ਪ੍ਰਭਾਤੀ ਮਹਲਾ ੫ ॥
Prabhaatee, Fifth Mehl:
ਸਿਮਰਤ ਨਾਮੁ ਕਿਲਬਿਖ ਸਭਿ ਨਾਸੇ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ ।
Meditating in rememberance on the Naam, all my sins have been erased.
ਸਚੁ ਨਾਮੁ ਗੁਰਿ ਦੀਨੀ ਰਾਸੇ ॥
(ਜਿਨ੍ਹਾਂ ਨੂੰ) ਗੁਰੂ ਨੇ ਸਦਾ-ਥਿਰ ਹਰਿ-ਨਾਮ ਦਾ ਸਰਮਾਇਆ ਬਖ਼ਸ਼ਿਆ,
The Guru has blessed me with the Capital of the True Name.
ਪ੍ਰਭ ਕੀ ਦਰਗਹ ਸੋਭਾਵੰਤੇ ॥
ਪਰਮਾਤਮਾ ਦੀ ਦਰਗਾਹ ਵਿਚ ਉਹ ਇੱਜ਼ਤ ਵਾਲੇ ਬਣੇ ।
God's servants are embellished and exalted in His Court;
ਸੇਵਕ ਸੇਵਿ ਸਦਾ ਸੋਹੰਤੇ ॥੧॥
ਹੇ ਭਾਈ! ਪਰਮਾਤਮਾ ਦੇ ਭਗਤ (ਪਰਮਾਤਮਾ ਦੀ) ਭਗਤੀ ਕਰ ਕੇ ਸਦਾ (ਲੋਕ ਪਰਲੋਕ ਵਿਚ) ਸੋਹਣੇ ਲੱਗਦੇ ਹਨ ।੧।
serving Him, they look beauteous forever. ||1||
ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥
ਹੇ ਮੇਰੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰੋ ।
Chant the Name of the Lord, Har, Har, O my Siblings of Destiny.
ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ ॥੧॥ ਰਹਾਉ ॥
(ਸਿਮਰਨ ਦੀ ਬਰਕਤਿ ਨਾਲ ਮਨ ਦੇ) ਸਾਰੇ ਰੋਗ ਦੂਰ ਹੋ ਜਾਂਦੇ ਹਨ, ਸਾਰੇ ਪਾਪ ਨਾਸ ਹੋ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ ਮਨ ਤੋਂ ਦੂਰ ਹੋ ਜਾਂਦਾ ਹੈ ।੧।ਰਹਾਉ।
All sickness and sin shall be erased; your mind shall be rid of the darkness of ignorance. ||1||Pause||
ਜਨਮ ਮਰਨ ਗੁਰਿ ਰਾਖੇ ਮੀਤ ॥
ਹੇ ਮਿੱਤਰ! ਗੁਰੂ ਨੇ (ਉਹਨਾਂ ਦੇ) ਜਨਮ ਮਰਨ (ਦੇ ਗੇੜ) ਮੁਕਾ ਦਿੱਤੇ
The Guru has saved me from death and rebirth, O friend;
ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ ॥
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਵਿਚ (ਜਿਨ੍ਹਾਂ ਮਨੁੱਖਾਂ ਦਾ) ਪਿਆਰ ਬਣਿਆ ।
I am in love with the Name of the Lord.
ਕੋਟਿ ਜਨਮ ਕੇ ਗਏ ਕਲੇਸ ॥
(ਹਰਿ-ਨਾਮ ਨਾਲ ਪ੍ਰੀਤ ਦੀ ਬਰਕਤਿ ਨਾਲ ਉਹਨਾਂ ਦੇ) ਕੋ੍ਰੜਾਂ ਜਨਮਾਂ ਦੇ ਦੁੱਖ-ਕਲੇਸ਼ ਦੂਰ ਹੋ ਗਏ ।
The suffering of millions of incarnations is gone;
ਜੋ ਤਿਸੁ ਭਾਵੈ ਸੋ ਭਲ ਹੋਸ ॥੨॥
(ਉਹਨਾਂ ਨੂੰ) ਉਹ ਕੁਝ ਭਲਾ ਜਾਪਦਾ ਹੈ ਜੋ ਪਰਮਾਤਮਾ ਨੂੰ ਚੰਗਾ ਲੱਗਦਾ ਹੈ ।੨।
whatever pleases Him is good. ||2||
ਤਿਸੁ ਗੁਰ ਕਉ ਹਉ ਸਦ ਬਲਿ ਜਾਈ ॥
ਹੇ ਭਾਈ! ਮੈਂ ਉਸ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ,
I am forever a sacrifice to the Guru;
ਜਿਸੁ ਪ੍ਰਸਾਦਿ ਹਰਿ ਨਾਮੁ ਧਿਆਈ ॥
ਜਿਸ ਦੀ ਮਿਹਰ ਨਾਲ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹਾਂ ।
by His Grace, I meditate on the Lord's Name.
ਐਸਾ ਗੁਰੁ ਪਾਈਐ ਵਡਭਾਗੀ ॥
ਹੇ ਭਾਈ! ਇਹੋ ਜਿਹਾ ਗੁਰੂ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ,
By great good fortune, such a Guru is found;
ਜਿਸੁ ਮਿਲਤੇ ਰਾਮ ਲਿਵ ਲਾਗੀ ॥੩॥
ਜਿਸ ਦੇ ਮਿਲਿਆਂ ਪਰਮਾਤਮਾ ਨਾਲ ਪਿਆਰ ਬਣਦਾ ਹੈ ।੩।
meeting Him, one is lovingly attuned to the Lord. ||3||
ਕਰਿ ਕਿਰਪਾ ਪਾਰਬ੍ਰਹਮ ਸੁਆਮੀ ॥
ਹੇ ਪਾਰਬ੍ਰਹਮ! ਹੇ ਸੁਆਮੀ!
Please be merciful, O Supreme Lord God, O Lord and Master,
ਸਗਲ ਘਟਾ ਕੇ ਅੰਤਰਜਾਮੀ ॥
ਹੇ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲੇ! ਮਿਹਰ ਕਰ ।
Inner-knower, Searcher of Hearts.
ਆਠ ਪਹਰ ਅਪੁਨੀ ਲਿਵ ਲਾਇ ॥
(ਮੇਰੇ ਅੰਦਰ) ਅੱਠੇ ਪਹਰ ਆਪਣੀ ਲਗਨ ਲਾਈ ਰੱਖ,
Twenty-four hours a day, I am lovingly attuned to You.
ਜਨੁ ਨਾਨਕੁ ਪ੍ਰਭ ਕੀ ਸਰਨਾਇ ॥੪॥੫॥
(ਤੇਰਾ) ਦਾਸ ਨਾਨਕ ਤੇਰੀ ਸਰਨ ਪਿਆ ਰਹੇ ।੪।੫।
Servant Nanak has come to the Sanctuary of God. ||4||5||