ਪ੍ਰਭਾਤੀ ਮਹਲਾ ੩ ॥
Prabhaatee, Third Mehl:
ਮੇਰੇ ਮਨ ਗੁਰੁ ਅਪਣਾ ਸਾਲਾਹਿ ॥
ਹੇ ਮੇਰੇ ਮਨ! (ਸਦਾ) ਆਪਣੇ ਗੁਰੂ ਦੀ ਸੋਭਾ ਕਰਿਆ ਕਰ,
O my mind, praise your Guru.
ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਗੁਣਾਂ ਵਿਚ ਚੁੱਭੀ ਲਾਇਆ ਕਰ । ਤੇਰੇ ਮੱਥੇ ਉੱਤੇ ਪੂਰੀ ਕਿਸਮਤ ਜਾਗ ਪਵੇਗੀ ।੧।ਰਹਾਉ।
Perfect destiny is inscribed upon your forehead and face; sing the Praises of the Lord forever. ||1||Pause||
ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ,
The Lord bestows the Ambrosial Food of the Naam.
ਕੋਟਿ ਮਧੇ ਕੋਈ ਵਿਰਲਾ ਲੇਇ ॥
(ਉਸ ਨੂੰ ਉਸ ਦੀ ਜਿੰਦ ਵਾਸਤੇ) ਖ਼ੁਰਾਕ (ਆਪਣਾ) ਆਤਮਕ ਜੀਵਨ ਦੇਣ ਵਾਲਾ ਨਾਮ ਬਖ਼ਸ਼ਦਾ ਹੈ,
Out of millions, only a rare few receive it
ਜਿਸ ਨੋ ਅਪਣੀ ਨਦਰਿ ਕਰੇਇ ॥੧॥
(ਪਰ) ਕੋ੍ਰੜਾਂ ਵਿਚੋਂ ਕੋਈ ਵਿਰਲਾ ਮਨੁੱਖ ਹੀ (ਇਹ ਦਾਤਿ) ਹਾਸਲ ਕਰਦਾ ਹੈ ।੧।
- only those who are blessed by God's Glance of Grace. ||1||
ਗੁਰ ਕੇ ਚਰਣ ਮਨ ਮਾਹਿ ਵਸਾਇ ॥
ਹੇ ਭਾਈ! ਗੁਰੂ ਦੇ (ਸੋਹਣੇ) ਚਰਨ (ਆਪਣੇ) ਮਨ ਵਿਚ ਟਿਕਾਈ ਰੱਖ
Whoever enshrines the Guru's Feet within his mind,
ਦੁਖੁ ਅਨ੍ਹੇਰਾ ਅੰਦਰਹੁ ਜਾਇ ॥
(ਇਸ ਤਰ੍ਹਾਂ) ਮਨ ਵਿਚੋਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ, (ਆਤਮਕ ਜੀਵਨ ਵਲੋਂ) ਬੇ-ਸਮਝੀ ਦਾ ਹਨੇਰਾ ਹਟ ਜਾਂਦਾ ਹੈ
is rid of pain and darkness from within.
ਆਪੇ ਸਾਚਾ ਲਏ ਮਿਲਾਇ ॥੨॥
(ਅਤੇ) ਸਦਾ ਕਾਇਮ ਰਹਿਣ ਵਾਲਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ।੨।
The True Lord unites him with Himself. ||2||
ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥
ਹੇ ਭਾਈ! ਸਤਿਗੁਰੂ ਦੀ ਬਾਣੀ ਨਾਲ ਪਿਆਰ ਜੋੜ ।
So embrace love for the Word of the Guru's Bani.
ਐਥੈ ਓਥੈ ਏਹੁ ਅਧਾਰੁ ॥
। (ਇਹ ਬਾਣੀ ਹੀ) ਇਸ ਲੋਕ ਅਤੇ ਪਰਲੋਕ ਵਿਚ (ਜ਼ਿੰਦਗੀ ਦਾ) ਆਸਰਾ ਹੈ
Here and hereafter, this is your only Support.
ਆਪੇ ਦੇਵੈ ਸਿਰਜਨਹਾਰੁ ॥੩॥
(ਪਰ ਇਹ ਦਾਤਿ) ਜਗਤ ਨੂੰ ਪੈਦਾ ਕਰਨ ਵਾਲਾ ਪ੍ਰਭੂ ਆਪ ਹੀ ਦੇਂਦਾ ਹੈ ।੩।
The Creator Lord Himself bestows it. ||3||
ਸਚਾ ਮਨਾਏ ਅਪਣਾ ਭਾਣਾ ॥
ਹੇ ਭਾਈ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਗੁਰੂ ਦੀ ਸਰਨ ਪਾ ਕੇ) ਆਪਣੀ ਰਜ਼ਾ ਮਿੱਠੀ ਕਰ ਕੇ ਮੰਨਣ ਲਈ (ਮਨੁੱਖ ਦੀ) ਸਹਾਇਤਾ ਕਰਦਾ ਹੈ ।
One whom the Lord inspires to accept His Will,
ਸੋਈ ਭਗਤੁ ਸੁਘੜੁ ਸੋੁਜਾਣਾ ॥
(ਜਿਹੜਾ ਮਨੁੱਖ ਰਜ਼ਾ ਨੂੰ ਮੰਨ ਲੈਂਦਾ ਹੈ) ਉਹੀ ਹੈ ਸੋਹਣਾ ਸੁਚੱਜਾ ਸਿਆਣਾ ਭਗਤ ।
is a wise and knowing devotee.
ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥
(ਅਜਿਹੇ ਮਨੁੱਖ ਤੋਂ) ਨਾਨਕ ਸਦਾ ਸਦਕੇ ਜਾਂਦਾ ਹੈ ।੪।੭।੧੭।੭।੨੪।
Nanak is forever a sacrifice to him. ||4||7||17||7||24||