ਹੀ ਨਹੀਂ ਪੈਂਦੀ) ।
Such is the falsehood which is plundering the world.
ਨਿੰਦਕੁ ਨਿੰਦੈ ਮੁਝੈ ਪਿਆਰਾ ॥੧॥ ਰਹਾਉ ॥
(ਨਿਰੀਆਂ ਭਾਈਚਾਰਕ ਰਸਮਾਂ ਦੇ ਟਾਕਰੇ ਤੇ ਤੇਰੇ ਨਾਮ-ਸਿਮਰਨ ਦੀ) ਨਿੰਦਾ ਕਰਨ ਵਾਲਾ ਮਨੁੱਖ (ਤੇਰੇ ਨਾਮ ਨੂੰ) ਮਾੜਾ ਆਖਦਾ ਹੈ (ਪਰ ਤੇਰੀ ਮੇਹਰ ਨਾਲ) ਮੈਨੂੰ (ਤੇਰਾ ਨਾਮ) ਪਿਆਰਾ ਲੱਗਦਾ ਹੈ ।੧।ਰਹਾਉ।
The slanderer slanders me, but even so, I love him. ||1||Pause||
ਜਿਸੁ ਨਿੰਦਹਿ ਸੋਈ ਬਿਧਿ ਜਾਣੈ ॥
(ਇਹ ਕਰਮ-ਕਾਂਡੀ ਲੋਕ ਪ੍ਰਭੂ ਦੀ ਭਗਤੀ ਕਰਨ ਵਾਲੇ ਨੂੰ ਨਿੰਨਦੇ ਹਨ, ਪਰ) ਜਿਸ ਨੂੰ ਇਹ ਮਾੜਾ ਆਖਦੇ ਹਨ (ਅਸਲ ਵਿਚ) ਉਹੀ ਮਨੁੱਖ ਜੀਵਨ ਦੀ ਸਹੀ ਜੁਗਤਿ ਜਾਣਦਾ ਹੈ,
He alone knows the way, who has been slandered.
ਗੁਰ ਕੈ ਸਬਦੇ ਦਰਿ ਨੀਸਾਣੈ ॥
ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਦਰ ਤੇ ਆਦਰ-ਮਾਣ ਹਾਸਲ ਕਰਦਾ ਹੈ,
Through the Word of the Guru's Shabad, he is stamped with the Lord's Insignia in His Court.
ਕਾਰਣ ਨਾਮੁ ਅੰਤਰਗਤਿ ਜਾਣੈ ॥
ਸਾਰੀ ਸ੍ਰਿਸ਼ਟੀ ਦੇ ਮੂਲ ਪ੍ਰਭੂ ਦੇ ਨਾਮ ਨੂੰ ਉਹ ਆਪਣੇ ਹਿਰਦੇ ਵਿਚ ਵਸਾਂਦਾ ਹੈ ।
He realizes the Naam, the Cause of causes, deep within himself.
ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ ॥੨॥
ਪਰ ਸਿਫ਼ਤਿ-ਸਾਲਾਹ ਦੀ ਇਹ ਜੁਗਤਿ ਉਹੀ ਮਨੁੱਖ ਸਮਝਦਾ ਹੈ ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ ।੨।
He alone knows the way, who is blessed by the Lord's Glance of Grace. ||2||
ਮੈ ਮੈਲੌ ਊਜਲੁ ਸਚੁ ਸੋਇ ॥
(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਅਸੀ ਜੀਵ ਮਲੀਨ-ਮਨ ਹੋ ਰਹੇ ਹਾਂ, ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੀ (ਵਿਕਾਰਾਂ ਦੀ ਮੈਲ ਤੋਂ) ਸਾਫ਼ ਹੈ ।
I am filthy and polluted; the True Lord is Immaculate and Sublime.
ਊਤਮੁ ਆਖਿ ਨ ਊਚਾ ਹੋਇ ॥
(ਪ੍ਰਭੂ ਦੀ ਯਾਦ ਭੁਲਾ ਕੇ ਨਿਰੇ ਕਰਮ-ਕਾਂਡ ਦੇ ਆਸਰੇ ਆਪਣੇ ਆਪ ਨੂੰ) ਉੱਤਮ ਆਖ ਕੇ ਕੋਈ ਮਨੁੱਖ ਉੱਚੇ ਜੀਵਨ ਵਾਲਾ ਨਹੀਂ ਹੋ ਸਕਦਾ ।
Calling oneself sublime, one does not become exalted.
ਮਨਮੁਖੁ ਖੂਲ੍ਹਿ ਮਹਾ ਬਿਖੁ ਖਾਇ ॥
। ਜਿਹੜਾ ਮਨੁੱਖ (ਗੁਰੂ ਦੇ ਸ਼ਬਦ ਤੋਂ ਖੁੰਝਦਾ ਹੈ ਤੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਹ ਅਝੱਕ ਹੋ ਕੇ (ਮਾਇਆ-ਮੋਹ ਦਾ) ਜ਼ਹਿਰ ਖਾਂਦਾ ਰਹਿੰਦਾ ਹੈ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ । ਫਿਰ ਇਹ ਸੁੱਚਾ ਤੇ ਉੱਚਾ ਕਿਵੇਂ?) ।
The self-willed manmukh openly eats the great poison.
ਗੁਰਮੁਖਿ ਹੋਇ ਸੁ ਰਾਚੈ ਨਾਇ ॥੩॥
ਜੋ ਮਨੁੱਖ ਗੁਰੂ ਦੇ ਦੱਸੇ ਰਸਤੇ ਤੁਰਦਾ ਹੈ, ਉਹ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ (ਤੇ ਉਹ ਸੁੱਚੇ ਜੀਵਨ ਵਾਲਾ ਹੈ) ।੩।
But one who becomes Gurmukh is absorbed in the Name. ||3||
ਅੰਧੌ ਬੋਲੌ ਮੁਗਧੁ ਗਵਾਰੁ ॥
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ, ਪ੍ਰਭੂ ਦੀ ਸਿਫ਼ਤਿ-ਸਾਲਾਹ ਤੋਂ ਕੰਨ ਮੂੰਦ ਰੱਖਣ ਵਾਲਾ ਮਨੁੱਖ ਮੂਰਖ ਹੈ, ਗੰਵਾਰ ਹੈ, ਆਤਮਕ ਜੀਵਨ ਤੋਂ ਸੱਖਣਾ ਹੈ ।
I am blind, deaf, foolish and ignorant,
ਹੀਣੌ ਨੀਚੁ ਬੁਰੌ ਬੁਰਿਆਰੁ ॥
ਨੀਵੇਂ ਪਾਸੇ ਜਾ ਰਿਹਾ ਹੈ, ਮੰਦਿਆਂ ਤੋਂ ਮੰਦਾ ਹੈ ।
the lowest of the low, the worst of the worst.
ਨੀਧਨ ਕੌ ਧਨੁ ਨਾਮੁ ਪਿਆਰੁ ॥
ਪਰਮਾਤਮਾ ਦਾ ਨਾਮ ਪਰਮਾਤਮਾ ਦੇ ਚਰਨਾਂ ਦਾ ਪਿਆਰ (ਆਤਮਕ ਜੀਵਨ ਵਲੋਂ) ਕੰਗਾਲਾਂ ਵਾਸਤੇ ਧਨ ਹੈ ।
I am poor, but I have the Wealth of Your Name, O my Beloved.
ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥੪॥
ਇਹੀ ਧਨ ਸ੍ਰੇਸ਼ਟ ਧਨ ਹੈ, ਇਸ ਤੋਂ ਬਿਨਾ ਦੁਨੀਆ ਦੀ ਮਾਇਆ ਸੁਆਹ ਸਮਾਨ ਹੈ ।੪।
This is the most excellent wealth; all else is poison and ashes. ||4||
ਉਸਤਤਿ ਨਿੰਦਾ ਸਬਦੁ ਵੀਚਾਰੁ ॥
(ਪਰ ਜੀਵਾਂ ਦੇ ਕੀਹ ਵੱਸ? ਸਿਫ਼ਤਿ-ਸਾਲਾਹ ਜਾਂ ਇਸ ਵਲੋਂ ਨਫ਼ਰਤ, ਗੁਰੂ ਦੇ ਸ਼ਬਦ ਦਾ ਪਿਆਰ, ਪ੍ਰਭੂ ਦੇ ਗੁਣਾਂ ਦੀ ਵੀਚਾਰ—ਇਹ ਜੋ ਕੁਝ ਭੀ ਦੇਂਦਾ ਹੈ ਪ੍ਰਭੂ ਆਪ ਹੀ ਦੇਂਦਾ ਹੈ),
I pay no attention to slander and praise; I contemplate the Word of the Shabad.
ਜੋ ਦੇਵੈ ਤਿਸ ਕਉ ਜੈਕਾਰੁ ॥
ਜੇਹੜਾ ਜੇਹੜਾ ਪ੍ਰਭੂ ਜੀਵਾਂ ਨੂੰ ਇਹ ਦੇਂਦਾ ਹੈ ਸਦਾ ਉਸੇ ਨੂੰ ਨਮਸਕਾਰ ਕਰਨੀ ਚਾਹੀਦੀ ਹੈ (ਤੇ ਆਖਣਾ ਚਾਹੀਦਾ ਹੈ ਕਿ) ਹੇ ਪ੍ਰਭੂ!
I celebrate the One who blesses me with His Bounty.
ਤੂ ਬਖਸਹਿ ਜਾਤਿ ਪਤਿ ਹੋਇ ॥
ਜਿਸ ਨੂੰ ਤੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼ਦਾ ਹੈਂ, ਉਸ ਦੀ, ਮਾਨੋ, ਉੱਚੀ ਜਾਤਿ ਹੋ ਜਾਂਦੀ ਹੈ, ਉਸ ਨੂੰ ਇੱਜ਼ਤ ਮਿਲਦੀ ਹੈ ।
Whomever You forgive, O Lord, is blessed with status and honor.
ਨਾਨਕੁ ਕਹੈ ਕਹਾਵੈ ਸੋਇ ॥੫॥੧੨॥
(ਪ੍ਰਭੂ ਦਾ ਦਾਸ) ਨਾਨਕ (ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਬੋਲ ਤਦੋਂ ਹੀ) ਆਖ ਸਕਦਾ ਹੈ ਜੇ ਪ੍ਰਭੂ ਆਪ ਹੀ ਅਖਵਾਏ ।੫।੧੨।
Says Nanak, I speak as He causes me to speak. ||5||12||