ਪ੍ਰਭਾਤੀ ਮਹਲਾ ੫ ॥
Prabhaatee, Fifth Mehl:
 
ਗੁਰੁ ਪੂਰਾ ਪੂਰੀ ਤਾ ਕੀ ਕਲਾ ॥
ਹੇ ਭਾਈ! ਗੁਰੂ (ਸਾਰੇ ਗੁਣਾਂ ਨਾਲ) ਪੂਰਨ ਹੈ,
The Guru is Perfect, and Perfect is His Power.
 
ਗੁਰ ਕਾ ਸਬਦੁ ਸਦਾ ਸਦ ਅਟਲਾ ॥
ਗੁਰੂ ਦੀ (ਆਤਮਕ) ਸ਼ਕਤੀ ਹਰੇਕ ਸਮਰਥਾ ਵਾਲੀ ਹੈ, ਗੁਰੂ ਦਾ ਸ਼ਬਦ ਸਦਾ ਹੀ ਅਟੱਲ ਰਹਿੰਦਾ ਹੈ (ਕਦੇ ਉਕਾਈ ਵਾਲਾ ਨਹੀਂ) ।
The Word of the Guru's Shabad is unchanging, forever and ever.
 
ਗੁਰ ਕੀ ਬਾਣੀ ਜਿਸੁ ਮਨਿ ਵਸੈ ॥ ਦੂਖੁ ਦਰਦੁ ਸਭੁ ਤਾ ਕਾ ਨਸੈ ॥੧॥
ਜਿਸ (ਮਨੁੱਖ) ਦੇ ਮਨ ਵਿਚ ਸਤਿਗੁਰੂ ਦੀ ਬਾਣੀ ਟਿਕੀ ਰਹਿੰਦੀ ਹੈ, ਉਸ (ਮਨੁੱਖ) ਦਾ ਹਰੇਕ ਦਰਦ ਨਾਸ ਹੋ ਜਾਂਦਾ ਹੈ ।੧।
All pains and afflictions run away from those, whose minds are filled with the Word of the Guru's Bani. ||1||
 
ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥
ਹੇ ਭਾਈ! (ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ (ਪਿਆਰ-) ਰੰਗ ਵਿਚ ਰੰਗਿਆ ਰਹਿੰਦਾ ਹੈ (ਜਿਹੜਾ ਮਨੁੱਖ) ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ,
Imbued with the Lord's Love, they sing the Glorious Praises of the Lord.
 
ਮੁਕਤੋੁ ਸਾਧੂ ਧੂਰੀ ਨਾਵੈ ॥੧॥ ਰਹਾਉ ॥
(ਜਿਹੜਾ ਮਨੁੱਖ) ਗੁਰੂ ਦੀ ਚਰਨ-ਧੂੜ ਵਿਚ ਇਸ਼ਨਾਨ ਕਰਦਾ ਰਹਿੰਦਾ ਹੈ, ਉਹ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ (ਉਹੀ ਹੈ ‘ਮੁਕਤ’) ।੧।ਰਹਾਉ।
They are liberated, bathing in the dust of the feet of the Holy. ||1||Pause||
 
ਗੁਰ ਪਰਸਾਦੀ ਉਤਰੇ ਪਾਰਿ ॥
ਹੇ ਭਾਈ! ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ,
By Guru's Grace, they are carried across to the other shore;
 
ਭਉ ਭਰਮੁ ਬਿਨਸੇ ਬਿਕਾਰ ॥
ਡਰ ਭਟਕਣਾ (ਆਦਿਕ ਸਾਰੇ) ਵਿਕਾਰ (ਉਹਨਾਂ ਦੇ ਅੰਦਰੋਂ) ਨਾਸ ਹੋ ਜਾਂਦੇ ਹਨ,
they are rid of fear, doubt and corruption.
 
ਮਨ ਤਨ ਅੰਤਰਿ ਬਸੇ ਗੁਰ ਚਰਨਾ ॥
ਜਿਨ੍ਹਾਂ ਦੇ ਮਨ ਵਿਚ ਤਨ ਵਿਚ ਗੁਰੂ ਦੇ ਚਰਨ ਟਿਕੇ ਰਹਿੰਦੇ ਹਨ,
The Guru's Feet abide deep within their minds and bodies.
 
ਨਿਰਭੈ ਸਾਧ ਪਰੇ ਹਰਿ ਸਰਨਾ ॥੨॥
ਉਹਨਾਂ ਸੰਤ ਜਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ, ਉਹ ਸਦਾ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ ।੨।
The Holy are fearless; they take to the Sanctuary of the Lord. ||2||
 
ਅਨਦ ਸਹਜ ਰਸ ਸੂਖ ਘਨੇਰੇ ॥
(ਉਹਨਾਂ ਦੇ ਅੰਦਰ) ਆਤਮਕ ਅਡਲੋਤਾ ਦੇ ਅਨੇਕਾਂ ਆਨੰਦ ਤੇ ਸੁਖ ਬਣੇ ਰਹਿੰਦੇ ਹਨ
They are blessed with abundant bliss, happiness, pleasure and peace.
 
ਦੁਸਮਨੁ ਦੂਖੁ ਨ ਆਵੈ ਨੇਰੇ ॥
ਕੋਈ ਵੈਰੀ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ (ਉਹਨਾਂ ਉਤੇ ਆਪਣਾ ਦਬਾਉ ਨਹੀਂ ਪਾ ਸਕਦਾ),
Enemies and pains do not even approach them.
 
ਗੁਰਿ ਪੂਰੈ ਅਪੁਨੇ ਕਰਿ ਰਾਖੇ ॥
ਹੇ ਭਾਈ! ਪੂਰੇ ਗੁਰੂ ਨੇ ਜਿਨ੍ਹਾਂ ਨੂੰ ਆਪਣੇ ਬਣਾ ਕੇ (ਉਹਨਾਂ ਦੀ) ਰੱਖਿਆ ਕੀਤੀ,
The Perfect Guru makes them His Own, and protects them.
 
ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥੩॥
ਪਰਮਾਤਮਾ ਦਾ ਨਾਮ ਜਪਦਿਆਂ (ਉਹਨਾਂ ਦੇ) ਸਾਰੇ ਪਾਪ ਦੂਰ ਹੋ ਗਏ ।੩।
Chanting the Lord's Name, they are rid of all their sins. ||3||
 
ਸੰਤ ਸਾਜਨ ਸਿਖ ਭਏ ਸੁਹੇਲੇ ॥
ਹੇ ਭਾਈ! ਜਿਨ੍ਹਾਂ ਸੰਤ-ਜਨਾਂ ਸੱਜਣਾਂ ਸਿੱਖਾਂ ਨੂੰ ਪੂਰੇ ਗੁਰੂ ਨੇ ਪਰਮਾਤਮਾ ਨਾਲ ਲਿਆ ਜੋੜਿਆ,
The Saints, spiritual companions and Sikhs are exalted and uplifted.
 
ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥
ਉਹ ਸੁਖੀ ਜੀਵਨ ਵਾਲੇ ਹੋ ਗਏ ।
The Perfect Guru leads them to meet God.
 
ਜਨਮ ਮਰਨ ਦੁਖ ਫਾਹਾ ਕਾਟਿਆ ॥
ਹੇ ਨਾਨਕ! ਆਖ— ਉਹਨਾਂ ਦੇ ਜਨਮ ਮਰਨ ਦੇ ਗੇੜ ਦੇ ਦੁੱਖਾਂ ਦੀ ਫਾਹੀ (ਗੁਰੂ ਨੇ) ਕੱਟ ਦਿੱਤੀ,
The painful noose of death and rebirth is snapped.
 
ਕਹੁ ਨਾਨਕ ਗੁਰਿ ਪੜਦਾ ਢਾਕਿਆ ॥੪॥੮॥
ਗੁਰੂ ਨੇ ਉਹਨਾਂ ਦੀ ਇੱਜ਼ਤ ਰੱਖ ਲਈ ਹੈ ।੪।੮।
Says Nanak, the Guru covers their faults. ||4||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by