ਗਉੜੀ ਬੈਰਾਗਣਿ ਮਹਲਾ ੩ ॥
Gauree Bairaagan, Third Mehl:
ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥
(ਜਦ ਤਕ) ਇਹ ਜਗਤ ਮਾਇਆ ਦੇ ਮੋਹ ਵਿਚ ਬੱਝਾ ਰਹਿੰਦਾ ਹੈ (ਤਦ ਤਕ ਇਹ) ਸਾਰਾ ਜਗਤ ਆਤਮਕ ਮੌਤ ਦੇ ਕਾਬੂ ਵਿਚ ਆਇਆ ਰਹਿੰਦਾ ਹੈ ।
The whole world is under the power of Death, bound by the love of duality.
ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਸਾਰੇ) ਕੰਮ ਹਉਮੈ ਦੇ ਆਸਰੇ ਕਰਦੇ ਹਨ ਤੇ ਉਹਨਾਂ ਨੂੰ (ਆਤਮਕ ਮੌਤ ਦੀ ਹੀ) ਸਜ਼ਾ ਮਿਲਦੀ ਹੈ ।੧।
The self-willed manmukhs do their deeds in ego; they receive their just rewards. ||1||
ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥
ਹੇ ਮੇਰੇ ਮਨ ! ਗੁਰੂ ਦੇ ਚਰਨਾਂ ਵਿਚ ਸੁਰਤਿ ਜੋੜ ।
O my mind, focus your consciousness on the Guru's Feet.
ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ-ਖ਼ਜ਼ਾਨਾ ਇਕੱਠਾ ਕਰ ਲੈ, (ਇਹ ਤੈਨੂੰ) ਪਰਮਾਤਮਾ ਦੀ ਹਜ਼ੂਰੀ ਵਿਚ (ਤੇਰੇ ਕੀਤੇ ਕਰਮਾਂ ਦਾ ਲੇਖਾ ਕਰਨ ਵੇਲੇ) ਸੁਰਖ਼ਰੂ ਕਰੇਗਾ ।੧।ਰਹਾਉ।
As Gurmukh, you shall be awarded the treasure of the Naam. In the Court of the Lord, you shall be saved. ||1||Pause||
ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥
(ਮਾਇਆ ਦੇ ਮੋਹ ਵਿਚ ਬੱਝੇ ਹੋਏ ਜੀਵ) ਚੌਰਾਸੀ ਲੱਖ ਜੂਨਾਂ ਵਿਚ ਫਿਰਦੇ ਰਹਿੰਦੇ ਹਨ । ਆਪਣੇ ਮਨ ਦੇ ਹਠ ਦੇ ਕਾਰਨ (ਮਾਇਆ ਦੇ ਮੋਹ ਵਿਚ ਫਸਿਆ ਜੀਵ) ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।
Through 8.4 million incarnations, people wander lost; in stubborn-mindedness, they come and go.
ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ (ਦੀ ਕਦਰ) ਨੂੰ ਨਹੀਂ ਸਮਝਦਾ ਉਹ ਮੁੜ ਮੁੜ ਜੂਨਾਂ ਵਿਚ ਪੈਂਦਾ ਹੈ ।੨।
They do not realize the Word of the Guru's Shabad; they are reincarnated over and over again. ||2||
ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਆਤਮਕ ਜੀਵਨ ਪੜਤਾਲਦਾ ਰਹਿੰਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ,
The Gurmukh understands his own self. The Lord's Name comes to dwell within the mind.
ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥
ਹਰ ਰੋਜ਼ ਪਰਮਾਤਮਾ ਦੀ ਭਗਤੀ (ਦੇ ਰੰਗ ਵਿਚ) ਰੰਗਿਆ ਰਹਿਣ ਕਰਕੇ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਹ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹੈ ।੩।
Imbued with devotion to the Lord's Name, night and day, he merges in peace. ||3||
ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥
ਜਿਸ ਮਨੁੱਖ ਦਾ ਮਨ ਗੁਰੂ ਦੇ ਸ਼ਬਦ ਵਿਚ ਜੁੜਨ ਕਰਕੇ ਆਪਾ-ਭਾਵ ਵਲੋਂ ਮਰਦਾ ਹੈ, ਉਸ ਦੀ (ਗੁਰੂ ਦੇ ਸ਼ਬਦ ਵਿਚ) ਸਰਧਾ ਬਣ ਜਾਂਦੀ ਹੈ ਤੇ ਉਹ ਆਪਣੇ ਅੰਦਰੋਂ ਹਉਮੈ (ਆਦਿਕ) ਵਿਕਾਰ ਤਿਆਗਦਾ ਹੈ ।
When one's mind dies in the Shabad, one radiates faith and confidence, shedding egotism and corruption.
ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥
ਹੇ ਦਾਸ ਨਾਨਕ ! ਪਰਮਾਤਮਾ ਦੇ ਨਾਮ ਦੇ ਖ਼ਜ਼ਾਨੇ ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਪਰਮਾਤਮਾ ਦੀ ਮਿਹਰ ਨਾਲ ਹੀ ਮਿਲਦੇ ਹਨ ।੪।੨।੧੬।੩੬।
O servant Nanak, through the karma of good actions, the treasure of devotional worship and the Name of the Lord are attained. ||4||2||16||36||