ਪ੍ਰਭਾਤੀ ਮਹਲਾ ੧ ॥
Prabhaatee, First Mehl:
ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਤੋਂ ਖੁੰਝ ਕੇ ਬਾਰਾਂ ਹੀ ਫ਼ਿਰਕਿਆਂ ਵਿਚ ਦੇ ਜੋਗੀ ਅਤੇ ਦਸਾਂ ਹੀ ਫ਼ਿਰਕਿਆਂ ਵਿਚ ਦੇ ਸੰਨਿਆਸੀ ਖਪਦੇ ਫਿਰਦੇ ਹਨ
The Yogis are divided into twelve schools, the Sannyaasees into ten.
ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥
ਟਾਕੀਆਂ ਦੀ ਗੋਦੜੀ ਪਹਿਨਣ ਵਾਲੇ ਜੋਗੀ ਅਤੇ ਸਿਰ ਦੇ ਵਾਲਾਂ ਨੂੰ ਜੜ੍ਹਾਂ ਤੋਂ ਹੀ ਪੁਟਾਣ ਵਾਲੇ ਢੂੰਢੀਏ ਜੈਨੀ ਭੀ (ਖ਼ੁਆਰ ਹੀ ਹੁੰਦੇ ਰਹਿੰਦੇ ਹਨ) । ਗੁਰੂ ਦੇ ਸ਼ਬਦ ਤੋਂ ਬਿਨਾ ਇਹਨਾਂ ਸਭਨਾਂ ਦੇ ਗਲ ਵਿਚ (ਮਾਇਆ ਦੇ ਮੋਹ ਦੀ) ਫਾਹੀ ਪਈ ਰਹਿੰਦੀ ਹੈ ।੧।
The Yogis and those wearing religious robes, and the Jains with their all hair plucked out - without the Word of the Shabad, the noose is around their necks. ||1||
ਸਬਦਿ ਰਤੇ ਪੂਰੇ ਬੈਰਾਗੀ ॥
ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਰੰਗੇ ਰਹਿੰਦੇ ਹਨ, ਉਹ (ਮਾਇਆ ਦੇ ਮੋਹ ਤੋਂ) ਪੂਰੇ ਤੌਰ ਤੇ ਉਪਰਾਮ ਰਹਿੰਦੇ ਹਨ ।
Those who are imbued with the Shabad are the perfectly detached renunciates.
ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ ॥
ਉਹਨਾਂ ਨੇ ਆਪਣੇ ਹਿਰਦੇ ਵਿਚ ਟਿਕੇ ਪਰਮਾਤਮਾ (ਦੇ ਚਰਨਾਂ) ਵਿਚ (ਜੁੜ ਕੇ ਸਦਾ ਉਸ ਦੇ ਨਾਮ ਦੀ) ਭਿੱਛਿਆ ਮੰਗੀ ਹੈ, ਉਹਨਾਂ ਦੀ ਸੁਰਤਿ ਸਿਰਫ਼ ਪਰਮਾਤਮਾ ਦੇ ਪਿਆਰ ਵਿਚ ਟਿਕੀ ਰਹਿੰਦੀ ਹੈ ।੧।
They beg to receive charity in the hands of their hearts, embracing love and affection for the One. ||1||Pause||
ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥
ਬ੍ਰਾਹਮਣ ਉੱਚੇ ਆਚਰਨ (ਤੇ ਜ਼ੋਰ ਦੇਣ ਦੇ ਥਾਂ) ਕਰਮ ਕਾਂਡ ਕਰਾਂਦਾ ਹੈ, ਇਹ ਕਰਮ ਕਾਂਡ ਕਰ ਕੇ (ਇਸੇ ਦੇ ਆਧਾਰ ਤੇ ਸ਼ਾਸਤ੍ਰਾਂ ਵਿਚੋਂ) ਚਰਚਾ ਪੜ੍ਹਦੇ ਹਨ ।
The Brahmins study and argue about the scriptures; they perform ceremonial rituals, and lead others in these rituals.
ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਪਰਮਾਤਮਾ ਦੀ ਯਾਦ ਤੋਂ ਖੁੰਝ ਕੇ ਆਤਮਕ ਦੁੱਖ ਸਹਾਰਦਾ ਹੈ, ਕਿਉਂਕਿ (ਗੁਰੂ ਦੇ ਸ਼ਬਦ ਨੂੰ) ਨਾਹ ਸਮਝਣ ਦੇ ਕਾਰਨ ਇਸ ਨੂੰ ਜੀਵਨ ਦਾ ਸਹੀ ਰਸਤਾ ਸੁੱਝਦਾ ਨਹੀਂ ਹੈ ।੨।
Without true understanding, those self-willed manmukhs understand nothing. Separated from God, they suffer in pain. ||2||
ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥
ਪਵਿਤ੍ਰ ਕਰਤੱਬ ਵਾਲੇ ਸਿਰਫ਼ ਉਹ ਬੰਦੇ ਹਨ ਜੋ (ਮਨੋਂ) ਗੁਰੂ ਦੇ ਸ਼ਬਦ ਵਿਚ ਜੁੜੇ ਹੋਏ ਹਨ, ਪਰਮਾਤਮਾ ਦੀ ਸਦਾ ਕਾਇਮ ਰਹਿਣ ਵਾਲੀ ਦਰਗਾਹ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ ।
Those who receive the Shabad are sanctified and pure; they are approved in the True Court.
ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥
ਉਹਨਾਂ ਦੀ ਲਿਵ ਹਰ ਰੋਜ਼ ਪ੍ਰਭੂ ਦੇ ਸ੍ਰੇਸ਼ਟ ਨਾਮ ਵਿਚ ਲਗੀ ਰਹਿੰਦੀ ਹੈ, ਉਹ ਸਦਾ ਹੀ ਸਦਾ-ਥਿਰ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੩।
Night and day, they remain lovingly attuned to the Naam; throughout the ages, they are merged in the True One. ||3||
ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ ॥
(ਮੁੱਕਦੀ ਗੱਲ,) ਕਰਮ ਕਾਂਡ ਦੇ ਸਾਰੇ ਧਰਮ, (ਬਾਹਰਲੀ) ਸੁੱਚ, (ਬਾਹਰਲੇ) ਸੰਜਮ, ਜਪ ਤਪ ਤੇ ਤੀਰਥ-ਇਸ਼ਨਾਨ—ਇਹ ਸਾਰੇ ਹੀ ਗੁਰੂ ਦੇ ਸ਼ਬਦ ਵਿਚ ਵੱਸਦੇ ਹਨ (ਭਾਵ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜਨ ਵਾਲੇ ਨੂੰ ਇਹਨਾਂ ਕਰਮਾਂ ਧਰਮਾਂ ਦੀ ਲੋੜ ਨਹੀਂ ਰਹਿ ਜਾਂਦੀ) ।
Good deeds, righteousness and Dharmic faith, purification, austere self-discipline, chanting, intense meditation and pilgrimages to sacred shrines - all these abide in the Shabad.
ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥
ਹੇ ਨਾਨਕ! ਜੇਹੜਾ ਮਨੁੱਖ ਪ੍ਰਭੂ ਦੀ ਮੇਹਰ ਨਾਲ ਗੁਰੂ ਨੂੰ ਮਿਲ ਪੈਂਦਾ ਹੈ । (ਗੁਰੂ ਦੀ ਸਰਨ ਆ ਜਾਂਦਾ ਹੈ) ਉਸ ਦੇ ਸਾਰੇ ਦੁੱਖ-ਕਲੇਸ਼, ਪਾਪ ਤੇ ਮੌਤ ਆਦਿਕ ਦੇ ਡਰ ਦੂਰ ਹੋ ਜਾਂਦੇ ਹਨ ।੪।੧੬।
O Nanak, united in union with the True Guru, suffering, sin and death run away. ||4||16||