ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪
Prabhaatee, Bibhaas, Partaal, Fourth Mehl:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥
ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ (ਇਹੀ ਹੈ ਅਸਲ) ਖ਼ਜ਼ਾਨਾ ।
O mind, meditate on the Treasure of the Name of the Lord, Har, Har.
ਹਰਿ ਦਰਗਹ ਪਾਵਹਿ ਮਾਨ ॥
(ਨਾਮ ਦੀ ਬਰਕਤਿ ਨਾਲ) ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ ।
You shall be honored in the Court of the Lord.
ਜਿਨਿ ਜਪਿਆ ਤੇ ਪਾਰਿ ਪਰਾਨ ॥੧॥ ਰਹਾਉ ॥
ਜਿਸ ਜਿਸ ਨੇ ਨਾਮ ਜਪਿਆ ਹੈ ਉਹ ਸਭ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।੧।ਰਹਾਉ।
Those who chant and meditate shall be carried across to the other shore. ||1||Pause||
ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥
ਹੇ (ਮੇਰੇ) ਮਨ! ਧਿਆਨ ਜੋੜ ਕੇ ਸਦਾ ਪਰਮਾਤਮਾ ਦਾ ਨਾਮ ਸੁਣਿਆ ਕਰ ।
Listen, O mind: meditate on the Name of the Lord, Har, Har.
ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥
ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਿਆ ਕਰ (ਇਹੀ ਹੈ) ਅਠਾਹਠ ਤੀਰਥਾਂ ਦਾ ਇਸ਼ਨਾਨ ।
Listen, O mind: the Kirtan of the Lord's Praises is equal to bathing at the sixty-eight sacred shrines of pilgrimage.
ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥
ਹੇ ਮਨ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣਿਆ ਕਰ (ਲੋਕ ਪਰਲੋਕ ਵਿਚ) ਇੱਜ਼ਤ ਖੱਟੇੇਂਗਾ ।੧।
Listen, O mind: as Gurmukh, you shall be blessed with honor. ||1||
ਜਪਿ ਮਨ ਪਰਮੇਸੁਰੁ ਪਰਧਾਨੁ ॥
ਹੇ ਮਨ! ਪਰਮੇਸਰ (ਦਾ ਨਾਮ) ਜਪਿਆ ਕਰ (ਉਹੀ ਸਭ ਤੋਂ) ਵੱਡਾ (ਹੈ) ।
O mind, chant and meditate on the Supreme Transcendent Lord God.
ਖਿਨ ਖੋਵੈ ਪਾਪ ਕੋਟਾਨ ॥
(ਨਾਮ ਜਪਣ ਦੀ ਬਰਕਤਿ ਨਾਲ) ਕੋ੍ਰੜਾਂ ਪਾਪਾਂ ਦਾ ਨਾਸ (ਇਕ) ਖਿਨ ਵਿਚ ਹੋ ਜਾਂਦਾ ਹੈ ।
Millions of sins shall be destroyed in an instant.
ਮਿਲੁ ਨਾਨਕ ਹਰਿ ਭਗਵਾਨ ॥੨॥੧॥੭॥
ਹੇ ਨਾਨਕ! ਸਦਾ ਹਰੀ ਭਗਵਾਨ (ਦੇ ਚਰਨਾਂ ਵਿਚ) ਜੁੜਿਆ ਰਹੁ ।੨।੧।੭।
O Nanak, you shall meet with the Lord God. ||2||1||7||