ਪ੍ਰਭਾਤੀ ਅਸਟਪਦੀਆ ਮਹਲਾ ੧ ਬਿਭਾਸ
Prabhaatee, Ashtapadees, First Mehl, Bibhaas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਦੁਬਿਧਾ ਬਉਰੀ ਮਨੁ ਬਉਰਾਇਆ ॥
(ਮਾਇਆ ਦੇ ਮੋਹ ਦੇ ਕਾਰਨ ਮਨੁੱਖ ਦੀ ਮਤਿ) ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਕਮਲੀ ਹੋ ਜਾਂਦੀ ਹੈ,
The insanity of duality has driven the mind insane.
ਝੂਠੈ ਲਾਲਚਿ ਜਨਮੁ ਗਵਾਇਆ ॥
ਮਨ (ਭੀ) ਕਮਲਾ ਹੋ ਜਾਂਦਾ ਹੈ (ਇਸ ਤਰ੍ਹਾਂ) ਝੂਠੇ ਲਾਲਚ ਵਿਚ ਫਸ ਕੇ ਮਨੁੱਖ ਆਪਣਾ ਜੀਵਨ ਜ਼ਾਇਆ ਕਰ ਲੈਂਦਾ ਹੈ ।
In false greed, life is wasting away.
ਲਪਟਿ ਰਹੀ ਫੁਨਿ ਬੰਧੁ ਨ ਪਾਇਆ ॥
(ਮਾਇਆ ਇਤਨੀ ਡਾਢੀ ਹੈ ਕਿ ਇਹ ਜੀਵ ਨੂੰ) ਮੁੜ ਮੁੜ ਚੰਬੜਦੀ ਹੈ, ਇਸ ਦੇ ਰਾਹ ਵਿਚ ਕੋਈ ਰੋਕ ਨਹੀਂ ਪੈ ਸਕਦੀ ।
Duality clings to the mind; it cannot be restrained.
ਸਤਿਗੁਰਿ ਰਾਖੇ ਨਾਮੁ ਦ੍ਰਿੜਾਇਆ ॥੧॥
(ਹਾਂ) ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ, ਉਸ ਨੂੰ ਉਸ ਨੇ (ਮਾਇਆ ਦੇ ਪੰਜੇ ਤੋਂ) ਬਚਾ ਲਿਆ ।੧।
The True Guru saves us, implanting the Naam, the Name of the Lord within. ||1||
ਨਾ ਮਨੁ ਮਰੈ ਨ ਮਾਇਆ ਮਰੈ ॥
ਮਾਇਆ (ਇਤਨੀ ਪ੍ਰਬਲ ਹੈ ਕਿ ਇਹ ਜੀਵਾਂ ਉਤੇ) ਆਪਣਾ ਜ਼ੋਰ ਪਾਣੋਂ ਨਹੀਂ ਹਟਦੀ, (ਮਨੁੱਖ ਦਾ) ਮਨ (ਕਮਜ਼ੋਰ ਹੈ ਇਹ) ਮਾਇਆ ਦੇ ਮੋਹ ਵਿਚ ਫਸਣੋਂ ਨਹੀਂ ਹਟਦਾ ।
Without subduing the mind, Maya cannot be subdued.
ਜਿਨਿ ਕਿਛੁ ਕੀਆ ਸੋਈ ਜਾਣੈ ਸਬਦੁ ਵੀਚਾਰਿ ਭਉ ਸਾਗਰੁ ਤਰੈ ॥੧॥ ਰਹਾਉ ॥
ਜਿਸ ਪਰਮਾਤਮਾ ਨੇ ਇਹ ਖੇਡ ਰਚੀ ਹੈ ਉਹੀ ਜਾਣਦਾ ਹੈ (ਕਿ ਮਾਇਆ ਦੇ ਪ੍ਰਭਾਵ ਤੋਂ ਜੀਵ ਕਿਵੇਂ ਬਚ ਸਕਦਾ ਹੈ) । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ ਉਹ (ਮਾਇਆ ਦੇ ਮੋਹ-ਰੂਪ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੧।ਰਹਾਉ।
The One who created this, He alone understands. Contemplating the Word of the Shabad, one is carried across the terrifying world-ocean. ||1||Pause||
ਮਾਇਆ ਸੰਚਿ ਰਾਜੇ ਅਹੰਕਾਰੀ ॥
ਮਾਇਆ ਇਕੱਠੀ ਕਰ ਕੇ ਰਾਜੇ ਮਾਣ ਕਰਨ ਲੱਗ ਪੈਂਦੇ ਹਨ,
Gathering the wealth of Maya, kings become proud and arrogant.
ਮਾਇਆ ਸਾਥਿ ਨ ਚਲੈ ਪਿਆਰੀ ॥
ਪਰ ਉਹਨਾਂ ਦੀ ਉਹ ਪਿਆਰੀ ਮਾਇਆ (ਅੰਤ ਵੇਲੇ) ਉਹਨਾਂ ਦੇ ਨਾਲ ਨਹੀਂ ਜਾਂਦੀ ।
But this Maya that they love so much shall not go along with them in the end.
ਮਾਇਆ ਮਮਤਾ ਹੈ ਬਹੁ ਰੰਗੀ ॥
ਮਾਇਆ ਨੂੰ ਆਪਣੀ ਬਣਾਣ ਦੀ ਤਾਂਘ ਕਈ ਰੰਗਾਂ ਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਜੀਵ ਉਤੇ ਮਮਤਾ ਦਾ ਜਾਲ ਵਿਛਾਂਦੀ ਹੈ),
There are so many colors and flavors of attachment to Maya.
ਬਿਨੁ ਨਾਵੈ ਕੋ ਸਾਥਿ ਨ ਸੰਗੀ ॥੨॥
ਪਰ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਪਦਾਰਥ ਜੀਵ ਦਾ ਸੰਗੀ ਨਹੀਂ ਬਣਦਾ, ਜੀਵ ਦੇ ਨਾਲ ਨਹੀਂ ਜਾਂਦਾ ।੨।
Except for the Name, no one has any friend or companion. ||2||
ਜਿਉ ਮਨੁ ਦੇਖਹਿ ਪਰ ਮਨੁ ਤੈਸਾ ॥
(ਮਾਇਆ ਦੇ ਪ੍ਰਭਾਵ ਹੇਠ ਜੀਵਾਂ ਦੀ ਹਾਲਤ ਇਹ ਹੋ ਜਾਂਦੀ ਹੈ ਕਿ ਮਨੁੱਖ) ਜਿਵੇਂ ਆਪਣੇ ਮਨ ਨੂੰ ਵੇਖਦੇ ਹਨ, ਤਿਹੋ ਜਿਹਾ ਹੋਰਨਾਂ ਦੇ ਮਨ ਨੂੰ ਸਮਝਦੇ ਹਨ (ਭਾਵ, ਜਿਵੇਂ ਆਪਣੇ ਆਪ ਨੂੰ ਮਾਇਆ-ਵੱਸ ਜਾਣਦੇ ਹਨ ਤਿਵੇਂ ਹੋਰਨਾਂ ਨੂੰ ਭੀ ਮਾਇਆ ਦੇ ਲੋਭੀ ਸਮਝਦੇ ਹਨ ।
According to one's own mind, one sees the minds of others.
ਜੈਸੀ ਮਨਸਾ ਤੈਸੀ ਦਸਾ ॥
ਇਸ ਵਾਸਤੇ ਕੋਈ ਕਿਸੇ ਉਤੇ ਇਤਬਾਰ ਨਹੀਂ ਕਰਦਾ) । (ਮਨੁੱਖ ਦੇ ਅੰਦਰ) ਜਿਹੋ ਜਿਹੀ ਕਾਮਨਾ ਉੱਠਦੀ ਹੈ ਤਿਹੋ ਜਿਹੀ ਉਸ ਦੇ ਆਤਮਕ ਜੀਵਨ ਦੀ ਹਾਲਤ ਹੋ ਜਾਂਦੀ ਹੈ,
According to one's desires, one's condition is determined.
ਜੈਸਾ ਕਰਮੁ ਤੈਸੀ ਲਿਵ ਲਾਵੈ ॥
(ਉਸ ਦਸ਼ਾ ਦੇ ਅਧੀਨ) ਮਨੁੱਖ ਜਿਹੋ ਜਿਹਾ ਕੰਮ (ਨਿੱਤ) ਕਰਦਾ ਹੈ, ਉਹੋ ਜਿਹੀ ਉਸ ਦੀ ਲਗਨ ਬਣਦੀ ਜਾਂਦੀ ਹੈ (ਇਸ ਗੇੜ ਵਿਚ ਫਸਿਆ ਮਨੁੱਖ ਸਾਰੀ ਉਮਰ ਮਾਇਆ ਦੀ ਖ਼ਾਤਰ ਭਟਕਦਾ ਫਿਰਦਾ ਹੈ) ।
According to one's actions, one is focused and tuned in.
ਸਤਿਗੁਰੁ ਪੂਛਿ ਸਹਜ ਘਰੁ ਪਾਵੈ ॥੩॥
। ਸਤਿਗੁਰੂ ਪਾਸੋਂ ਸਿੱਖਿਆ ਲੈ ਕੇ ਹੀ ਮਨੁੱਖ ਆਤਮਕ ਅਡੋਲਤਾ ਦਾ ਟਿਕਾਣਾ ਲੱਭ ਸਕਦਾ ਹੈ ।੩।
Seeking the advice of the True Guru, one finds the home of peace and poise. ||3||
ਰਾਗਿ ਨਾਦਿ ਮਨੁ ਦੂਜੈ ਭਾਇ ॥
(ਦੁਨੀਆ ਵਾਲਾ ਰਾਗ-ਰੰਗ ਭੀ ਮਾਇਆ ਦਾ ਹੀ ਸਰੂਪ ਹੈ ।
In music and song, the mind is caught by the love of duality.
ਅੰਤਰਿ ਕਪਟੁ ਮਹਾ ਦੁਖੁ ਪਾਇ ॥
ਵਿਕਾਰ-ਵਾਸਨਾ ਪੈਦਾ ਕਰਨ ਵਾਲੇ) ਰਾਗ-ਰੰਗ ਵਿਚ ਫਸ ਕੇ ਮਨੁੱਖ ਦਾ ਮਨ ਪਰਮਾਤਮਾ ਤੋਂ ਬਿਨਾ ਹੋਰ ਹੋਰ ਮੋਹ ਵਿਚ ਫਸਦਾ ਹੈ (ਇਸ ਰਾਗ-ਰੰਗ ਦੀ ਰਾਹੀਂ ਜਿਉਂ ਜਿਉਂ ਵਿਕਾਰ-ਵਾਸਨਾ ਵਧਦੀ ਹੈ) ਮਨੁੱਖ ਦੇ ਅੰਦਰ ਖੋਟ ਪੈਦਾ ਹੁੰਦਾ ਹੈ (ਤੇ ਖੋਟ ਦੇ ਕਾਰਨ) ਮਨੁੱਖ ਬਹੁਤ ਦੁੱਖ ਪਾਂਦਾ ਹੈ ।
Filled with deception deep within, one suffers in terrible pain.
ਸਤਿਗੁਰੁ ਭੇਟੈ ਸੋਝੀ ਪਾਇ ॥
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ (ਸਹੀ ਜੀਵਨ ਰਾਹ ਦੀ) ਸਮਝ ਆ ਜਾਂਦੀ ਹੈ,
Meeting with the True Guru, one is blessed with clear understanding,
ਸਚੈ ਨਾਮਿ ਰਹੈ ਲਿਵ ਲਾਇ ॥੪॥
ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ ।੪।
and remains lovingly attuned to the True Name. ||4||
ਸਚੈ ਸਬਦਿ ਸਚੁ ਕਮਾਵੈ ॥
(ਜਿਸ ਮਨੁੱਖ ਨੂੰ ਗੁਰੂ ਮਿਲਦਾ ਹੈ ਉਹ) ਗੁਰੂ ਦੇ ਸੱਚੇ ਸ਼ਬਦ ਵਿਚ ਜੁੜ ਕੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਾਰ ਕਮਾਂਦਾ ਹੈ,
Through the True Word of the Shabad, one practices Truth.
ਸਚੀ ਬਾਣੀ ਹਰਿ ਗੁਣ ਗਾਵੈ ॥
ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜਦਾ ਹੈ ਉਹ ਪਰਮਾਤਮਾ ਦੇ ਗੁਣ (ਸਦਾ) ਗਾਂਦਾ ਹੈ,
He sings the Glorious Praises of the Lord, through the True Word of His Bani.
ਨਿਜ ਘਰਿ ਵਾਸੁ ਅਮਰ ਪਦੁ ਪਾਵੈ ॥
ਉਹ (ਬਾਹਰ ਮਾਇਆ ਦੇ ਪਿੱਛੇ ਭਟਕਣ ਦੇ ਥਾਂ) ਆਪਣੇ ਅੰਤਰ ਆਤਮੇ ਹੀ ਟਿਕਦਾ ਹੈ, ਉਸ ਨੂੰ ਉਹ ਅਵਸਥਾ ਪ੍ਰਾਪਤ ਹੋ ਜਾਂਦੀ ਹੈ ਜਿਥੇ ਸਦਾ ਉੱਚਾ ਆਤਮਕ ਜੀਵਨ ਬਣਿਆ ਰਹਿੰਦਾ ਹੈ ।
He dwells in the home of his own heart deep within, and obtains the immortal status.
ਤਾ ਦਰਿ ਸਾਚੈ ਸੋਭਾ ਪਾਵੈ ॥੫॥
ਤਦੋਂ ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਆਦਰ ਪਾਂਦਾ ਹੈ ।੫।
Then, he is blessed with honor in the Court of the True Lord. ||5||
ਗੁਰ ਸੇਵਾ ਬਿਨੁ ਭਗਤਿ ਨ ਹੋਈ ॥
ਜੇ ਕੋਈ ਮਨੁੱਖ ਅਨੇਕਾਂ ਜਤਨ ਭੀ ਕਰੇ, ਤਾਂ ਭੀ ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ
Without serving the Guru, there is no devotional worship,
ਅਨੇਕ ਜਤਨ ਕਰੈ ਜੇ ਕੋਈ ॥
(ਹਉਮੈ ਤੇ ਮਮਤਾ ਮਨੁੱਖ ਦਾ ਮਨ ਭਗਤੀ ਵਿਚ ਜੁੜਨ ਨਹੀਂ ਦੇਂਦੇ;
even though one may make all sorts of efforts.
ਹਉਮੈ ਮੇਰਾ ਸਬਦੇ ਖੋਈ ॥
ਇਹ) ਹਉਮੈ ਤੇ ਮਮਤਾ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨੁੱਖ (ਆਪਣੇ ਅੰਦਰੋਂ) ਦੂਰ ਕਰ ਸਕਦਾ ਹੈ ।
If one eradicates egotism and selfishness through the Shabad,
ਨਿਰਮਲ ਨਾਮੁ ਵਸੈ ਮਨਿ ਸੋਈ ॥੬॥
ਜਿਸ ਮਨੁੱਖ ਦੇ ਮਨ ਵਿਚ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ) ਪਵਿਤ੍ਰ ਨਾਮ ਵੱਸ ਪੈਂਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ ।੬।
the Immaculate Naam comes to abide in the mind. ||6||
ਇਸੁ ਜਗ ਮਹਿ ਸਬਦੁ ਕਰਣੀ ਹੈ ਸਾਰੁ ॥
ਸਤਿਗੁਰੂ ਦਾ ਸ਼ਬਦ (ਹਿਰਦੇ ਵਿਚ ਵਸਾਣਾ) ਇਸ ਜਗਤ ਵਿਚ ਸਭ ਤੋਂ ਸੇ੍ਰਸ਼ਟ ਕਰਤੱਬ ਹੈ ।
In this world, the practice of the Shabad is the most excellent occupation.
ਬਿਨੁ ਸਬਦੈ ਹੋਰੁ ਮੋਹੁ ਗੁਬਾਰੁ ॥
ਗੁਰ-ਸ਼ਬਦ ਤੋਂ ਬਿਨਾ ਮਨੁੱਖ ਦੀ ਜਿੰਦ ਵਾਸਤੇ (ਚਾਰ ਚੁਫੇਰੇ) ਹੋਰ ਸਭ ਕੁਝ ਮੋਹ (-ਰੂਪ) ਘੁੱਪ ਹਨੇਰਾ ਪੈਦਾ ਕਰਨ ਵਾਲਾ ਹੈ ।
Without the Shabad, everything else is the darkness of emotional attachment.
ਸਬਦੇ ਨਾਮੁ ਰਖੈ ਉਰਿ ਧਾਰਿ ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖਦਾ ਹੈ,
Through the Shabad, the Naam is enshrined within the heart.
ਸਬਦੇ ਗਤਿ ਮਤਿ ਮੋਖ ਦੁਆਰੁ ॥੭॥
ਉਹ ਸ਼ਬਦ ਵਿਚ ਜੁੜ ਕੇ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ਉਸ ਦੀ ਮਤਿ ਸੁਚੱਜੀ ਹੋ ਜਾਂਦੀ ਹੈ, ਉਹ (ਮਾਇਆ ਦੇ ਮੋਹ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ ।੭।
Through the Shabad, one obtains clear understanding and the door of salvation. ||7||
ਅਵਰੁ ਨਾਹੀ ਕਰਿ ਦੇਖਣਹਾਰੋ ॥
(ਗੁਰੂ ਦੇ ਸ਼ਬਦ ਵਿਚ ਜੁੜਨ ਵਾਲੇ ਨੂੰ ਇਹ ਸਮਝ ਆ ਜਾਂਦੀ ਹੈ ਕਿ) ਜਗਤ ਰਚ ਕੇ ਇਸ ਦੀ ਸੰਭਾਲ ਕਰਨ ਵਾਲਾ ਇਕ ਪਰਮਾਤਮਾ ਹੀ ਹੈ, ਹੋਰ ਕੋਈ ਦੂਜਾ ਨਹੀਂ ਹੈ ।
There is no other Creator except the All-seeing Lord God.
ਸਾਚਾ ਆਪਿ ਅਨੂਪੁ ਅਪਾਰੋ ॥
ਉਹ ਪ੍ਰਭੂ ਆਪ ਸਦਾ-ਥਿਰ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ, ਤੇ ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ ।
The True Lord Himself is Infinite and Incomparably Beautiful.
ਰਾਮ ਨਾਮ ਊਤਮ ਗਤਿ ਹੋਈ ॥
ਉਹ ਮਨੁੱਖ ਪ੍ਰਭੂ ਦਾ ਨਾਮ ਜਪ ਕੇ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ।
Through the Lord's Name, one obtains the most sublime and exalted state.
ਨਾਨਕ ਖੋਜਿ ਲਹੈ ਜਨੁ ਕੋਈ ॥੮॥੧॥
ਪਰ, ਹੇ ਨਾਨਕ! ਕੋਈ ਵਿਰਲਾ ਮਨੁੱਖ ਹੀ (ਗੁਰੂ ਦੇ ਸ਼ਬਦ ਦੀ ਰਾਹੀਂ) ਭਾਲ ਕਰ ਕੇ ਪਰਮਾਤਮਾ ਦੀ ਪ੍ਰਾਪਤੀ ਕਰਦਾ ਹੈ ।੮।੧।
O Nanak, how rare are those humble beings, who seek and find the Lord. ||8||1||