ਪ੍ਰਭਾਤੀ ਮਹਲਾ ੧ ॥
Prabhaatee, First Mehl:
 
ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥
(ਜੀਵਾਂ ਦੇ ਮਨਾਂ ਉਤੇ ਪ੍ਰੇਮ ਦਾ) ਰੰਗ ਚਾੜ੍ਹਨ ਵਾਲਾ (ਪ੍ਰੇਮ ਦੇ ਸੋਮੇ ਪਰਮਾਤਮਾ ਤੋਂ ਬਿਨਾ) ਕੋਈ ਹੋਰ ਨਹੀਂ ਹੈ, (ਉਸੇ ਦੀ ਮੇਹਰ ਨਾਲ) ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ਕੇ ਜੀਵ ਦਾ ਮਨ ਉਸ ਦੇ ਪ੍ਰੇਮ-ਰੰਗ ਨੂੰ ਕਬੂਲ ਕਰ ਲੈਂਦਾ ਹੈ ।
Deep within, I see the Shabad, the Word of God; my mind is pleased and appeased. Nothing else can touch and imbue me.
 
ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥
(ਪ੍ਰੇਮ ਦਾ ਸੋਮਾ) ਪ੍ਰਭੂ ਦਿਨ ਰਾਤ ਗਹੁ ਨਾਲ ਜੀਵਾਂ ਦੀ ਸੰਭਾਲ ਕਰਦਾ ਹੈ, ਉਸੇ ਦੀ ਹੀ ਸਾਰੀ ਸ੍ਰਿਸ਼ਟੀ ਵਿਚ ਬਾਦਸ਼ਾਹੀ ਹੈ (ਪ੍ਰੇਮ ਦੀ ਦਾਤਿ ਉਸ ਦੇ ਆਪਣੇ ਹੀ ਹੱਥ ਵਿਚ ਹੈ) ।੧।
Day and night, God watches over and cares for His beings and creatures; He is the Ruler of all. ||1||
 
ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥
ਮੇਰਾ ਪ੍ਰਭੂ ਬੜੇ ਗੂੜ੍ਹੇ ਪ੍ਰੇਮ-ਰੰਗ ਵਾਲਾ ਹੈ ਬੜਾ ਸੋਹਣਾ ਹੈ ਦੀਨਾਂ ਉਤੇ ਦਇਆ ਕਰਨ ਵਾਲਾ ਹੈ,
My God is dyed in the most beautiful and glorious color.
 
ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ ॥੧॥ ਰਹਾਉ ॥
ਸਭ ਦਾ ਪਿਆਰਾ ਹੈ, ਸਭ ਦੇ ਮਨ ਨੂੰ ਮੋਹਣ ਵਾਲਾ ਹੈ, ਪ੍ਰੇਮ ਦਾ ਸੋਮਾ ਹੈ, ਪ੍ਰੇਮ ਦੇ ਗੂੜ੍ਹੇ ਲਾਲ ਰੰਗ ਵਿਚ ਰੰਗਿਆ ਹੋਇਆ ਹੈ ।੧।ਰਹਾਉ।
Merciful to the meek and the poor, my Beloved is the Enticer of the mind; He is so very sweet, imbued with the deep crimson color of His Love. ||1||Pause||
 
ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥
ਨਾਮ-ਅੰਮ੍ਰਿਤ ਦਾ ਸੋਮਾ ਪਰਮਾਤਮਾ ਸਭ ਤੋਂ ਉੱਚਾ ਹੈ; ਉੱਚੀ ਬ੍ਰਿਤੀ ਵਾਲਾ ਜੀਵ ਹੀ (ਉਸ ਦੀ ਮੇਹਰ ਨਾਲ) ਨਾਮ-ਅੰਮ੍ਰਿਤ ਪੀ ਸਕਦਾ ਹੈ । ਨਾਮ-ਅੰਮ੍ਰਿਤ ਪਿਲਾਣ ਦਾ ਤਰੀਕਾ (ਭੀ) ਉਹ ਪਰਮਾਤਮਾ ਆਪ ਹੀ ਜਾਣਦਾ ਹੈ ਜਿਸ ਦੀ ਰਚੀ ਹੋਈ ਇਹ ਸ੍ਰਿਸ਼ਟੀ ਹੈ ।
The Well is high up in the Tenth Gate; the Ambrosial Nectar flows, and I drink it in.
 
ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥
(ਉਸ ਤਰੀਕੇ ਅਨੁਸਾਰ ਪ੍ਰਭੂ ਦੀ ਮੇਹਰ ਨਾਲ) ਜੀਵ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦਾ ਹੈ ਤੇ ਉਸ ਦੇ ਗੁਣਾਂ ਦੀ ਵਿਚਾਰ ਕਰਦਾ ਹੈ ।੨।
The creation is His; He alone knows its ways and means. The Gurmukh contemplates spiritual wisdom. ||2||
 
ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥
ਜਿਵੇਂ ਸੂਰਜ ਦੀਆਂ ਕਿਰਨਾਂ ਖਿਲਰਿਆਂ ਕੌਲ ਫੁਲ ਖਿੜ ਪੈਂਦੇ ਹਨ ਤਿਵੇਂ ਪ੍ਰਭੂ ਦੀ ਜੋਤਿ-ਕਿਰਨ ਦਾ ਪ੍ਰਕਾਸ਼ ਹੋਇਆਂ ਮਨੁੱਖ ਦਾ ਮਨ ਨਾਮ-ਅੰਮ੍ਰਿਤ ਦੇ ਰਸ ਨਾਲ ਖਿੜ ਪੈਂਦਾ ਹੈ (ਮਨ ਸ਼ਾਂਤ ਅਵਸਥਾ ਪ੍ਰਾਪਤ ਕਰ ਲੈਂਦਾ ਹੈ, ਤੇ ਉਸ) ਸ਼ਾਂਤ ਅਵਸਥਾ ਵਿਚ ਮਨੁੱਖ ਦਾ ਤਾਮਸੀ ਸੁਭਾਉ ਸਮਾ ਜਾਂਦਾ ਹੈ ।
The rays of light spread out, and the heart-lotus joyfully blossoms forth; the sun enters into the house of the moon.
 
ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥
ਮਨੁੱਖ ਮੌਤ ਦੇ ਡਰ ਨੂੰ ਮੁਕਾ ਕੇ ਮਾਇਕ ਫੁਰਨੇ ਆਪਣੇ ਮਨ ਵਿਚ ਹੀ ਮਾਰ ਦੇਂਦਾ ਹੈ, ਤੇ ਗੁਰੂ ਦੀ ਮੇਹਰ ਨਾਲ ਪਰਮਾਤਮਾ ਨੂੰ (ਆਪਣੇ ਅੰਦਰ ਹੀ) ਲੱਭ ਲੈਂਦਾ ਹੈ ।੩।
I have conquered death; the desires of the mind are destroyed. By Guru's Grace, I have found God. ||3||
 
ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥
ਜਿਨ੍ਹਾਂ ਮਨੁੱਖਾਂ ਦੀ ਜੀਭ ਪ੍ਰੇਮ ਦੇ ਸੋਮੇ ਪ੍ਰਭੂ ਵਿਚ ਪ੍ਰਭੂ ਦੇ ਗੂੜ੍ਹੇ ਪਿਆਰ-ਰੰਗ ਵਿਚ ਰੰਗੀ ਜਾਂਦੀ ਹੈ, ਉਹਨਾਂ ਨੂੰ ਮਾਇਆ ਦੇ ਮੋਹ ਦਾ ਰੰਗ ਪੋਹ ਨਹੀਂ ਸਕਦਾ ।
I am dyed in the deep crimson color of His Love. I am not colored by any other color.
 
ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥
ਹੇ ਨਾਨਕ! ਜਿਨ੍ਹਾਂ ਨੇ ਜੀਭ ਨੂੰ ਨਾਮ-ਰਸ ਨਾਲ ਰਸਾਇਆ ਹੈ, ਉਹ ਪ੍ਰਭੂ-ਪ੍ਰੇਮ ਵਿਚ ਰੱਤੇ ਗਏ ਹਨ, ਉਹਨਾਂ ਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸਦਾ ਹੈ ।੪।੧੫।
O Nanak, my tongue is saturated with the taste of God, who is permeating and pervading everywhere. ||4||15||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by