ਪ੍ਰਭਾਤੀ ਮਹਲਾ ੪ ॥
Prabhaatee, Fourth Mehl:
ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮ੍ਹਾਲਹਿ ਹਰਿ ਗਾਲ ॥
ਹੇ ਭਾਈ! (ਜਦੋਂ) ਸੂਰਜ ਚੜ੍ਹਦਾ ਹੈ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦੇ ਹਨ, ਸਾਰੀ ਰਾਤ ਭੀ ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਹੀ ਕਰਦੇ ਹਨ ।
With the rising of the sun, the Gurmukh speaks of the Lord. All through the night, he dwells upon the Sermon of the Lord.
ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥੧॥
ਮੇਰੇ ਪ੍ਰਭੂ ਨੇ ਮੇਰੇ ਅੰਦਰ ਭੀ ਇਹ ਲਗਨ ਪੈਦਾ ਕਰ ਦਿੱਤੀ ਹੈ, (ਇਸ ਵਾਸਤੇ) ਮੈਂ ਭੀ ਪ੍ਰਭੂ ਦੀ ਢੂੰਢ ਕਰਦਾ ਰਹਿੰਦਾ ਹਾਂ ।੧।
My God has infused this longing within me; I seek my Lord God. ||1||
ਮੇਰਾ ਮਨੁ ਸਾਧੂ ਧੂਰਿ ਰਵਾਲ ॥
ਹੇ ਭਾਈ! ਗੁਰੂ ਨੇ ਪਰਮਾਤਮਾ ਦਾ ਮਿੱਠਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ।
My mind is the dust of the feet of the Holy.
ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ ॥
ਮੈਂ (ਆਪਣੇ) ਕੇਸਾਂ ਨਾਲ ਗੁਰੂ ਦੇ ਚਰਨ ਝਾੜਦਾ ਹਾਂ । ਮੇਰਾ ਮਨ ਗੁਰੂ ਦੇ ਚਰਨਾਂ ਦੀ ਧੂੜ ਹੋਇਆ ਰਹਿੰਦਾ ਹੈ ।੧।ਰਹਾਉ।
The Guru has implanted the Sweet Name of the Lord, Har, Har, within me. I dust the Guru's Feet with my hair. ||1||Pause||
ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਵਾਸਤੇ (ਸਾਰਾ) ਦਿਨ (ਸਾਰੀ) ਰਾਤ ਘੁੱਪ ਹਨੇਰਾ ਹੁੰਦੀ ਹੈ, (ਕਿਉਂਕਿ ਉਹ) ਮਾਇਆ ਦੇ ਮੋਹ ਵਿਚ, ਮਾਇਆ (ਦੇ ਮੋਹ) ਦੀਆਂ ਫਾਹੀਆਂ ਵਿਚ ਫਸੇ ਰਹਿੰਦੇ ਹਨ ।
Dark are the days and nights of the faithless cynics; they are caught in the trap of attachment to Maya.
ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥੨॥
ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਇਕ ਖਿਨ ਭਰ ਭੀ ਇਕ ਪਲ ਭਰ ਭੀ ਨਹੀਂ ਵੱਸਦਾ । ਉਹ ਕਈ ਤਰੀਕਿਆਂ ਨਾਲ (ਵਿਕਾਰਾਂ ਦੇ) ਕਰਜ਼ੇ ਵਿਚ ਵਾਲ ਵਾਲ ਬੱਝੇ ਰਹਿੰਦੇ ਹਨ ।੨।
The Lord God does not dwell in their hearts, even for an instant; every hair of their heads is totally tied up in debts. ||2||
ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਾਧ ਸੰਗਤਿ ਵਿਚ ਮਿਲ ਕੇ (ਉੱਚੀ) ਮਤਿ (ਉੱਚੀ) ਅਕਲ ਪ੍ਰਾਪਤ ਕਰ ਲਈ, (ਉਹਨਾਂ ਦੇ ਅੰਦਰੋਂ) ਹਉਮੈ ਮੁੱਕ ਜਾਂਦੀ ਹੈ, ਮਾਇਆ ਦੇ ਮੋਹ ਦੀਆਂ ਫਾਹੀਆਂ ਟੁੱਟ ਜਾਂਦੀਆਂ ਹਨ ।
Joining the Sat Sangat, the True Congregation, wisdom and understanding are obtained, and one is released from the traps of egotism and possessiveness.
ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥੩॥
ਉਹਨਾਂ ਨੂੰ ਪ੍ਰਭੂ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ । ਗੁਰੂ ਨੇ (ਉਹਨਾਂ ਨੂੰ ਆਪਣੇ) ਸ਼ਬਦ ਦੀ ਬਰਕਤਿ ਨਾਲ ਨਿਹਾਲ ਕਰ ਦਿੱਤਾ ਹੁੰਦਾ ਹੈ ।੩।
The Lord's Name, and the Lord, seem sweet to me. Through the Word of His Shabad, the Guru has made me happy. ||3||
ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ ॥
ਹੇ ਗੁਰੂ! ਹੇ ਅਪਹੁੰਚ ਮਾਲਕ! ਅਸੀ ਜੀਵ ਤੇਰੇ (ਅੰਞਾਣ) ਬੱਚੇ ਹਾਂ । ਹੇ ਗੁਰੂ ਮਿਹਰ ਕਰ, ਸਾਡੀ ਰੱਖਿਆ ਕਰ ।
I am just a child; the Guru is the Unfathomable Lord of the World. In His Mercy, He cherishes and sustains me.
ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥੪॥੨॥
ਹੇ ਨਾਨਕ! (ਆਖ—) ਹੇ ਗੁਰੂ! ਹੇ ਪ੍ਰਭੂ! ਹੇ ਧਰਤੀ ਦੇ ਰਾਖੇ! ਅਸੀ ਤੇਰੇ (ਅੰਞਾਣ) ਬੱਚੇ ਹਾਂ, ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬਦਿਆਂ ਨੂੰ ਸਾਨੂੰ ਬਚਾ ਲੈ ।੪।੨।
I am drowning in the ocean of poison; O God, Guru, Lord of the World, please save Your child, Nanak. ||4||2||