ਪ੍ਰਭਾਤੀ ਮਹਲਾ ੩ ॥
Prabhaatee, Third Mehl:
ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ ॥
ਹੇ ਪ੍ਰਭੂ ਜੀ! ਜਿਹੜੇ ਮਨੁੱਖ ਤੇਰੀ ਸਰਨ ਆ ਪੈਂਦੇ ਹਨ, ਤੂੰ ਉਹਨਾਂ ਦੀ ਰੱਖਿਆ ਕਰਨ ਦੇ ਸਮਰੱਥ ਹੈਂ ।
Those who enter Your Sanctuary, Dear Lord, are saved by Your Protective Power.
ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥੧॥
ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਮੈਨੂੰ ਹੋਰ ਕੋਈ ਨਹੀਂ ਸੁੱਝਦਾ । (ਅਜੇ ਤਕ ਤੇਰੇ ਬਰਾਬਰ ਦਾ) ਨਾਹ ਕੋਈ ਹੋਇਆ ਹੈ, (ਅਤੇ ਅਗਾਂਹ ਨੂੰ) ਨਾਹ ਕੋਈ ਹੋਵੇਗਾ ।੧।
I cannot even conceive of any other as Great as You. There never was, and there never shall be. ||1||
ਹਰਿ ਜੀਉ ਸਦਾ ਤੇਰੀ ਸਰਣਾਈ ॥
ਹੇ ਪ੍ਰਭੂ ਜੀ! (ਮਿਹਰ ਕਰ, ਮੈਂ) ਸਦਾ ਤੇਰੀ ਸਰਨ ਪਿਆ ਰਹਾਂ ।
O Dear Lord, I shall remain in Your Sanctuary forever.
ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ ॥
ਹੇ ਮੇਰੇ ਸੁਆਮੀ! ਜਿਵੇਂ ਤੈਨੂੰ ਭਾਵੇ (ਮੇਰੀ) ਰੱਖਿਆ ਕਰ (ਅਸਾਂ ਜੀਵਾਂ ਦੀ ਰੱਖਿਆ ਕਰ ਸਕਣਾ) ਇਹ ਤੇਰੀ ਹੀ ਸਮਰਥਾ ਹੈ ।੧।ਰਹਾਉ।
As it pleases You, You save me, O my Lord and Master; this is Your Glorious Greatness. ||1||Pause||
ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲ ॥
ਹੇ ਪ੍ਰਭੂ ਜੀ! ਜਿਹੜੇ ਮਨੱੁਖ ਤੇਰੀ ਸਰਨ ਆ ਪੈਂਦੇ ਹਨ, ਤੂੰ (ਆਪ) ਉਹਨਾਂ ਦੀ ਪਾਲਣਾ ਕਰਦਾ ਹੈਂ ।
O Dear Lord, You cherish and sustain those who seek Your Sanctuary.
ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥
ਮਿਹਰ ਕਰ ਕੇ ਤੂੰ ਆਪ ਉਹਨਾਂ ਦੀ ਰੱਖਿਆ ਕਰਦਾ ਹੈਂ, ਉਹਨਾਂ ਨੂੰ (ਫਿਰ) ਮੌਤ ਦਾ ਡਰ ਭੀ ਪੋਹ ਨਹੀਂ ਸਕਦਾ ।੨।
O Dear Lord, the Messenger of Death cannot even touch those whom You, in Your Mercy, protect. ||2||
ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥
ਹੇ ਪ੍ਰਭੂ ਜੀ! ਤੇਰੀ ਓਟ ਸਦਾ ਕਾਇਮ ਰਹਿਣ ਵਾਲੀ ਹੈ, ਨਾਹ ਉਹ ਘਟਦੀ ਹੈ ਨਾਹ ਉਹ ਖ਼ਤਮ ਹੁੰਦੀ ਹੈ ।
True Is Your Sanctuary, O Dear Lord; it never diminishes or goes away.
ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥
ਪਰ, ਹੇ ਭਾਈ! ਜਿਹੜਾ ਮਨੁੱਖ ਪ੍ਰਭੂ (ਦੀ ਓਟ) ਛੱਡ ਕੇ ਮਾਇਆ ਦੇ ਪਿਆਰ ਵਿਚ ਲੱਗ ਪੈਂਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ ।੩।
Those who abandon the Lord, and become attached to the love of duality, shall continue to die and be reborn. ||3||
ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥
ਹੇ ਪ੍ਰਭੂ ਜੀ! ਜਿਹੜੇ ਮਨੁੱਖ ਤੇਰੀ ਸਰਨ ਪੈਂਦੇ ਹਨ, ਉਹਨਾਂ ਨੂੰ ਕੋਈ ਦੁੱਖ ਨਹੀਂ ਦਬਾ ਸਕਦੇ, ਉਹਨਾਂ ਨੂੰ (ਮਾਇਆ ਦੀ) ਭੁੱਖ ਨਹੀਂ ਵਿਆਪਦੀ ।
Those who seek Your Sanctuary, Dear Lord, shall never suffer in pain or hunger for anything.
ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥
ਹੇ ਨਾਨਕ! ਪਰਮਾਤਮਾ ਦਾ ਨਾਮ ਸਦਾ ਸਲਾਹੁੰਦਾ ਰਿਹਾ ਕਰ, ਇਸ ਤਰ੍ਹਾਂ ਤੂੰ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਲੀਨ ਰਹੇਂਗਾ ।੪।੪।
O Nanak, praise the Naam, the Name of the Lord forever, and merge in the True Word of the Shabad. ||4||4||