ਮਹਲਾ ੩ ਗਉੜੀ ਬੈਰਾਗਣਿ ॥
Third Mehl, Gauree Bairaagan:
ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥
(ਧਰਤੀ ਤੇ ਬੱਦਲ ਦਾ ਦ੍ਰਿਸ਼ਟਾਂਤ ਲੈ ਕੇ ਵੇਖ) ਜਿਹੋ ਜਿਹੀ ਧਰਤੀ ਹੈ ਤਿਹੋ ਜਿਹਾ ਇਸ ਦੇ ਉਪਰਲਾ ਬੱਦਲ ਹੈ ਜੋ ਵਰਖਾ ਕਰਦਾ ਹੈ, ਧਰਤੀ ਵਿਚ ਭੀ (ਉਹੋ ਜਿਹਾ) ਪਾਣੀ ਹੈ (ਜਿਹੋ ਜਿਹਾ ਬੱਦਲ ਵਿਚ ਹੈ) । (ਖੂਹ ਪੁੱਟਿਆਂ) ਜਿਵੇਂ ਧਰਤੀ ਵਿਚੋਂ ਪਾਣੀ ਨਿਕਲ ਆਉਂਦਾ ਹੈ, ਜਿਵੇਂ ਬੱਦਲ ਭੀ (ਪਾਣੀ ਦੀ) ਵਰਖਾ ਕਰਦੇ ਫਿਰਦੇ ਹਨ ।
The clouds pour their rain down upon the earth, but isn't there water within the earth as well?
ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥
(ਜੀਵਾਤਮਾ ਤੇ ਪਰਮਾਤਮਾ ਦਾ ਫ਼ਰਕ ਇਉਂ ਹੀ ਸਮਝੋ ਜਿਵੇਂ ਧਰਤੀ ਦਾ ਪਾਣੀ ਤੇ ਬੱਦਲਾਂ ਦਾ ਪਾਣੀ ਹੈ । ਪਾਣੀ ਇਕੋ ਹੀ, ਪਾਣੀ ਉਹੀ ਹੈ । ਜੀਵ ਚਾਹੇ ਮਾਇਆ ਵਿਚ ਫਸਿਆ ਹੋਇਆ ਹੈ ਚਾਹੇ ਉੱਚੀਆਂ ਉਡਾਰੀਆਂ ਲਾ ਰਿਹਾ ਹੈ—ਹੈ ਇਕੋ ਹੀ ਪਰਮਾਤਮਾ ਦੀ ਅੰਸ) ।੧।
Water is contained within the earth; without feet, the clouds run around and let down their rain. ||1||
ਬਾਬਾ ਤੂੰ ਐਸੇ ਭਰਮੁ ਚੁਕਾਹੀ ॥
ਹੇ ਭਾਈ ! (ਆਮ ਭੁਲੇਖਾ ਇਹ ਹੈ ਕਿ ਜੀਵ ਪ੍ਰਭੂ ਤੋਂ ਵੱਖਰੀ ਆਪਣੀ ਹਸਤੀ ਮੰਨ ਕੇ ਆਪਣੇ ਆਪ ਨੂੰ ਕਰਮਾਂ ਦੇ ਕਰਨ ਵਾਲੇ ਸਮਝਦੇ ਹਨ ਪਰ) ਤੂੰ ਆਪਣਾ (ਇਹ) ਭੁਲੇਖਾ ਇਹ ਸਰਧਾ ਬਣਾ ਕੇ ਦੂਰ ਕਰ
O Baba, get rid of your doubts like this.
ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥
ਕਿ ਪ੍ਰਭੂ ਜਿਹੋ ਜਿਹਾ ਕਿਸੇ ਜੀਵ ਨੂੰ ਬਣਾਂਦਾ ਹੈ ਤਿਹੋ ਜਿਹਾ ਉਹ ਜੀਵ ਬਣ ਜਾਂਦਾ ਹੈ, ਤੇ, ਉਸੇ ਹੀ ਪਾਸੇ ਜੀਵ ਰੁਝੇ ਰਹਿੰਦੇ ਹਨ ।੧।ਰਹਾਉ।
As you act, so shall you become, and so you shall go and mingle. ||1||Pause||
ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥
ਕੀਹ ਇਸਤ੍ਰੀ ਤੇ ਕੀਹ ਮਰਦ—ਤੈਥੋਂ ਆਕੀ ਹੋ ਕੇ ਕੋਈ ਕੁਝ ਨਹੀਂ ਕਰ ਸਕਦੇ ।
As woman or man, what can anyone do?
ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥
ਇਹ ਸਭ (ਇਸਤ੍ਰੀਆਂ ਤੇ ਮਰਦ) ਸਦਾ ਤੇਰੇ ਹੀ ਵਖ ਵਖ ਰੂਪ ਹਨ, ਤੇ ਆਖ਼ਰ ਤੇਰੇ ਵਿਚ ਹੀ ਸਮਾ ਜਾਂਦੇ ਹਨ ।੨।
The many and various forms are always Yours, O Lord; they shall merge again into You. ||2||
ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥
(ਪਰਮਾਤਮਾ ਦੀ ਯਾਦ ਤੋਂ) ਭੁੱਲ ਕੇ ਜੀਵ ਅਨੇਕਾਂ ਜਨਮਾਂ ਵਿਚ ਪਏ ਰਹਿੰਦੇ ਹਨ, ਜਦੋਂ ਪਰਮਾਤਮਾ ਦਾ ਗਿਆਨ ਪ੍ਰਾਪਤ ਹੋ ਜਾਂਦਾ ਹੈ ਤਦੋਂ ਕੁਰਾਹੇ ਜਾਣੋਂ ਹਟ ਜਾਂਦੇ ਹਨ ।
In countless incarnations, I went astray. Now that I have found You, I shall no longer wander.
ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥
ਜੇ ਜੀਵ ਗੁਰੂ ਦੇ ਸ਼ਬਦ ਵਿਚ ਟਿਕੇ ਰਹਿਣ, ਤਾਂ ਇਹ ਸਮਝ ਪੈਂਦੀ ਹੈ ਕਿ ਜਿਸ ਪਰਮਾਤਮਾ ਦਾ ਇਹ ਜਗਤ ਬਣਾਇਆ ਹੋਇਆ ਹੈ ਉਹੀ ਇਸ ਨੂੰ ਚੰਗੀ ਤਰ੍ਹਾਂ ਸਮਝਦਾ ਹੈ ।੩।
It is His work; those who are absorbed in the Word of the Guru's Shabad come to know it well. ||3||
ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ ॥
(ਹੇ ਪ੍ਰਭੂ ! ਸਭ ਥਾਂ) ਤੇਰਾ (ਹੀ) ਹੁਕਮ (ਵਰਤ ਰਿਹਾ) ਹੈ, (ਹਰ ਥਾਂ) ਤੂੰ ਆਪ ਹੀ (ਮੌਜੂਦ) ਹੈਂ—(ਜਿਸ ਮਨੁੱਖ ਦੇ ਅੰਦਰ ਇਹ ਨਿਸ਼ਚਾ ਬਣ ਜਾਏ ਉਸ ਨੂੰ) ਭੁਲੇਖਾ ਕਿੱਥੇ ਰਹਿ ਜਾਂਦਾ ਹੈ ?
The Shabad is Yours; You are Yourself. Where is there any doubt?
ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥
ਹੇ ਨਾਨਕ ! (ਜਿਨ੍ਹਾਂ ਮਨੁੱਖਾਂ ਦੇ ਅੰਦਰੋਂ ਅਨੇਕਤਾ ਦਾ ਭੁਲੇਖਾ ਦੂਰ ਹੋ ਜਾਂਦਾ ਹੈ ਉਹਨਾਂ ਦੀ ਸੁਰਤਿ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ਜਿਵੇਂ ਹਵਾ ਪਾਣੀ ਆਦਿਕ ਹਰੇਕ) ਤੱਤ (ਆਪਣੇ) ਤੱਤ ਨਾਲ ਮਿਲ ਜਾਂਦਾ ਹੈ । ਅਜੇਹੇ ਮਨੁੱਖ ਮੁੜ ਮੁੜ ਜਨਮ ਵਿਚ ਨਹੀਂ ਆਉਂਦੇ ।੪।੧।੧੫।੩੫।
O Nanak, one whose essence is merged with the Lord's essence does not have to enter the cycle of reincarnation again. ||4||1||15||35||