ਗਉੜੀ ਬੈਰਾਗਣਿ ਮਹਲਾ ੩ ॥
Gauree Bairaagan, Third Mehl:
ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥
ਪਰਮਾਤਮਾ ਨੇ (ਹਰੇਕ ਜੀਵ ਦੇ ਮੱਥੇ ਉਤੇ ਇਹੀ ਲੇਖ) ਲਿਖ ਕੇ ਰੱਖ ਦਿੱਤਾ ਹੈ ਕਿ ਹਰੇਕ ਨੂੰ ਇਸ ਲੋਕ ਵਿੱਚ ਰਹਿਣ ਵਾਸਤੇ ਥੋੜੇ ਹੀ ਦਿਨ ਮਿਲੇ ਹੋਏ ਹਨ (ਫਿਰ ਭੀ ਸਭ ਜੀਵ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ) ।
The Lord, Har, Har, has ordained that the soul is to stay in her parents' home for only a few short days.
ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥
ਉਹ ਜੀਵ-ਇਸਤ੍ਰੀ (ਲੋਕ ਪਰਲੋਕ ਵਿਚ) ਸੋਭਾ ਖੱਟਦੀ ਹੈ, ਜੇਹੜੀ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਗੁਣ ਗਾਂਦੀ ਹੈ ।
Glorious is that soul-bride, who as Gurmukh, sings the Glorious Praises of the Lord.
ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥
ਜੇਹੜੀ ਜੀਵ-ਇਸਤ੍ਰੀ ਇਸ ਪੇਕੇ ਘਰ ਵਿਚ ਰਹਿਣ ਸਮੇ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਸੰਭਾਲਦੀ ਹੈ ਉਸ ਨੂੰ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਵਾਲਾ ਥਾਂ ਮਿਲ ਜਾਂਦਾ ਹੈ ।
She who cultivates virtue in her parents' home, shall obtain a home at her in-laws.
ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥੧॥
ਗੁਰੂ ਦੇ ਸਨਮੁਖ ਰਹਿ ਕੇ ਉਹ ਜੀਵ-ਇਸਤ੍ਰੀ (ਸਦਾ) ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ, ਪਰਮਾਤਮਾ (ਦਾ ਨਾਮ) ਉਸ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ।੧।
The Gurmukhs are intuitively absorbed into the Lord. The Lord is pleasing to their minds. ||1||
ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥
(ਹੇ ਸਤਸੰਗੀ ! ਹੇ ਭੈਣ !) ਦੱਸ, ਉਹ ਪਤੀ-ਪ੍ਰਭੂ ਕਿਸ ਤਰੀਕੇ ਨਾਲ ਮਿਲ ਸਕਦਾ ਹੈ ਜੇਹੜਾ ਇਸ ਲੋਕ ਵਿਚ ਪਰਲੋਕ ਵਿਚ (ਸਭ ਥਾਂ) ਵੱਸਦਾ ਹੈ ?
Our Husband Lord dwells in this world, and in the world beyond. Tell me, how can He be found?
ਆਪਿ ਨਿਰੰਜਨੁ ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥
(ਹੇ ਜਿਗਿਆਸੂ ਜੀਵ-ਇਸਤ੍ਰੀ !) ਉਹ ਪ੍ਰਭੂ-ਪਤੀ (ਹਰ ਥਾਂ ਮੌਜੂਦ ਹੰੁਦਿਆਂ ਭੀ) ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਅਤੇ ਅਦ੍ਰਿਸ਼ਟ ਭੀ ਹੈ । ਉਹ ਆਪ ਹੀ ਆਪਣਾ ਮੇਲ ਕਰਾਂਦਾ ਹੈ ।੧।ਰਹਾਉ।
The Immaculate Lord Himself is unseen. He unites us with Himself. ||1||Pause||
ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥
(ਹੇ ਪਰਮਾਤਮਾ !) ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਜਿਸ ਜੀਵ ਨੂੰ ਤੂੰ ਆਪ ਹੀ ਮਤਿ ਦੇਂਦਾ ਹੈਂ, ਉਸੇ ਪਾਸੋਂ ਹਰਿ-ਨਾਮ ਸਿਮਰਿਆ ਜਾ ਸਕਦਾ ਹੈ ।
God Himself bestows wisdom; meditate on the Name of the Lord.
ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥
ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੈਂਦਾ ਹੈ ।
By great good fortune, one meets the True Guru, who places the Ambrosial Nectar in the mouth.
ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥
ਉਸ ਮਨੁੱਖ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ, ਉਸ ਦੀ ਮਾਨਸਕ ਡਾਵਾਂਡੋਲ ਦਸ਼ਾ ਮੁੱਕ ਜਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ ।
When egotism and duality are eradicated, one intuitively merges in peace.
ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥੨॥
(ਹੇ ਭਾਈ !) ਹਰ ਥਾਂ ਪ੍ਰਭੂ ਆਪ ਹੀ ਆਪ ਮੌਜੂਦ ਹੈ, ਉਹ ਆਪ ਹੀ (ਜੀਵਾਂ ਨੂੰ) ਆਪਣੇ ਨਾਮ ਵਿਚ ਜੋੜਦਾ ਹੈ ।੨।
He Himself is All-pervading; He Himself links us to His Name. ||2||
ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗਿਆਨ ਤੋਂ ਸੱਖਣੇ ਹੁੰਦੇ ਹਨ (ਜੀਵਨ-ਜੁਗਤਿ ਤੋਂ) ਅੰਞਾਣ ਹੁੰਦੇ ਹਨ ਉਹ ਅਹੰਕਾਰ ਵਿਚ ਰਹਿੰਦੇ ਹਨ ਉਹਨਾਂ ਨੂੰ ਪਰਮਾਤਮਾ ਦਾ ਮੇਲ ਨਹੀਂ ਹੁੰਦਾ ।
The self-willed manmukhs, in their arrogant pride, do not find God; they are so ignorant and foolish!
ਸਤਿਗੁਰ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥
ਉਹ (ਆਪਣੇ ਮਾਣ ਵਿਚ ਰਹਿ ਕੇ) ਸਤਿਗੁਰੂ ਦੀ ਸਰਨ ਨਹੀਂ ਪੈਂਦੇ (ਕੁਰਾਹੇ ਪੈ ਕੇ) ਮੁੜ ਮੁੜ ਪਛੁਤਾਂਦੇ ਭੀ ਰਹਿੰਦੇ ਹਨ ।
They do not serve the True Guru, and in the end, they regret and repent, over and over again.
ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥
ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਵਿਚ ਉਹਨਾਂ ਦਾ ਆਤਮਕ ਜੀਵਨ ਗਲ ਜਾਂਦਾ ਹੈ ।
They are cast into the womb to be reincarnated, and within the womb, they rot.
ਮੇਰੇ ਕਰਤੇ ਏਵੈ ਭਾਵਦਾ ਮਨਮੁਖ ਭਰਮਾਣੇ ॥੩॥
ਮੇਰੇ ਕਰਤਾਰ ਨੂੰ ਇਹੀ ਚੰਗਾ ਲੱਗਦਾ ਹੈ ਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਜਨਮ ਮਰਨ ਵਿਚ ਹੀ ਭਟਕਦੇ ਰਹਿਣ ।੩।
As it pleases my Creator Lord, the self-willed manmukhs wander around lost. ||3||
ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥
(ਜਿਸ ਵਡਭਾਗੀ ਮਨੁੱਖ ਦੇ) ਮੱਥੇ ਉਤੇ ਮੇਰੇ ਹਰਿ-ਪ੍ਰਭੂ ਨੇ ਆਪਣੀ ਧੁਰ ਦਰਗਾਹ ਤੋਂ (ਬਖ਼ਸ਼ਸ਼ ਦਾ) ਅਟੱਲ ਲੇਖ ਲਿਖ ਦਿੱਤਾ,
My Lord God inscribed the full pre-ordained destiny upon the forehead.
ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰੁ ਸੂਰਾ ॥
ਉਸ ਨੂੰ (ਸਭ ਵਿਕਾਰਾਂ ਤੋਂ ਹੱਥ ਦੇ ਕੇ ਬਚਾਣ ਵਾਲਾ) ਸੂਰਮਾ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਕਿਰਪਾ ਨਾਲ) ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ ।
When one meets the Great and Courageous Guru, one meditates on the Name of the Lord, Har, Har.
ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥
(ਹੇ ਭਾਈ !) ਪਰਮਾਤਮਾ ਦਾ ਨਾਮ ਹੀ ਮੇਰਾ ਪਿਉ ਹੈ ਨਾਮ ਹੀ ਮੇਰੀ ਮਾਂ ਹੈ, ਪਰਮਾਤਮਾ (ਦਾ ਨਾਮ) ਹੀ ਮੇਰਾ ਸਨਬੰਧੀ ਹੈ ਮੇਰਾ ਵੀਰ ਹੈ (ਮੈਂ ਸਦਾ ਪਰਮਾਤਮਾ ਦੇ ਦਰ ਤੇ ਹੀ ਅਰਜ਼ੋਈ ਕਰਦਾ ਹਾਂ ਕਿ)
The Lord's Name is my mother and father; the Lord is my relative and brother.
ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥੪॥੩॥੧੭॥੩੭॥
ਹੇ ਪ੍ਰਭੂ ! ਹੇ ਹਰੀ ! ਇਹ ਨਾਨਕ ਤੇਰਾ ਨਿਮਾਣਾ ਦਾਸ ਹੈ, ਇਸ ਉਤੇ ਬਖ਼ਸ਼ਸ਼ ਕਰ ਤੇ ਇਸ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ ।੪।।੩।੧੭।੩੭।
O Lord, Har, Har, please forgive me and unite me with Yourself. Servant Nanak is a lowly worm. ||4||3||17||37||