ਪ੍ਰਭਾਤੀ ਮਹਲਾ ੫ ॥
Prabhaatee, Fifth Mehl:
ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥
ਹੇ ਭਾਈ! ਗੁਰੂ ਨੂੰ ਹਰ ਵੇਲੇ ਯਾਦ ਕਰਦਿਆਂ ਸਦਾ ਆਤਮਕ ਆਨੰਦ ਪ੍ਰਾਪਤ ਹੋਇਆ ਰਹਿੰਦਾ ਹੈ ।
Chanting Guru, Guru, I have found eternal peace.
ਦੀਨ ਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥੧॥ ਰਹਾਉ ॥
ਗਰੀਬਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਮਿਹਰਵਾਨ ਹੋ ਜਾਂਦੇ ਹਨ, ਅਤੇ ਆਪਣਾ ਨਾਮ ਆਪ ਜਪਣ ਲਈ (ਜੀਵ ਨੂੰ) ਪੇ੍ਰਰਨਾ ਦੇਂਦੇ ਹਨ ।੧।ਰਹਾਉ।
God, Merciful to the meek, has become kind and compassionate; He has inspired me to chant His Name. ||1||Pause||
ਸੰਤਸੰਗਤਿ ਮਿਲਿ ਭਇਆ ਪ੍ਰਗਾਸ ॥
ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ (ਬੈਠਿਆਂ ਮਨੁੱਖ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਜਾਂਦਾ ਹੈ ।
Joining the Society of the Saints, I am illumined and enlightened.
ਹਰਿ ਹਰਿ ਜਪਤ ਪੂਰਨ ਭਈ ਆਸ ॥੧॥
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਹਰ ਵੇਲੇ ਜਪਦਿਆਂ (ਹਰੇਕ) ਆਸ ਪੂਰੀ ਹੋ ਜਾਂਦੀ ਹੈ ।੧।
Chanting the Name of the Lord, Har, Har, my hopes have been fulfilled. ||1||
ਸਰਬ ਕਲਿਆਣ ਸੂਖ ਮਨਿ ਵੂਠੇ ॥
ਹੇ ਨਾਨਕ! ਜੇ ਗੁਰੂ ਮਿਹਰਵਾਨ ਹੋ ਜਾਏ, ਤਾਂ ਪਰਮਾਤਮਾ ਦੇ ਗੁਣ ਗਾਏ ਜਾ ਸਕਦੇ ਹਨ
I am blessed with total salvation, and my mind is filled with peace.
ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥੨॥੧੨॥
(ਗੁਣ ਗਾਣ ਦੀ ਬਰਕਤਿ ਨਾਲ) ਸਾਰੇ ਸੁਖ ਆਨੰਦ (ਮਨੁੱਖ ਦੇ) ਮਨ ਵਿਚ ਆ ਵੱਸਦੇ ਹਨ ।੨।੧੨।
I sing the Glorious Praises of the Lord; O Nanak, the Guru has been gracious to me. ||2||12||