ਪ੍ਰਭਾਤੀ ਮਹਲਾ ੧ ॥
Prabhaatee, First Mehl:
 
ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥
(ਹੇ ਮੇਰੇ ਮਨ!) ਸੰਤ ਜਨਾਂ ਦੀ ਚਰਨ-ਧੂੜ (ਆਪਣੇ ਮੱਥੇ ਤੇ ਲਾ), ਸਾਧ ਜਨਾਂ ਦੀ ਸੰਗਤਿ ਕਰ, (ਸਤਸੰਗ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ (ਸੰਸਾਰ ਸਮੁੰਦਰ ਦੀਆਂ ਲਹਿਰਾਂ ਵਿਚੋਂ ਪਾਰ ਲੰਘਣ ਲਈ ਇਹ) ਤਾਰੀ ਲਾ ।
The dust of the feet of the Saints, the Company of the Holy, and the Praises of the Lord carry us across to the other side.
 
ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥
ਗੁਰੂ ਦੀ ਸਰਨ ਪੈ ਕੇ (ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ (ਆ ਵੱਸਦਾ) ਹੈ, ਵਿਚਾਰਾ ਜਮਰਾਜ (ਭੀ) ਉਸਦਾ ਕੁਝ ਵਿਗਾੜ ਨਹੀਂ ਸਕਦਾ, ਸਗੋਂ ਜਮਰਾਜ (ਉਸ ਪਾਸੋਂ) ਡਰਦਾ ਹੈ ।੧।
What can the wretched, terrified Messenger of Death do to the Gurmukhs? The Lord abides in their hearts. ||1||
 
ਜਲਿ ਜਾਉ ਜੀਵਨੁ ਨਾਮ ਬਿਨਾ ॥
ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਮਨੁੱਖ ਦਾ) ਜੀਵਨ (ਵਿਕਾਰਾਂ ਦੀ ਅੱਗ ਵਿਚ ਸੜਦਾ ਹੈ ਤਾਂ) ਪਿਆ ਸੜੇ (ਸਿਮਰਨ ਤੋਂ ਬਿਨਾ ਕੋਈ ਹੋਰ ਉੱਦਮ ਇਸ ਨੂੰ ਸੜਨ ਤੋਂ ਬਚਾ ਨਹੀਂ ਸਕਦਾ) ।
Without the Naam, the Name of the Lord, life might just as well be burnt down.
 
ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ ॥
(ਇਸ ਵਾਸਤੇ) ਹੇ (ਮੇਰੇ) ਮਨ! ਮੈਂ ਪਰਮਾਤਮਾ ਦਾ ਨਾਮ ਜਪ ਕੇ ਜਪਦਾ ਹਾਂ (ਭਾਵ, ਮੁੜ ਮੁੜ ਪਰਮਾਤਮਾ ਦਾ ਨਾਮ ਹੀ ਜਪਦਾ ਹਾਂ), ਮੈਂ ਪਰਮਾਤਮਾ ਦੇ ਜਾਪ ਨੂੰ ਹੀ ਮਾਲਾ (ਬਣਾ ਲਿਆ ਹੈ) । ਗੁਰੂ ਦੀ ਸਰਨ ਪੈ ਕੇ (ਜਪਿਆਂ ਇਸ ਜਾਪ ਦਾ) ਆਨੰਦ ਆਉਂਦਾ ਹੈ ।੧।ਰਹਾਉ।
The Gurmukh chants and meditates on the Lord, chanting the chant on the mala; the Flavor of the Lord comes into the mind. ||1||Pause||
 
ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥
ਜਿਸ ਮਨੁੱਖ ਨੂੰ ਸਤਿਗੁਰੂ ਦੇ ਉਪਦੇਸ਼ ਦਾ ਸਦਾ ਕਾਇਮ ਰਹਿਣ ਵਾਲਾ ਆਤਮਕ ਆਨੰਦ ਆ ਜਾਂਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।
Those who follow the Guru's Teachings find true peace - how can I even describe the glory of such a person?
 
ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਗੁਰੂ ਦੇ ਉਪਦੇਸ਼ ਵਿਚੋਂ) ਖੋਜਦਾ ਖੋਜਦਾ ਲਾਲ ਹੀਰੇ ਰਤਨ (ਆਦਿਕ ਪਦਾਰਥਾਂ ਵਰਗੇ ਕੀਮਤੀ ਆਤਮਕ ਗੁਣ) ਹਾਸਲ ਕਰ ਲੈਂਦਾ ਹੈ ।੨।
The Gurmukh seeks and finds the gems and jewels, diamonds, rubies and treasures. ||2||
 
ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥
ਜੇਹੜਾ ਮਨੁੱਖ ਇਕ (ਪ੍ਰਭੂ ਦੀ ਸਿਫ਼ਤਿ) ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾਣੀ ਸਮਝ ਲੈਂਦਾ ਹੈ, ਪਰਮਾਤਮਾ ਵਿਚ ਜੁੜੀ ਸੁਰਤਿ ਉਸ ਦਾ ਸਦਾ-ਥਿਰ ਧਨ ਬਣ ਜਾਂਦਾ ਹੈ ।
So center yourself on the treasures of spiritual wisdom and meditation; remain lovingly attuned to the One True Lord, and the Word of His Shabad.
 
ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥
ਉਹ ਮਨੁੱਖ ਆਪਣੀ ਸੁਰਤਿ ਵਿਚ ਉਸ ਪਰਮਾਤਮਾ ਨੂੰ ਟਿਕਾ ਲੈਂਦਾ ਹੈ ਜਿਸ ਨੂੰ ਕਿਸੇ ਹੋਰ ਆਸਰੇ ਦੀ ਲੋੜ ਨਹੀਂ ਜਿਸ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ ਜਿਸ ਨੂੰ ਕੋਈ ਵਾਸਨਾ ਪੋਹ ਨਹੀਂ ਸਕਦੀ ।੩।
Remain absorbed in the Primal State of the Fearless, Immaculate, Independent, Self-sufficient Lord. ||3||
 
ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥
(ਪੰਜੇ ਗਿਆਨ-ਇੰਦ੍ਰੇ, ਮਨ ਅਤੇ ਬੁਧਿ ਇਹ ਸੱਤੇ ਹੀ ਮਾਨੋ, ਚਸ਼ਮੇ ਹਨ ਜਿਨ੍ਹਾਂ ਤੋਂ ਹਰੇਕ ਇਨਸਾਨ ਨੂੰ ਆਤਮਕ ਜੀਵਨ ਦੀ ਪ੍ਰਫੁੱਲਤਾ ਵਾਸਤੇ ਚੰਗੀ ਮੰਦੀ ਪ੍ਰੇਰਨਾ ਦਾ ਪਾਣੀ ਮਿਲਦਾ ਰਹਿੰਦਾ ਹੈ) ਜਿਸ ਮਨੁੱਖ ਦੇ ਇਹ ਸੱਤੇ ਹੀ ਸਰੋਵਰ ਨਾਮ-ਸਿਮਰਨ ਦੇ ਪਵਿਤ੍ਰ ਜਲ ਨਾਲ ਭਰੇ ਰਹਿੰਦੇ ਹਨ (ਉਸ ਨੂੰ ਇਹਨਾਂ ਤੋਂ ਪਵਿੱਤ੍ਰ ਪ੍ਰੇਰਨਾ ਦਾ ਜਲ ਮਿਲਦਾ ਹੈ ਤੇ) ਉਹ ਵਿਕਾਰਾਂ ਵਲੋਂ ਉਲਟਾ ਕੇ ਆਪਣੀ ਜਿੰਦਗੀ ਦੀ ਬੇੜੀ ਨਾਮ-ਜਲ ਵਿਚ ਤਰਾਂਦਾ ਹੈ ।
The seven seas are overflowing with the Immaculate Water; the inverted boat floats across.
 
ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥
(ਨਾਮ ਦੀ ਬਰਕਤਿ ਨਾਲ) ਉਹ ਬਾਹਰ ਭਟਕਦੇ ਮਨ ਨੂੰ ਰੋਕ ਰੱਖਦਾ ਹੈ, ਤੇ ਗੁਰੂ ਦੀ ਸਰਨ ਪੈ ਕੇ ਅਡੋਲ ਅਵਸਥਾ ਵਿਚ ਲੀਨ ਰਹਿੰਦਾ ਹੈ ।੪।
The mind which wandered in external distractions is restrained and held in check; the Gurmukh is intuitively absorbed in God. ||4||
 
ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥
(ਜੇ ਮਨ ਵਿਕਾਰਾਂ ਵਲ ਭਟਕਦਾ ਹੀ ਰਹੇ ਤਾਂ ਗ੍ਰਿਹਸਤੀ ਜਾਂ ਵਿਰਕਤ ਅਖਵਾਣ ਵਿਚ ਕੋਈ ਫ਼ਰਕ ਨਹੀਂ ਪੈਂਦਾ) ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਆਪਣੇ ਆਪ ਨੂੰ ਪਛਾਣ ਲਿਆ ਹੈ ਉਹੀ (ਅਸਲ) ਗ੍ਰਿਹਸਤੀ ਹੈ ਤੇ ਉਹੀ (ਪ੍ਰਭੂ ਦਾ) ਸੇਵਕ ਵਿਰਕਤ ਹੈ ।
He is a householder, he is a renunciate and God's slave, who, as Gurmukh, realizes his own self.
 
ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥
ਨਾਨਕ ਆਖਦਾ ਹੈ ਜਿਸ ਮਨੁੱਖ ਦਾ ਮਨ ਸਦਾ-ਥਿਰ ਰਹਿਣ ਵਾਸਤੇ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਨੂੰ ਪ੍ਰਭੂ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਦੂਜਾ ਨਹੀਂ ਦਿੱਸਦਾ ।੫।੧੭।
Says Nanak, his mind is pleased and appeased by the True Word of the Shabad; there is no other at all. ||5||17||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by