ਪ੍ਰਭਾਤੀ ਮਹਲਾ ੧ ਦਖਣੀ ॥
Prabhaatee, First Mehl, Dakhnee:
ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥
ਗੋਤਮ (ਇਕ ਪ੍ਰਸਿੱਧ) ਤਪੀ (ਸੀ), ਅਹਿੱਲਿਆ (ਉਸ ਦੀ) ਇਸਤ੍ਰੀ (ਸੀ), ਉਸ ਦਾ ਰੂਪ ਵੇਖ ਕੇ (ਦੇਵਤਿਆਂ ਦਾ ਰਾਜਾ ਅਖਵਾਂਦਾ) ਇੰਦ੍ਰ ਮਸਤ ਹੋ ਗਿਆ ।
Ahalyaa was the wife of Gautam the seer. Seeing her, Indra was enticed.
ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥
(ਗੋਤਮ ਦੇ ਸਰਾਪ ਨਾਲ) (ਉਸ ਦੇ ਇੰਦਰ ਦੇ) ਸਰੀਰ ਉਤੇ ਹਜ਼ਾਰ ਭਗਾਂ ਦੇ ਨਿਸ਼ਾਨ ਬਣ ਗਏ, ਤਦੋਂ ਇੰਦ੍ਰ ਆਪਣੇ ਮਨ ਵਿਚ (ਉਸ ਕੁਕਰਮ ਤੇ) ਪਛੁਤਾਇਆ ।੧।
When he received a thousand marks of disgrace on his body, then he felt regret in his mind. ||1||
ਕੋਈ ਜਾਣਿ ਨ ਭੂਲੈ ਭਾਈ ॥
ਹੇ ਭਾਈ! ਕੋਈ ਭੀ ਜੀਵ ਜਾਣ ਬੁੱਝ ਕੇ ਕੁਰਾਹੇ ਨਹੀਂ ਪੈਂਦਾ (ਜੀਵ ਦੇ ਵੱਸ ਦੀ ਗੱਲ ਨਹੀਂ) ।
O Siblings of Destiny, no one knowingly makes mistakes.
ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥੧॥ ਰਹਾਉ ॥
ਉਹੀ ਮਨੁੱਖ ਕੁਰਾਹੇ ਪੈਂਦਾ ਹੈ ਜਿਸ ਨੂੰ ਪਰਮਾਤਮਾ ਆਪ ਕੁਰਾਹੇ ਪਾਂਦਾ ਹੈ । ਉਹੀ ਮਨੁੱਖ (ਸਹੀ ਜੀਵਨ-ਰਾਹ) ਸਮਝਦਾ ਹੈ, ਜਿਸ ਨੂੰ ਪਰਮਾਤਮਾ ਆਪ ਸਮਝ ਬਖ਼ਸ਼ਦਾ ਹੈ ।੧।ਰਹਾਉ।
He alone is mistaken, whom the Lord Himself makes so. He alone understands, whom the Lord causes to understand. ||1||Pause||
ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥
ਧਰਤੀ ਦੇ ਰਾਜੇ ਉਸ ਰਾਜਾ ਹਰੀ ਚੰਦ ਨੇ (ਇਤਨੇ ਦਾਨ-ਪੁੰਨ ਕੀਤੇ ਕਿ ਉਹਨਾਂ ਦਾ) ਮੁੱਲ ਕਾਗਜ਼ ਉਤੇ ਨਹੀਂ ਪੈ ਸਕਦਾ ।
Harichand, the king and ruler of his land, did not appreciate the value of his pre-ordained destiny.
ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥
ਜੇ (ਰਾਜਾ ਹਰੀ ਚੰਦ ਉਹਨਾਂ ਦਾਨ-ਪੁੰਨਾਂ ਨੂੰ) ਮਾੜਾ ਕੰਮ ਸਮਝਦਾ ਤਾਂ ਦਾਨ ਪੁੰਨ ਕਰਦਾ ਹੀ ਕਿਉਂ? (ਨਾਹ ਉਹ ਦਾਨ-ਪੁੰਨ ਕਰਦਾ) ਤੇ ਨਾਹ ਹੀ ਮੰਡੀ ਵਿਚ ਵਿਕਦਾ ।੨।
If he had known that it was a mistake, he would not have made such a show of giving in charity, and he would not have been sold in the market. ||2||
ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥
(ਵਿਸ਼ਨੂੰ ਨੇ) ਵਉਣੇ ਰੂਪ ਵਿਚ (ਆ ਕੇ) ਬਹਾਨੇ ਨਾਲ ਰਾਜਾ ਬਲਿ ਪਾਸੋਂ ਢਾਈ ਕਰਮ ਧਰਤੀ (ਦਾ ਦਾਨ ਆਪਣੀ ਕੁਟੀਆ ਬਣਾਣ ਲਈ) ਮੰਗਿਆ
The Lord took the form of a dwarf, and asked for some land.
ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥
ਜੇ ਬਲਿ ਰਾਜਾ ਵਉਣੇ ਰੂਪ ਨੂੰ ਪਛਾਣ ਲੈਂਦਾ, ਤਾਂ ਨਾਹ ਹੀ ਠੱਗਿਆ ਜਾਂਦਾ ਤੇ ਨਾਹ ਹੀ ਪਾਤਾਲ ਵਿਚ ਜਾਂਦਾ ।੩।
If Bal the king has recognized Him, he would not have been deceived, and sent to the underworld. ||3||
ਰਾਜਾ ਜਨਮੇਜਾ ਦੇ ਮਤੀਂ ਬਰਜਿ ਬਿਆਸਿ ਪੜ੍ਹਾਇਆ ॥
ਬਿਆਸ ਰਿਸ਼ੀ ਨੇ ਮੱਤਾਂ ਦੇ ਕੇ ਰਾਜਾ ਜਨਮੇਜੈ ਨੂੰ ਸਮਝਾਇਆ ਤੇ ਵਰਜਿਆ (ਕਿ ਉਸ ਅਪੱਛਰਾਂ ਨੂੰ ਆਪਣੇ ਘਰ ਵਿਚ ਨਾਹ ਲਿਆਈਂ । ਪਰ ਪਰਮਾਤਮਾ ਨੇ ਉਸ ਦੀ ਮਤਿ ਮਾਰੀ ਹੋਈ ਸੀ । ਉਹ ਰਿਸ਼ੀ ਦੇ ਆਖੇ ਨਾਹ ਲੱਗਾ । ਅਪੱਛਰਾਂ ਨੂੰ ਲੈ ਕੇ ਆਇਆ ।
Vyaas taught and warned the king Janmayjaa not to do three things.
ਤਿਨ੍ਹਿ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥
ਫਿਰ) ਉਸ ਨੇ ਅਠਾਰਾਂ ਜੱਗ ਕਰ ਕੇ ਅਠਾਰਾਂ ਬ੍ਰਾਹਮਣ ਮਾਰ ਦਿੱਤੇ (ਕਿਉਂਕਿ ਉਹ ਅੱਤ ਬਰੀਕ ਕਪੜਿਆਂ ਵਿਚ ਆਈ ਅੱਧ-ਨਗਨ ਅਪੱਛਰਾ ਵੇਖ ਕੇ ਹੱਸ ਪਏ ਸਨ) । ਕੀਤੇ ਕਰਮਾਂ ਦੇ ਫਲ ਨੂੰ ਕੋਈ ਮਿਟਾ ਨਹੀਂ ਸਕਦਾ ।੪।
But he performed the sacred feast and killed eighteen Brahmins; the record of one's past deeds cannot be erased. ||4||
ਗਣਤ ਨ ਗਣੀਂ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥
ਹੇ ਪ੍ਰਭੂ! ਮੈਂ ਹੋਰ ਕੋਈ ਸੋਚਾਂ ਨਹੀਂ ਸੋਚਦਾ, ਮੈਂ ਤਾਂ ਤੇਰੀ ਰਜ਼ਾ ਨੂੰ ਸਮਝਣ ਦਾ ਜਤਨ ਕਰਦਾ ਹਾਂ, ਤੇ ਤੇਰੇ ਪੇ੍ਰਮ ਵਿਚ (ਮਗਨ ਹੋ ਕੇ) ਤੇਰੇ ਗੁਣ ਉਚਾਰਦਾ ਹਾਂ ।
I do not try to calculate the account; I accept the Hukam of God's Command. I speak with intuitive love and respect.
ਜੋ ਕਿਛੁ ਵਰਤੈ ਤੁਧੈ ਸਲਾਹੀਂ ਸਭ ਤੇਰੀ ਵਡਿਆਈ ॥੫॥
ਮੈਂ ਤਾਂ ਤੇਰੀ ਹੀ ਸਿਫ਼ਤਿ-ਸਾਲਾਹ ਕਰਦਾ ਹਾਂ । ਜੋ ਕੁਝ ਜਗਤ ਵਿਚ ਹੋ ਰਿਹਾ ਹੈ ਤੇਰੀ ਤਾਕਤ ਦਾ ਜ਼ਹੂਰ ਹੋ ਰਿਹਾ ਹੈ ।੫।
No matter what happens, I will praise the Lord. It is all Your Glorious Greatness, O Lord. ||5||
ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਜਗਤ ਵਿਚ ਨਿਰਲੇਪ ਰਹਿੰਦਾ ਹੈ, ਉਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ, ਉਹ ਸਦਾ ਪਰਮਾਤਮਾ ਦੀ ਓਟ ਫੜਦਾ ਹੈ ।
The Gurmukh remains detached; filth never attaches itself to him. He remains forever in God's Sanctuary.
ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਜ਼ਿੰਦਗੀ ਵਿਚ) ਵੇਲੇ ਸਿਰ ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਜਦੋਂ (ਆਪਣੀ ਇਸ ਮੂਰਖਤਾ ਦੇ ਕਾਰਨ) ਦੁੱਖ ਵਿਚ ਫਸਦਾ ਹੈ ਤਾਂ ਹੱਥ ਮਲਦਾ ਹੈ ।੬।
The foolish self-willed manmukh does not think of the future; he is overtaken by pain, and then he regrets. ||6||
ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥
ਜਿਸ ਪਰਮਾਤਮਾ ਨੇ ਇਹ ਜਗਤ-ਰਚਨਾ ਰਚੀ ਹੈ ਉਹ ਆਪ ਹੀ ਸਭ ਕੁਝ ਕਰਦਾ ਹੈ ਉਹ ਆਪ ਹੀ ਜੀਵਾਂ ਪਾਸੋਂ ਸਭ ਕੁਝ ਕਰਾਂਦਾ ਹੈ ।
The Creator who created this creation acts, and causes all to act.
ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥
ਹੇ ਪ੍ਰਭੂ! (ਅਸੀ ਜੀਵ ਮੂਰਖ ਹਾਂ, ਅਸੀ ਇਹ ਮਾਣ ਕਰਦੇ ਹਾਂ ਕਿ ਅਸੀ ਹੀ ਸਭ ਕੁਝ ਕਰਦੇ ਹਾਂ ਤੇ ਕਰ ਸਕਦੇ ਹਾਂ) ਸਾਡੇ ਦਿਲਾਂ ਵਿਚੋਂ ਅਹੰਕਾਰ ਦੂਰ ਨਹੀਂ ਹੁੰਦਾ । ਅਹੰਕਾਰ ਵਿਚ ਪੈ ਕੇ ਖ਼ੁਆਰ ਹੁੰਦੇ ਹਾਂ ।੭।
O Lord, egotistical pride does not depart from the soul. Falling into egotistical pride, one is ruined. ||7||
ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥
ਕਰਤਾਰ ਆਪ ਕਦੇ ਗ਼ਲਤੀ ਨਹੀਂ ਖਾਂਦਾ ਪਰ ਹਰੇਕ ਜੀਵ ਜੋ ਉਸ ਨੇ ਪੈਦਾ ਕੀਤਾ ਹੈ ਭੁੱਲਾਂ ਵਿਚ ਫਸਦਾ ਰਹਿੰਦਾ ਹੈ ।
Everyone makes mistakes; only the Creator does not make mistakes.
ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥੮॥੪॥
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਇਹਨਾਂ ਭੁੱਲਾਂ ਤੋਂ ਬਚ ਸਕੀਦਾ ਹੈ । ਗੁਰੂ ਦੀ ਕਿਰਪਾ ਨਾਲ ਹੀ ਕੋਈ ਵਿਰਲਾ ਜੀਵ ਕੁਰਾਹੇ ਪੈਣ ਤੋਂ ਬਚਦਾ ਹੈ ।੮।੪।
O Nanak, salvation comes through the True Name. By Guru's Grace, one is released. ||8||4||