ਪ੍ਰਭਾਤੀ ਮਹਲਾ ੧ ॥
Prabhaatee, First Mehl:
 
ਰਾਮ ਨਾਮੁ ਜਪਿ ਅੰਤਰਿ ਪੂਜਾ ॥
(ਹੇ ਪੰਡਿਤ!) ਪਰਮਾਤਮਾ ਦਾ ਨਾਮ ਜਪ, (ਇਹੀ) ਅੰਤਰ ਆਤਮੇ (ਪਰਮਾਤਮ ਦੇਵ ਦੀ) ਪੂਜਾ ਹੈ ।
Chant the Lord's Name, and worship Him deep within your being.
 
ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥
ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਈ ਰੱਖ (ਤੈਨੂੰ ਸਮਝ ਆ ਜਾਇਗੀ ਕਿ) ਪਰਮਾਤਮਾ ਤੋਂ ਬਿਨਾ ਕੋਈ (ਦੇਵੀ ਦੇਵਤਾ) ਨਹੀਂ ਹੈ (ਜਿਸ ਦੀ ਪੂਜਾ ਕੀਤੀ ਜਾਏ) ।੧।
Contemplate the Word of the Guru's Shabad, and no other. ||1||
 
ਏਕੋ ਰਵਿ ਰਹਿਆ ਸਭ ਠਾਈ ॥
(ਹੇ ਪੰਡਿਤ!) ਇਕ ਪਰਮਾਤਮਾ ਸਭ ਥਾਵਾਂ ਵਿਚ ਵਿਆਪਕ ਹੈ ।
The One is pervading all places.
 
ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥੧॥ ਰਹਾਉ ॥
ਮੈਨੂੰ (ਉਸ ਤੋਂ ਬਿਨਾ ਕਿਤੇ) ਕੋਈ ਹੋਰ ਨਹੀਂ ਦਿੱਸਦਾ । ਮੈਂ ਹੋਰ ਕਿਸ ਦੀ ਪੂਜਾ ਕਰਾਂ? ਮੈਂ ਹੋਰ ਕਿਸ ਨੂੰ (ਫੁੱਲ ਆਦਿਕ) ਭੇਟ ਕਰਾਂ? ।੧।
I do not see any other; unto whom should I offer worship? ||1||Pause||
 
ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥
(ਹੇ ਪੰਡਿਤ! ਇਹ ਫੁੱਲਾਂ ਦੀ ਭੇਟ ਕਿਸ ਅਰਥ? ਮੈਂ ਤਾਂ ਇਉਂ ਪਰਮਾਤਮਾ ਦੇ ਦਰ ਤੇ) ਅਰਦਾਸ ਕਰਦਾ ਹਾਂ
I place my mind and body in offering before You; I dedicate my soul to You.
 
ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥
—(ਹੇ ਪ੍ਰਭੂ!) ਮੇਰਾ ਇਹ ਮਨ ਮੇਰਾ ਇਹ ਸਰੀਰ ਤੇਰੇ ਅੱਗੇ ਹਾਜ਼ਰ ਹੈ ਮੇਰੀ ਇਹ ਨਿੱਕੀ ਜਿੰਦ ਭੀ ਤੇਰੇ ਹਵਾਲੇ ਹੈ, ਜਿਵੇਂ ਤੇਰੀ ਰਜ਼ਾ ਹੈ ਮੈਨੂੰ ਉਵੇਂ ਰੱਖ ।੨।
As it pleases You, You save me, Lord; this is my prayer. ||2||
 
ਸਚੁ ਜਿਹਵਾ ਹਰਿ ਰਸਨ ਰਸਾਈ ॥
ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਪ੍ਰਭੂ ਦੀ ਸਰਨ ਪੈਂਦਾ ਹੈ, ਆਪਣੀ ਜੀਭ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ
True is that tongue which is delighted by the sublime essence of the Lord.
 
ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥
ਤੇ ਆਪਣੀ ਜੀਭ ਨੂੰ ਪ੍ਰਭੂ ਦੇ ਨਾਮ-ਰਸ ਵਿਚ ਰਸਾ ਲੈਂਦਾ ਹੈ ਉਹ ਮਾਇਆ ਦੇ ਬੰਧਨਾਂ ਤੋਂ ਮੁਕਤ ਹੋ ਜਾਂਦਾ ਹੈ ।੩।
Following the Guru's Teachings, one is saved in the Sanctuary of God. ||3||
 
ਕਰਮ ਧਰਮ ਪ੍ਰਭਿ ਮੇਰੈ ਕੀਏ ॥
(ਪਰਮਾਤਮਾ ਸਭ ਹੀ ਜੀਵਾਂ ਵਿਚ ਵਿਆਪਕ ਹੈ, ਇਸ ਦ੍ਰਿਸ਼ਟੀ-ਕੋਣ ਤੋਂ) ਮੇਰੇ ਪਰਮਾਤਮਾ ਨੇ ਹੀ ਕਰਮ-ਕਾਂਡ ਬਣਾਏ ਹਨ,
My God created religious rituals.
 
ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥
ਪਰ ਪ੍ਰਭੂ ਨੇ ਹੀ ਨਾਮ-ਸਿਮਰਨ ਨੂੰ ਸਭ ਕਰਮਾਂ ਦੇ ਉੱਤੇ ਵਡਿਆਈ ਦਿੱਤੀ ਹੈ ।੪।
He placed the glory of the Naam above these rituals. ||4||
 
ਸਤਿਗੁਰ ਕੈ ਵਸਿ ਚਾਰਿ ਪਦਾਰਥ ॥
(ਲੋਕ ਦੁਨੀਆ ਦੇ ਪਦਾਰਥਾਂ ਦੀ ਖ਼ਾਤਰ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਫਿਰਦੇ ਹਨ, ਪਰ) ਗੁਰੂ ਦੇ ਇਖ਼ਤਿਆਰ ਵਿਚ (ਧਰਮ, ਅਰਥ, ਕਾਮ, ਮੋਖ) ਚਾਰੇ ਹੀ ਪਦਾਰਥ ਹਨ ।
The four great blessings are under the control of the True Guru.
 
ਤੀਨਿ ਸਮਾਏ ਏਕ ਕ੍ਰਿਤਾਰਥ ॥੫॥
(ਗੁਰੂ ਦੀ) ਸਰਨ ਪਿਆਂ (ਪਹਿਲੇ) ਤਿੰਨਾਂ ਪਦਾਰਥਾਂ ਦੀ ਵਾਸਨਾ ਹੀ ਮੁੱਕ ਜਾਂਦੀ ਹੈ, ਤੇ, ਮਨੁੱਖ ਨੂੰ ਇਕ ਵਿਚ ਸਫਲਤਾ ਹੋ ਜਾਂਦੀ ਹੈ (ਭਾਵ, ਮਾਇਆ ਦੇ ਮੋਹ ਤੋਂ ਮੁਕਤੀ ਮਿਲ ਜਾਂਦੀ ਹੈ) ।੫।
When the first three are put aside, one is blessed with the fourth. ||5||
 
ਸਤਿਗੁਰਿ ਦੀਏ ਮੁਕਤਿ ਧਿਆਨਾਂ ॥
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਮਾਇਆ ਦੇ ਮੋਹ ਤੋਂ ਖ਼ਲਾਸੀ ਬਖ਼ਸ਼ੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੋੜਨ ਦੀ ਦਾਤਿ ਦਿੱਤੀ,
Those whom the True Guru blesses with liberation and meditation
 
ਹਰਿ ਪਦੁ ਚੀਨ੍ਹਿ ਭਏ ਪਰਧਾਨਾ ॥੬॥
ਉਹਨਾਂ ਨੇ ਪਰਮਾਤਮਾ ਨਾਲ ਮੇਲ-ਅਵਸਥਾ ਪਛਾਣ ਲਈ ਤੇ ਉਹ (ਲੋਕ ਪਰਲੋਕ ਵਿਚ) ਮੰਨੇ ਪ੍ਰਮੰਨੇ ਗਏ ।੬।
realize the Lord's State, and become sublime. ||6||
 
ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥
ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਆਤਮਕ ਜੀਵਨ ਦੀ ਸਮਝ ਬਖ਼ਸ਼ੀ ਉਹਨਾਂ ਦਾ ਮਨ ਉਹਨਾਂ ਦਾ ਸਰੀਰ (ਭਾਵ, ਗਿਆਨ-ਇੰਦ੍ਰੇ ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢੇ-ਠਾਰ ਹੋ ਗਏ,
Their minds and bodies are cooled and soothed; the Guru imparts this understanding.
 
ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥
ਪ੍ਰਭੂ ਨੇ ਉਹਨਾਂ ਨੂੰ ਵਡਿਆਈ ਦਿੱਤੀ, (ਉਹਨਾਂ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਗਿਆ ਕਿ) ਕੋਈ ਆਦਮੀ ਉਸ ਜੀਵਨ ਦਾ ਮੁੱਲ ਨਹੀਂ ਪਾ ਸਕਦਾ ।੭।
Who can estimate the value of those whom God has exalted? ||7||
 
ਕਹੁ ਨਾਨਕ ਗੁਰਿ ਬੂਝ ਬੁਝਾਈ ॥
ਹੇ ਨਾਨਕ! ਆਖ—ਗੁਰੂ ਨੇ (ਮੈਨੂੰ) ਇਹ ਸੂਝ ਬਖ਼ਸ਼ ਦਿੱਤੀ ਹੈ ਕਿ
Says Nanak, the Guru has imparted this understanding;
 
ਨਾਮ ਬਿਨਾ ਗਤਿ ਕਿਨੈ ਨ ਪਾਈ ॥੮॥੬॥
ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਕਿਸੇ ਨੇ (ਕਦੇ) ਉੱਚੀ ਆਤਮਕ ਅਵਸਥਾ ਹਾਸਲ ਨਹੀਂ ਕੀਤੀ ।੮।੬।
without the Naam, the Name of the Lord, no one is emancipated. ||8||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by