ਪ੍ਰਭਾਤੀ ਮਹਲਾ ੩ ॥
Prabhaatee, Third Mehl:
ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਵਿਚ ਰਹਿ ਕੇ ਪਰਮਾਤਮਾ ਦੇ ਪਿਆਰ ਵਿਚ ਟਿਕ ਕੇ (ਕਾਮਾਦਿਕ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਉਹ ਬੰਦੇ ਹੀ (ਆਪਣੇ ਮਨ ਤੋਂ) ਹਉਮੈ ਦੀ ਮੈਲ ਲਾਹ ਕੇ (ਅਸਲ) ਜਾਗਰੇ ਕਰਦੇ ਹਨ (ਅਜਿਹੇ ਮਨੁੱਖ) ਸਦਾ ਸੁਚੇਤ ਰਹਿੰਦੇ ਹਨ,
Those who remain awake and aware in the Love and Fear of God, rid themselves of the filth and pollution of egotism.
ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥
ਆਪਣਾ ਹਿਰਦਾ-ਘਰ (ਵਿਕਾਰ ਦੀ ਮਾਰ ਤੋਂ) ਬਚਾ ਰੱਖਦੇ ਹਨ (ਇਹਨਾਂ ਕਾਮਾਦਕਿ) ਪੰਜ ਚੋਰਾਂ ਨੂੰ (ਆਪਣੇ ਅੰਦਰੋਂ) ਮਾਰ ਕੇ ਕੱਢ ਦੇਂਦੇ ਹਨ ।੧।
They remain awake and aware forever, and protect their homes, by beating and driving out the five thieves. ||1||
ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥
ਹੇ ਮੇਰੇ ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ ।
O my mind, as Gurmukh, meditate on the Naam, the Name of the Lord.
ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥
ਹੇ ਮਨ! (ਹੋਰ ਹੋਰ ਪੂਜਾ ਦੇ ਕਰਮ ਛੱਡ ਕੇ) ਉਹੀ ਕਰਮ ਕਰਿਆ ਕਰ, ਜਿਸ ਰਸਤੇ ਪਿਆਂ ਪਰਮਾਤਮਾ ਦਾ ਮਿਲਾਪ ਹੋ ਸਕੇ ।੧।ਰਹਾਉ।
O mind, do only those deeds which will lead you to the Path of the Lord. ||1||Pause||
ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥
ਹੇ ਭਾਈ! ਗੁਰੂ ਦੀ ਸਰਨ ਪਿਆਂ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਦੀ ਰੌ ਚੱਲ ਪੈਂਦੀ ਹੈ (ਮਨੁੱਖ ਦੇ ਅੰਦਰੋਂ) ਹਉਮੈ ਦਾ ਦੁੱਖ ਦੂਰ ਹੋ ਜਾਂਦਾ ਹੈ ।
The celestial melody wells up in the Gurmukh, and the pains of egotism are taken away.
ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥
ਆਤਮਕ ਅਡੋਲਤਾ ਵਿਚ ਪਰਮਾਤਮਾ ਦੇ ਗੁਣ ਗਾ ਗਾ ਕੇ ਪਰਮਾਤਮਾ ਦਾ ਨਾਮ ਸਦਾ ਲਈ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ ।੨।
The Name of the Lord abides in the mind, as one intuitively sings the Glorious Praises of the Lord. ||2||
ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥
ਹੇ ਭਾਈ! ਗੁਰੂ ਦੀ ਮਤਿ ਉੱਤੇ ਤੁਰ ਕੇ (ਜਿਨ੍ਹਾਂ ਮਨੁੱਖਾਂ ਨੇ) ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ, ਉਹਨਾਂ ਦੇ ਮੂੰਹ (ਲੋਕ ਪਰਲੋਕ ਵਿਚ) ਸੋਹਣੇ ਹੋ ਜਾਂਦੇ ਹਨ ।
Those who follow the Guru's Teachings - their faces are radiant and beautiful. They keep the Lord enshrined in their hearts.
ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥
(ਉਹਨਾਂ ਨੂੰ) ਇਸ ਲੋਕ ਅਤੇ ਪਰਲੋਕ ਵਿਚ ਬਹੁਤ ਆਨੰਦ ਮਿਲਦਾ ਹੈ, ਪਰਮਾਤਮਾ ਦਾ ਨਾਮ ਸਦਾ ਜਪ ਕੇ ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।੩।
Here and hereafter, they find absolute peace; chanting the Name of the Lord, Har, Har, they are carried across to the other shore. ||3||
ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥
ਹੇ ਭਾਈ! ਹਉਮੈ ਵਿਚ ਫਸੇ ਰਿਹਾਂ (ਵਿਕਾਰਾਂ ਵਲੋਂ) ਜਾਗਰਾ ਨਹੀਂ ਹੋ ਸਕਦਾ, (ਹਉਮੈ ਵਿਚ ਟਿਕੇ ਰਹਿ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ (ਭੀ) ਕਬੂਲ ਨਹੀਂ ਹੁੰਦੀ ।
In egotism, one cannot remain awake and aware, and one's devotional worship of the Lord is not accepted.
ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਪ੍ਰਭੂ ਤੋਂ ਬਿਨਾ) ਹੋਰ ਹੋਰ ਦੇ ਪਿਆਰ ਵਿਚ ਕਰਮ ਕਰ ਕੇ ਪਰਮਾਤਮਾ ਦੇ ਦਰ ਤੇ ਆਸਰਾ ਨਹੀਂ ਲੱਭ ਸਕਦੇ ।੪।
The self-willed manmukhs find no place in the Court of the Lord; they do their deeds in the love of duality. ||4||
ਧ੍ਰਿਗੁ ਖਾਣਾ ਧ੍ਰਿਗੁ ਪੈਨ੍ਹਣਾ ਜਿਨ੍ਹਾ ਦੂਜੈ ਭਾਇ ਪਿਆਰੁ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੀ ਲਗਨ ਮਾਇਆ ਦੇ ਮੋਹ ਵਿਚ ਟਿਕੀ ਰਹਿੰਦੀ ਹੈ, (ਉਹਨਾਂ ਦਾ ਚੰਗੇ ਚੰਗੇ ਪਦਾਰਥ) ਖਾਣਾ ਹੰਢਾਣਾ (ਭੀ ਉਹਨਾਂ ਵਾਸਤੇ) ਫਿਟਕਾਰ-ਜੋਗ (ਜੀਵਨ ਹੀ ਬਣਾਂਦਾ) ਹੈ ।
Cursed is the food, and cursed are the clothes, of those who are attached to the love of duality.
ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥
(ਜਿਵੇਂ) ਗੰੂਹ ਦੇ ਕੀੜੇ ਗੂੰਹ ਵਿਚ ਹੀ ਮਸਤ ਰਹਿੰਦੇ ਹਨ (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਮਨੁੱਖ ਭੀ ਵਿਕਾਰਾਂ ਦੇ ਗੰਦ ਵਿਚ ਹੀ ਪਏ ਰਹਿੰਦੇ ਹਨ, ਉਹ) ਜਨਮ ਮਰਨ ਦੇ ਗੇੜ ਵਿਚ ਫਸੇ ਰਹਿੰਦੇ ਹਨ ਅਤੇ ਦੁਖੀ ਹੁੰਦੇ ਰਹਿੰਦੇ ਹਨ ।੫।
They are like maggots in manure, sinking into manure. In death and rebirth, they are wasted away to ruin. ||5||
ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥
ਹੇ ਭਾਈ! ਜਿਨ੍ਹਾਂ (ਵਡ-ਭਾਗੀਆਂ) ਨੂੰ ਗੁਰੂ ਮਿਲ ਪੈਂਦਾ ਹੈ,
I am a sacrifice to those who meet with the True Guru.
ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥
ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ (ਮੇਰੀ ਤਾਂਘ ਹੈ ਕਿ) ਮੈਂ ਉਹਨਾਂ ਦੀ ਸੰਗਤਿ ਵਿਚ ਟਿਕਿਆ ਰਹਾਂ (ਅਤੇ ਇਸ ਤਰ੍ਹਾਂ) ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਰਹਾਂ ।੬।
I shall continue to associate with them; devoted to Truth, I am absorbed in Truth. ||6||
ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥
ਪਰ, ਹੇ ਭਾਈ! ਗੁਰੂ ਵੱਡੀ ਕਿਸਮਤ ਨਾਲ (ਹੀ) ਮਿਲਦਾ ਹੈ, ਕਿਸੇ ਭੀ (ਹੋਰ) ਹੀਲੇ ਨਾਲ ਨਹੀਂ ਲਭਿਆ ਜਾ ਸਕਦਾ ।
By perfect destiny, the Guru is found. He cannot be found by any efforts.
ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥
(ਜੇ ਗੁਰੂ ਮਿਲ ਪਏ, ਤਾਂ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਅੰਦਰੋਂ) ਹਉਮੈ ਸਾੜ ਕੇ ਗੁਰੂ ਦੀ ਰਾਹੀਂ (ਅੰਦਰ) ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ ।੭।
Through the True Guru, intuitive wisdom wells up; through the Word of the Shabad, egotism is burnt away. ||7||
ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥
ਹੇ ਮੇਰੇ ਮਨ! (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸਰਨ ਪਿਆ ਰਹੁ । ਪਰਮਾਤਮਾ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ।
O my mind, hurry to the Sanctuary of the Lord; He is Potent to do everything.
ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥
ਹੇ ਨਾਨਕ! (ਤੂੰ ਸਦਾ ਅਰਦਾਸ ਕਰਦਾ ਰਹੁ ਕਿ ਪਰਮਾਤਮਾ ਦਾ) ਨਾਮ ਨਾਹ ਭੁੱਲ ਜਾਏ, ਹੋਵੇਗਾ ਉਹੀ ਕੁਝ ਜੋ ਉਹ ਆਪ ਕਰਦਾ ਹੈ (ਭਾਵ, ਉਸ ਦਾ ਨਾਮ ਉਸ ਦੀ ਮਿਹਰ ਨਾਲ ਹੀ ਮਿਲੇਗਾ) ।੮।੨।੭।੨।੯।
O Nanak, never forget the Naam, the Name of the Lord. Whatever He does, comes to pass. ||8||2||7||2||9||