ਪ੍ਰਭਾਤੀ ਮਹਲਾ ੧ ॥
Prabhaatee, First Mehl:
ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥
ਜੇਹੜੇ ਬੰਦੇ ਧੁਰੋਂ ਪ੍ਰਭੂ ਦੀ ਰਜ਼ਾ ਅਨੁਸਾਰ ਪੂਰੇ ਗੁਰੂ ਨੇ ਬਖ਼ਸ਼ੇ ਹਨ (ਜਿਨ੍ਹਾਂ ਉਤੇ ਗੁਰੂ ਨੇ ਮੇਹਰ ਕੀਤੀ ਹੈ) ਗੁਰੂ ਨੇ ਉਹਨਾਂ ਦੀ ਮਾਨਸਕ ਬਨਾਵਟ ਅਜੇਹੀ ਬਣਾ ਦਿੱਤੀ ਹੈ ਕਿ ਉਹਨਾਂ ਨੂੰ ਸਦਾ-ਥਿਰ ਪ੍ਰਭੂ ਦੇ ਸਿਮਰਨ ਵੱਲ ਪੇ੍ਰਰਦੀ ਹੈ ।
Some are forgiven by the Primal Lord God; the Perfect Guru makes the true making.
ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥
ਉਹ ਸਦਾ ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਰਹਿੰਦੇ ਹਨ, ਉਹਨਾਂ (ਦੇ ਮਨ) ਨੂੰ ਸਦਾ-ਥਿਰ ਰਹਿਣ ਵਾਲਾ ਪ੍ਰੇਮ-ਰੰਗ ਚੜ੍ਹਿਆ ਰਹਿੰਦਾ ਹੈ । ਉਹਨਾਂ ਦੇ ਦੁੱਖ ਦੂਰ ਹੋ ਜਾਂਦੇ ਹਨ ਤੇ ਉਹ (ਲੋਕ ਪਰਲੋਕ ਵਿਚ) ਸੋਭਾ ਖੱਟਦੇ ਹਨ ।੧।
Those who are attuned to the Love of the Lord are imbued with Truth forever; their pains are dispelled, and they obtain honor. ||1||
ਝੂਠੀ ਦੁਰਮਤਿ ਕੀ ਚਤੁਰਾਈ ॥
ਭੈੜੀ ਮਤਿ ਤੋਂ ਪੈਦਾ ਹੋਈ ਸਿਆਣਪ ਮਨੁੱਖ ਨੂੰ ਨਾਸਵੰਤ ਪਦਾਰਥਾਂ ਵੱਲ ਹੀ ਪੇ੍ਰਰਦੀ ਰਹਿੰਦੀ ਹੈ,
False are the clever tricks of the evil-minded.
ਬਿਨਸਤ ਬਾਰ ਨ ਲਾਗੈ ਕਾਈ ॥੧॥ ਰਹਾਉ ॥
ਇਸ ਸਿਆਣਪ ਦੇ ਕਾਰਨ ਮਨੁੱਖ ਨੂੰ ਆਤਮਕ ਮੌਤੇ ਮਰਦਿਆਂ ਰਤਾ ਚਿਰ ਨਹੀਂ ਲੱਗਦਾ ।੧।ਰਹਾਉ।
They shall disappear in no time at all. ||1||Pause||
ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ (ਕਈ ਕਿਸਮ ਦੇ) ਦੁੱਖ ਕਲੇਸ਼ ਦਬਾਈ ਰੱਖਦੇ ਹਨ, ਆਪਣੇ ਮਨ ਦੀ ਅਗਵਾਈ ਵਿਚ ਉਹਨਾਂ ਦਾ ਦੁਖ ਕਦੇ ਦੂਰ ਨਹੀਂ ਹੁੰਦਾ ।
Pain and suffering afflict the self-willed manmukh. The pains of the self-willed manmukh shall never depart.
ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥
ਜੇਹੜੇ ਬੰਦੇ ਗੁਰੂ ਦੀ ਸਰਨ ਪੈਂਦੇ ਹਨ ਉਹ ਸੁਖ ਦੇਣ ਵਾਲੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦੇ ਹਨ, ਪਰਮਾਤਮਾ ਉਹਨਾਂ ਨੂੰ ਆਪਣੀ ਸਰਨ ਵਿਚ ਰੱਖ ਕੇ ਆਪਣੇ ਨਾਲ ਮਿਲਾ ਲੈਂਦਾ ਹੈ ।੨।
The Gurmukh recognizes the Giver of pleasure and pain. He merges in His Sanctuary. ||2||
ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥
ਮਨਮੁਖਾਂ ਪਾਸੋਂ ਚਿੱਤ ਦੀ ਇਕਾਗ੍ਰਤਾ ਨਾਲ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ ਕਿਉਂਕਿ ਉਹ ਹਉਮੈ ਵਿਚ ਕਮਲੇ ਹੋਏ ਹੋਏ ਅੰਦਰੇ ਅੰਦਰ ਖ਼ੁਆਰ ਹੰੁਦੇ ਰਹਿੰਦੇ ਹਨ ।
The self-willed manmukhs do not know loving devotional worship; they are insane, rotting away in their egotism.
ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥੩॥
ਜਦੋਂ ਤਕ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ, ਤਦ ਤਕ ਇਸ ਦਾ ਇਹ ਮਨ (ਮਾਇਆ ਦੇ ਮੋਹ ਕਾਰਨ) ਕਦੇ ਆਕਾਸ਼ ਵਿਚ ਜਾ ਪਹੁੰਚਦਾ ਹੈ ਕਦੇ ਪਾਤਾਲ ਵਿਚ ਜਾ ਡਿੱਗਦਾ ਹੈ ।੩।
This mind flies in an instant from the heavens to the underworld, as long as it does not know the Word of the Shabad. ||3||
ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥
ਜਗਤ ਮਾਇਆ ਦੀ ਭੁੱਖ ਮਾਇਆ ਦੀ ਤੇ੍ਰਹ ਨਾਲ ਘਬਰਾਇਆ ਪਿਆ ਹੈ, ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਤ੍ਰਿਸ਼ਨਾ ਨਹੀਂ ਮਿਟਦੀ ਸੰਤੋਖ ਨਹੀਂ ਆਉਂਦਾ ਗੁਰੂ ਦੀ ਸਰਨ ਪਿਆਂ ਆਤਮਕ ਅਡੋਲਤਾ ਪ੍ਰਾਪਤ ਹੁੰਦੀ ਹੈ,
The world has become hungry and thirsty; without the True Guru, it is not satisfied.
ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥
ਆਤਮਕ ਆਨੰਦ ਮਿਲਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਮਨੁੱਖ ਆਦਰ ਨਾਲ ਜਾਂਦਾ ਹੈ ।੪।
Merging intuitively in the Celestial Lord, peace is obtained, and one goes to the Lord's Court wearing robes of honor. ||4||
ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥
ਸਤਿਗੁਰੂ ਦੀ ਪਵਿਤ੍ਰ-ਬਾਣੀ ਵਿਚ ਜੁੜਿਆਂ ਇਹ ਸਮਝ ਆਉਂਦੀ ਹੈ ਕਿ ਪਰਮਾਤਮਾ ਆਪ ਹੀ ਸਭ ਜੀਵਾਂ ਦੇ ਦਿਲ ਦੀ ਜਾਣਦਾ ਹੈ, ਆਪ ਹੀ ਸਭ ਦੇ ਕਰਮ ਵੇਖਦਾ ਹੈ,
The Lord in His Court is Himself the Knower and Seer; the Word of the Guru's Bani is Immaculate.
ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥
ਸਦਾ-ਥਿਰ ਪ੍ਰਭੂ ਆਪ ਹੀ ਸਭ ਦੀਆਂ ਅਰਦਾਸਾਂ ਸੁਣਦਾ ਹੈ ਤੇ ਵਿਚਾਰਦਾ ਹੈ, ਆਪ ਹੀ ਜੀਵਾਂ ਦੀਆਂ ਲੋੜਾਂ ਸਮਝਦਾ ਹੈ, ਆਪ ਹੀ ਵਾਸਨਾ-ਰਹਿਤ ਆਤਮਕ ਅਵਸਥਾ ਦਾ ਮਾਲਕ ਹੈ ।੫।
He Himself is the Awareness of Truth; He Himself understands the state of nirvaanaa. ||5||
ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥
ਗੁਰੂ ਦੀ ਰਾਹੀਂ ਇਹ ਸਮਝ ਆਉਂਦੀ ਹੈ ਕਿ ਪਰਮਾਤਮਾ ਨੇ ਆਪ ਹੀ ਪਾਣੀ ਅੱਗ ਹਵਾ (ਆਦਿਕ) ਤੱਤ ਪੈਂਦਾ ਕੀਤੇ, ਪ੍ਰਭੂ ਦੇ ਹੁਕਮ ਵਿਚ ਹੀ ਇਹਨਾਂ ਤਿੰਨਾਂ ਨੇ ਮਿਲ ਕੇ ਜਗਤ ਪੈਦਾ ਕੀਤਾ ।
He made the waves of water, the fire and the air, and then joined the three together to form the world.
ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥
ਪਰਮਾਤਮਾ ਨੇ ਇਹਨਾਂ ਤੱਤਾਂ ਨੂੰ ਬੇਅੰਤ ਤਾਕਤ ਦਿੱਤੀ ਹੋਈ ਹੈ, ਪਰ ਆਪਣੇ ਹੁਕਮ ਨਾਲ ਇਹਨਾਂ ਨੂੰ (ਬੇ-ਥਵ੍ਹੀ ਤਾਕਤ ਵਰਤਣ ਵਲੋਂ) ਰੋਕ ਭੀ ਰਖਿਆ ।੬।
He blessed these elements with such power, that they remain subject to His Command. ||6||
ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥
ਜਗਤ ਵਿਚ ਅਜੇਹੇ ਬੰਦੇ ਵਿਰਲੇ ਹਨ ਜਿਨ੍ਹਾਂ ਦੇ ਜੀਵਨ ਨੂੰ ਪਰਖ ਕੇ (ਤੇ ਪਰਵਾਨ ਕਰ ਕੇ) ਪਰਮਾਤਮਾ ਨੇ ਆਪਣੇ ਖ਼ਜ਼ਾਨੇ ਵਿਚ ਪਾ ਲਿਆ,
How rare are those humble beings in this world, whom the Lord tests and places in His Treasury.
ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥
ਅਜੇਹੇ ਬੰਦੇ ਜਾਤਿ ਤੇ (ਬ੍ਰਾਹਮਣ ਖਤ੍ਰੀ ਆਦਿਕ) ਵਰਨ ਦੇ ਮਾਣ ਤੋਂ ਨਿਰਲੇਪ ਰਹਿੰਦੇ ਹਨ, ਤੇ ਮਾਇਆ ਦੀ ਮਮਤਾ ਤੇ ਮਾਇਆ ਦਾ ਲੋਭ ਦੂਰ ਕਰ ਲੈਂਦੇ ਹਨ ।੭।
They rise above social status and color, and rid themselves of possessiveness and greed. ||7||
ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥
ਹੇ ਨਾਨਕ! (ਆਖ—) ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਬੰਦਿਆਂ ਨੂੰ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਪਿਆਰਾ ਲੱਗਦਾ ਹੈ ਮੈਂ ਉਹਨਾਂ ਦੇ ਚਰਨ ਧੋਂਦਾ ਹਾਂ ।
Attuned to the Naam, the Name of the Lord, they are like immaculate sacred shrines; they are rid of the pain and pollution of egotism.
ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥
ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਹੋਏ ਬੰਦੇ ਅਸਲੀ ਪਵਿਤ੍ਰ ਤੀਰਥ ਹਨ, ਉਹਨਾਂ ਨੇ ਹਉਮੈ ਦਾ ਦੁੱਖ ਹਉਮੈ ਦੀ ਮੈਲ ਆਪਣੇ ਮਨ ਵਿਚੋਂ ਮੁਕਾ ਲਈ ਹੁੰਦੀ ਹੈ ।੮।੭।
Nanak washes the feet of those who, as Gurmukh, love the True Lord. ||8||7||