ਪ੍ਰਭਾਤੀ ਮਹਲਾ ੫ ॥
Prabhaatee, Fifth Mehl:
ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥
ਹੇ ਭਾਈ! ਜਿਸ (ਗੁਰੂ) ਦੀ ਕਿਰਪਾ ਨਾਲ ਸਦਾ ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ ਜਾ ਸਕਦਾ ਹੈ,
I am a sacrifice to my Perfect Guru.
ਜਿਸੁ ਪ੍ਰਸਾਦਿ ਹਰਿ ਹਰਿ ਜਪੁ ਜਪਨੇ ॥੧॥ ਰਹਾਉ ॥
ਮੈਂ ਆਪਣੇ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ (ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕਰਦਾ ਹਾਂ) ।੧।ਰਹਾਉ।
By His Grace, I chant and meditate on the Lord, Har, Har. ||1||Pause||
ਅੰਮ੍ਰਿਤ ਬਾਣੀ ਸੁਣਤ ਨਿਹਾਲ ॥
ਹੇ ਭਾਈ! (ਮੈਂ ਆਪਣੇ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਦੀ) ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਿਆਂ ਮਨ ਖਿੜ ਆਉਂਦਾ ਹੈ,
Listening to the Ambrosial Word of His Bani, I am exalted and enraptured.
ਬਿਨਸਿ ਗਏ ਬਿਖਿਆ ਜੰਜਾਲ ॥੧॥
ਅਤੇ ਮਾਇਆ (ਦੇ ਮੋਹ) ਦੀਆਂ ਫਾਹੀਆਂ ਨਾਸ ਹੋ ਜਾਂਦੀਆਂ ਹਨ ।੧।
My corrupt and poisonous entanglements are gone. ||1||
ਸਾਚ ਸਬਦ ਸਿਉ ਲਾਗੀ ਪ੍ਰੀਤਿ ॥
ਹੇ ਭਾਈ! (ਮੈਂ ਆਪਣੇ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਦੀ ਰਾਹੀਂ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਪਿਆਰ ਬਣ ਜਾਂਦਾ ਹੈ,
I am in love with the True Word of His Shabad.
ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥੨॥
ਅਤੇ ਆਪਣਾ ਹਰੀ-ਪ੍ਰਭੂ ਮਨ ਵਿਚ ਆ ਵੱਸਦਾ ਹੈ ।੨।
The Lord God has come into my consciousness. ||2||
ਨਾਮੁ ਜਪਤ ਹੋਆ ਪਰਗਾਸੁ ॥
ਹੇ ਭਾਈ! (ਮੈਂ ਆਪਣੇ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਦੀ ਕਿਰਪਾ ਨਾਲ ਪਰਮਾਤਮਾ ਦਾ) ਨਾਮ ਜਪਦਿਆਂ (ਮਨ ਵਿਚ ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਜਾਂਦਾ ਹੈ,
Chanting the Naam, I am enlightened.
ਗੁਰ ਸਬਦੇ ਕੀਨਾ ਰਿਦੈ ਨਿਵਾਸੁ ॥੩॥
(ਜਿਸ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਪਰਮਾਤਮਾ ਮਨੁੱਖ ਦੇ) ਹਿਰਦੇ ਵਿਚ ਆ ਨਿਵਾਸ ਕਰਦਾ ਹੈ ।੩।
The Word of the Guru's Shabad has come to dwell within my heart. ||3||
ਗੁਰ ਸਮਰਥ ਸਦਾ ਦਇਆਲ ॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਸਭ ਤਾਕਤਾਂ ਦਾ ਮਾਲਕ ਹੈ, ਗੁਰੂ ਸਦਾ ਹੀ ਦਇਆਵਾਨ ਰਹਿੰਦਾ ਹੈ,
The Guru is All-powerful and Merciful forever.
ਹਰਿ ਜਪਿ ਜਪਿ ਨਾਨਕ ਭਏ ਨਿਹਾਲ ॥੪॥੧੧॥
(ਗੁਰੂ ਦੀ ਮਿਹਰ ਨਾਲ) ਪਰਮਾਤਮਾ ਦਾ ਨਾਮ ਜਪ ਜਪ ਕੇ ਮਨ ਖਿੜਿਆ ਰਹਿੰਦਾ ਹੈ ।੪।੧੧।
Chanting and meditating on the Lord, Nanak is exalted and enraptured. ||4||11||