ਪ੍ਰਭਾਤੀ ਮਹਲਾ ੧ ॥
Prabhaatee, First Mehl:
ਮਾਇਆ ਮੋਹਿ ਸਗਲ ਜਗੁ ਛਾਇਆ ॥
(ਪ੍ਰਭੂ ਦੇ ਨਾਮ ਤੋਂ ਖੁੰਝੇ ਹੋਏ) ਸਾਰੇ ਜਗਤ ਨੂੰ ਮਾਇਆ ਦੇ ਮੋਹ ਨੇ ਪ੍ਰਭਾਵਿਤ ਕੀਤਾ ਹੋਇਆ ਹੈ
Emotional attachment to Maya is spread out all over the world.
ਕਾਮਣਿ ਦੇਖਿ ਕਾਮਿ ਲੋਭਾਇਆ ॥
(ਕਿਤੇ ਤਾਂ ਇਹ) ਇਸਤ੍ਰੀ ਨੂੰ ਵੇਖ ਕੇ ਕਾਮ-ਵਾਸਨਾ ਵਿਚ ਫਸਦਾ ਹੈ
Seeing a beautiful woman, the man is overcome with sexual desire.
ਸੁਤ ਕੰਚਨ ਸਿਉ ਹੇਤੁ ਵਧਾਇਆ ॥
(ਕਿਤੇ ਇਹ ਜਗਤ) ਪੁੱਤਰਾਂ ਤੇ ਸੋਨੇ (ਆਦਿਕ ਧਨ) ਨਾਲ ਪਿਆਰ ਵਧਾ ਰਿਹਾ ਹੈ ।
His love for his children and gold steadily increases.
ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥੧॥
(ਜਗਤ ਨੇ ਦਿੱਸਦੀ) ਹਰੇਕ ਚੀਜ਼ ਨੂੰ ਆਪਣੀ ਬਣਾਇਆ ਹੋਇਆ ਹੈ, ਸਿਰਫ਼ ਪਰਮਾਤਮਾ ਨੂੰ ਹੀ (ਇਹ) ਓਪਰਾ ਸਮਝਦਾ ਹੈ ।੧।
He sees everything as his own, but he does not own the One Lord. ||1||
ਐਸਾ ਜਾਪੁ ਜਪਉ ਜਪਮਾਲੀ ॥
(ਜਿਵੇਂ ਮਾਲਾ ਦੇ ਮਣਕੇ ਮੁੱਕਦੇ ਨਹੀਂ, ਮਣਕਿਆਂ ਦਾ ਗੇੜ ਜਾਰੀ ਰਹਿੰਦਾ ਹੈ) ਮੈਂ ਇਕ-ਤਾਰ (ਸਦਾ) ਅਜੇਹੇ ਤਰੀਕੇ ਨਾਲ ਪਰਮਾਤਮਾ ਦੇ ਗੁਣਾਂ ਦਾ ਜਾਪ ਜਪਦਾ ਹਾਂ
I meditate as I chant on such a mala,
ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥੧॥ ਰਹਾਉ ॥
ਕਿ ਦੁੱਖਾਂ ਦੀ ਘਬਰਾਹਟ ਤੇ ਸੁਖਾਂ ਦੀ ਲਾਲਸਾ ਛੱਡ ਕੇ ਪ੍ਰਭੂ ਦੀ ਕੇਵਲ (ਪੇ੍ਰਮ-ਭਰੀ) ਭਗਤੀ ਹੀ ਕਰਦਾ ਹਾਂ ।੧।ਰਹਾਉ।
that I rise above pleasure and pain; I attain the most wondrous devotional worship of the Lord. ||1||Pause||
ਗੁਣ ਨਿਧਾਨ ਤੇਰਾ ਅੰਤੁ ਨ ਪਾਇਆ ॥
ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਤੇਰੀ ਕੁਦਰਤਿ ਦਾ) ਕਿਸੇ ਅੰਤ ਨਹੀਂ ਲੱਭਾ ।
O Treasure of Virtue, Your limits cannot be found.
ਸਾਚ ਸਬਦਿ ਤੁਝ ਮਾਹਿ ਸਮਾਇਆ ॥
ਜੇਹੜਾ ਮਨੁੱਖ ਤੇਰੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦਾ ਹੈ ਉਹੋ ਤੇਰੇ ਚਰਨਾਂ ਵਿਚ ਲੀਨ ਰਹਿੰਦਾ ਹੈ (ਉਹ ਤੈਨੂੰ “ਪਰਾਇਆ” ਨਹੀਂ ਜਾਣਦਾ) ।
Through the True Word of the Shabad, I am absorbed into You.
ਆਵਾ ਗਉਣੁ ਤੁਧੁ ਆਪਿ ਰਚਾਇਆ ॥
ਹੇ ਪ੍ਰਭੂ! ਜਨਮ ਮਰਨ ਦਾ ਗੇੜ ਤੂੰ ਆਪ ਹੀ ਬਣਾਇਆ ਹੈ,
You Yourself created the comings and goings of reincarnation.
ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥੨॥
ਜਿਨ੍ਹਾਂ ਨੇ ਤੇਰੇ ਸਦਾ-ਥਿਰ ਨਾਮ ਵਿਚ ਚਿੱਤ ਜੋੋੜਿਆ ਹੈ (ਉਹ ਇਸ ਗੇੜ ਵਿਚ ਨਹੀਂ ਪੈਂਦੇ, ਤੇ) ਉਹੀ (ਤੇਰੇ ਅਸਲ) ਭਗਤ ਹਨ ।੨।
They alone are devotees, who focus their consciousness on You. ||2||
ਗਿਆਨੁ ਧਿਆਨੁ ਨਰਹਰਿ ਨਿਰਬਾਣੀ ॥
ਉਸ ਵਾਸਨਾ-ਰਹਿਤ ਪ੍ਰਭੂ ਨਾਲ ਡੂੰਘੀ ਸਾਂਝ ਤੇ ਉਸ ਦੇ ਚਰਨਾਂ ਵਿਚ ਜੁੜਨਾ,
Spiritual wisdom and meditation on the Lord, the Lord of Nirvaanaa
ਬਿਨੁ ਸਤਿਗੁਰ ਭੇਟੇ ਕੋਇ ਨ ਜਾਣੀ ॥
ਸਤਿਗੁਰੂ ਨੂੰ ਮਿਲਣ ਤੋਂ ਬਿਨਾ ਕੋਈ ਮਨੁੱਖ ਨਹੀਂ ਸਮਝ ਸਕਦਾ ।
- without meeting the True Guru, no one knows this.
ਸਗਲ ਸਰੋਵਰ ਜੋਤਿ ਸਮਾਣੀ ॥
ਪਰਮਾਤਮਾ ਦੀ ਜੋਤਿ ਸਾਰੇ ਹੀ ਸਰੀਰਾਂ ਵਿਚ ਵਿਆਪਕ ਹੈ
The Lord's Light fills the sacred pools of all beings.
ਆਨਦ ਰੂਪ ਵਿਟਹੁ ਕੁਰਬਾਣੀ ॥੩॥
ਮੈਂ ਉਸ ਆਨੰਦ-ਸਰੂਪ ਪਰਮਾਤਮਾ ਤੋਂ ਸਦਕੇ (ਜਾਂਦਾ) ਹਾਂ ।੩।
I am a sacrifice to the Embodiment of Bliss. ||3||
ਭਾਉ ਭਗਤਿ ਗੁਰਮਤੀ ਪਾਏ ॥
ਜੇਹੜਾ ਮਨੁੱਖ ਗੁਰੂ ਦੀ ਮਤਿ ਤੇ ਤੁਰ ਕੇ ਪਰਮਾਤਮਾ ਨਾਲ ਪਿਆਰ ਕਰਨਾ ਸਿੱਖਦਾ ਹੈ ਪਰਮਾਤਮਾ ਦੀ ਭਗਤੀ ਕਰਦਾ ਹੈ,
Through the Guru's Teachings, one achieves loving devotional worship.
ਹਉਮੈ ਵਿਚਹੁ ਸਬਦਿ ਜਲਾਏ ॥
ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਅੰਦਰੋਂ ਹਉਮੈ ਨੂੰ ਸਾੜ ਦੇਂਦਾ ਹੈ,
The Shabad burns away egotism from within.
ਧਾਵਤੁ ਰਾਖੈ ਠਾਕਿ ਰਹਾਏ ॥
ਉਹ (ਮਾਇਆ ਵੱਲ) ਦੌੜਦੇ ਮਨ ਨੂੰ ਬਚਾ ਲੈਂਦਾ ਹੈ (ਬਾਹਰ ਜਾਂਦੇ ਨੂੰ) ਰੋਕ ਕੇ (ਆਪਣੇ ਅੰਦਰ ਹੀ) ਟਿਕਾ ਲੈਂਦਾ ਹੈ,
The wandering mind is restrained and held in its place.
ਸਚਾ ਨਾਮੁ ਮੰਨਿ ਵਸਾਏ ॥੪॥
ਉਹ ਮਨੁੱਖ ਪਰਮਾਤਮਾ ਦਾ ਸਦਾ-ਥਿਰ ਨਾਮ ਆਪਣੇ ਮਨ ਵਿਚ ਵਸਾ ਲੈਂਦਾ ਹੈ ।੪।
The True Name is enshrined in the mind. ||4||
ਬਿਸਮ ਬਿਨੋਦ ਰਹੇ ਪਰਮਾਦੀ ॥
(ਉਸ ਮਨੁੱਖ ਦੇ ਅੰਦਰੋਂ) ਮੋਹ ਦੇ ਮਸਤੀ ਪੈਦਾ ਕਰਨ ਵਾਲੇ ਅਚਰਜ ਚੋਜ ਤਮਾਸ਼ੇ ਖ਼ਤਮ ਹੋ ਜਾਂਦੇ ਹਨ,
The exciting and intoxicating worldly plays come to an end,
ਗੁਰਮਤਿ ਮਾਨਿਆ ਏਕ ਲਿਵ ਲਾਗੀ ॥
ਉਸ ਦਾ ਮਨ ਗੁਰੂ ਦੀ ਸਿੱਖਿਆ ਵਿਚ ਪਤੀਜ ਜਾਂਦਾ ਹੈ, ਉਸ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ,
for those who accept the Guru's Teachings, and become lovingly attuned to the One Lord.
ਦੇਖਿ ਨਿਵਾਰਿਆ ਜਲ ਮਹਿ ਆਗੀ ॥
ਪਰਮਾਤਮਾ ਦਾ ਦਰਸਨ ਕਰ ਕੇ ਪਰਮਾਤਮਾ ਦੇ ਨਾਮ-ਜਲ ਵਿਚ ਚੁੱਭੀ ਲਾ ਕੇ ਉਹ ਆਪਣੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁਝਾ ਲੈਂਦਾ ਹੈ ।
Seeing this, the fire in the water is extinguished.
ਸੋ ਬੂਝੈ ਹੋਵੈ ਵਡਭਾਗੀ ॥੫॥
ਪਰ ਇਹ ਭੇਤ ਉਹੀ ਸਮਝਦਾ ਹੈ ਜੋ ਚੰਗੇ ਭਾਗਾਂ ਵਾਲਾ ਹੋਵੇ ।੫।
They alone realize this, who are blessed by great good fortune. ||5||
ਸਤਿਗੁਰੁ ਸੇਵੇ ਭਰਮੁ ਚੁਕਾਏ ॥
ਜੇਹੜਾ ਮਨੁੱਖ ਸਤਿਗੁਰੂ ਦੀ ਸਰਨ ਪੈਂਦਾ ਹੈ ਉਹ ਆਪਣੇ ਮਨ ਦੀ ਭਟਕਣਾ ਦੂਰ ਕਰ ਲੈਂਦਾ ਹੈ,
Serving the True Guru, doubt is dispelled.
ਅਨਦਿਨੁ ਜਾਗੈ ਸਚਿ ਲਿਵ ਲਾਏ ॥
ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਆਪਣੀ ਸੁਰਤਿ ਜੋੜੀ ਰੱਖਦਾ ਹੈ ।
Those who are lovingly attuned to the True Lord remain awake and aware night and day.
ਏਕੋ ਜਾਣੈ ਅਵਰੁ ਨ ਕੋਇ ॥
। ਉਹ ਮਨੁੱਖ ਸਿਰਫ਼ ਪਰਮਾਤਮਾ ਨੂੰ ਹੀ ਸੁਖਾਂ ਦਾ ਦਾਤਾ ਸਮਝਦਾ ਹੈ, ਕਿਸੇ ਹੋਰ ਨੂੰ ਨਹੀਂ ।
They know the One Lord, and no other.
ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥
ਉਹ ਉਸ ਸੁਖਦਾਤੇ ਨੂੰ ਸਿਮਰਦਾ ਹੈ ਤੇ (ਸਿਮਰਨ ਦੀ ਬਰਕਤਿ ਨਾਲ) ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ ।੬।
Serving the Giver of peace, they become immaculate. ||6||
ਸੇਵਾ ਸੁਰਤਿ ਸਬਦਿ ਵੀਚਾਰਿ ॥
ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰ ਕੇ ਉਸ ਮਨੁੱਖ ਦੀ ਸੁਰਤਿ ਸੇਵਾ ਵਲ ਪਰਤਦੀ ਹੈ,
Selfless service and intuitive awareness come by reflecting upon the Word of the Shabad.
ਜਪੁ ਤਪੁ ਸੰਜਮੁ ਹਉਮੈ ਮਾਰਿ ॥
ਆਪਣੇ ਅੰਦਰੋਂ ਹਉਮੈ ਮਾਰ ਕੇ ਉਹ, ਮਾਨੋ, ਜਪ ਤਪ ਤੇ ਸੰਜਮ ਕਮਾ ਲੈਂਦਾ ਹੈ ।
Chanting, intensive meditation and austere self-discipline come by subduing the ego.
ਜੀਵਨ ਮੁਕਤੁ ਜਾ ਸਬਦੁ ਸੁਣਾਏ ॥
। ਸਤਿਗੁਰੂ ਉਸ ਨੂੰ ਆਪਣਾ ਸ਼ਬਦ ਸੁਣਾਂਦਾ ਹੈ ਤੇ ਉਹ ਮਨੁੱਖ ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਜਾਂਦਾ ਹੈ,
One becomes Jivan-mukta - liberated while yet alive, by listening to the Shabad.
ਸਚੀ ਰਹਤ ਸਚਾ ਸੁਖੁ ਪਾਏ ॥੭॥
ਉਸ ਦੀ ਰਹਤ-ਬਹਤ ਐਸੀ ਹੋ ਜਾਂਦੀ ਹੈ ਕਿ (ਮਾਇਆ ਵੱਲ) ਉਹ ਡੋਲਦਾ ਨਹੀਂ ਤੇ (ਇਸ ਤਰ੍ਹਾਂ) ਉਹ ਸਦਾ ਕਾਇਮ ਰਹਿਣ ਵਾਲਾ ਆਤਮਕ ਆਨੰਦ ਮਾਣਦਾ ਹੈ ।੭।
Living a truthful way of life, one finds true peace. ||7||
ਸੁਖਦਾਤਾ ਦੁਖੁ ਮੇਟਣਹਾਰਾ ॥
ਉਸ ਮਨੁੱਖ ਨੂੰ ਪਰਮਾਤਮਾ ਹੀ ਸੁਖਾਂ ਦੇ ਦੇਣ ਵਾਲਾ ਤੇ ਦੁੱਖਾਂ ਦਾ ਕੱਟਣ ਵਾਲਾ ਦਿੱਸਦਾ ਹੈ
The Giver of peace is the Eradicator of pain.
ਅਵਰੁ ਨ ਸੂਝਸਿ ਬੀਜੀ ਕਾਰਾ ॥
(ਇਸ ਵਾਸਤੇ ਪ੍ਰਭੂ ਦੇ ਸਿਮਰਨ ਤੋਂ ਬਿਨਾ) ਉਸ ਨੂੰ ਕੋਈ ਹੋਰ ਕਾਰ (ਲਾਭਦਾਇਕ) ਨਹੀਂ ਸੁੱਝਦੀ ।
I cannot conceive of serving any other.
ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥
ਉਹ ਮਨੁੱਖ ਆਪਣਾ ਸਰੀਰ ਆਪਣਾ ਮਨ ਤੇ ਆਪਣਾ ਧਨ-ਪਦਾਰਥ ਪਰਮਾਤਮਾ ਦੇ ਅੱਗੇ ਭੇਟ ਰੱਖਦਾ ਹੈ ।
I place my body, mind and wealth in offering before Him.
ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥
ਨਾਨਕ ਆਖਦਾ ਹੈ ਕਿ ਉਹ ਮਨੁੱਖ (ਸਭ ਰਸਾਂ ਤੋਂ) ਸੇ੍ਰਸ਼ਟ ਨਾਮ-ਰਸ (ਸਦਾ) ਚੱਖਦਾ ਹੈ ।੮।੨।
Says Nanak, I have tasted the supreme, sublime Essence of the Lord. ||8||2||