ਪ੍ਰਭਾਤੀ ਮਹਲਾ ੫ ॥
Prabhaatee, Fifth Mehl:
 
ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥
ਹੇ ਭਾਈ! ਜੇ ਮਨ ਵਿਚ ਕੋ੍ਰਧ ਟਿਕਿਆ ਰਹੇ, ਬਲੀ ਅਹੰਕਾਰ ਵੱਸਿਆ ਰਹੇ,
Within the mind dwell anger and massive ego.
 
ਪੂਜਾ ਕਰਹਿ ਬਹੁਤੁ ਬਿਸਥਾਰਾ ॥
ਪਰ ਕਈ ਧਾਰਮਿਕ ਰਸਮਾਂ ਦੇ ਖਿਲਾਰੇ ਖਿਲਾਰ ਕੇ (ਮਨੁੱਖ ਦੇਵ) ਪੂਜਾ ਕਰਦੇ ਰਹਿਣ ਜੇ
Worship services are performed with great pomp and ceremony.
 
ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥
(ਤੀਰਥ-ਆਦਿ ਉਤੇ) ਇਸ਼ਨਾਨ ਕਰ ਕੇ ਸਰੀਰ ਉੱਤੇ (ਧਾਰਮਿਕ ਚਿਹਨਾਂ ਦੇ) ਨਿਸ਼ਾਨ ਲਾਏ ਜਾਣ,
Ritual cleansing baths are taken, and sacred marks are applied to the body.
 
ਅੰਤਰ ਕੀ ਮਲੁ ਕਬ ਹੀ ਨ ਜਾਏ ॥੧॥
(ਇਸ ਤਰ੍ਹਾਂ) ਮਨ ਦੀ (ਵਿਕਾਰਾਂ ਦੀ) ਮੈਲ ਕਦੇ ਦੂਰ ਨਹੀਂ ਹੁੰਦੀ ।੧।
But still, the filth and pollution within never depart. ||1||
 
ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥
ਹੇ ਭਾਈ! (ਜੇ) ਮਨ ਮਾਇਆ ਦੇ ਮੋਹ ਵਿਚ ਫਸਿਆ ਰਹੇ, (ਪਰ ਮਨੁੱਖ) ਵਿਸ਼ਨੂ-ਭਗਤੀ ਦੇ ਬਾਹਰਲੇ ਚਿਹਨ (ਆਪਣੇ ਸਰੀਰ ਉੱਤੇ ਬਣਾਂਦਾ ਰਹੇ,
No one has ever found God in this way.
 
ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥੧॥ ਰਹਾਉ ॥
ਤਾਂ) ਇਸ ਤਰੀਕੇ ਨਾਲ ਕਿਸੇ ਨੇ ਭੀ ਪ੍ਰਭੂ-ਮਿਲਾਪ ਹਾਸਲ ਨਹੀਂ ਕੀਤਾ ।੧।ਰਹਾਉ।
The sacred mudras - ritualistic hand gestures - are made, but the mind remains enticed by Maya. ||1||Pause||
 
ਪਾਪ ਕਰਹਿ ਪੰਚਾਂ ਕੇ ਬਸਿ ਰੇ ॥
ਹੇ ਭਾਈ! (ਜਿਹੜੇ ਮਨੁੱਖ ਕਾਮਾਦਿਕ) ਪੰਜਾਂ ਦੇ ਵੱਸ ਵਿਚ (ਰਹਿ ਕੇ) ਪਾਪ ਕਰਦੇ ਰਹਿੰਦੇ ਹਨ,
They commit sins, under the influence of the five thieves.
 
ਤੀਰਥਿ ਨਾਇ ਕਹਹਿ ਸਭਿ ਉਤਰੇ ॥
(ਫਿਰ ਕਿਸੇ) ਤੀਰਥ ਉੱਤੇ ਇਸ਼ਨਾਨ ਕਰ ਕੇ ਆਖਦੇ ਹਨ (ਕਿ ਸਾਡੇ) ਸਾਰੇ (ਪਾਪ) ਲਹਿ ਗਏ ਹਨ,
They bathe at sacred shrines, and claim that everything has been washed off.
 
ਬਹੁਰਿ ਕਮਾਵਹਿ ਹੋਇ ਨਿਸੰਕ ॥
(ਤੇ) ਝਾਕਾ ਲਾਹ ਕੇ ਮੁੜ ਮੁੜ (ਉਹੀ ਪਾਪ) ਕਰੀ ਜਾਂਦੇ ਹਨ (ਤੀਰਥ-ਇਸ਼ਨਾਨ ਉਹਨਾਂ ਨੂੰ ਜਮਰਾਜ ਤੋਂ ਬਚਾ ਨਹੀਂ ਸਕਦਾ,
Then they commit them again, without fear of the consequences.
 
ਜਮ ਪੁਰਿ ਬਾਂਧਿ ਖਰੇ ਕਾਲੰਕ ॥੨॥
ਉਹ ਤਾਂ ਕੀਤੇ) ਪਾਪਾਂ ਦੇ ਕਾਰਨ ਬੰਨ੍ਹ ਕੇ ਜਮਰਾਜ ਦੇ ਦੇਸ ਵਿਚ ਅਪੜਾਏ ਜਾਂਦੇ ਹਨ ।੨।
The sinners are bound and gagged, and taken to the City of Death. ||2||
 
ਘੂਘਰ ਬਾਧਿ ਬਜਾਵਹਿ ਤਾਲਾ ॥
ਹੇ ਭਾਈ! (ਜਿਹੜੇ ਮਨੁੱਖ) ਘੁੰਘਰੂ ਬੰਨ੍ਹ ਕੇ (ਕਿਸੇ ਮੂਰਤੀ ਅੱਗੇ ਜਾਂ ਰਾਸਿ ਆਦਿਕ ਵਿਚ) ਤਾਲ ਵਜਾਂਦੇ ਹਨ (ਤਾਲ-ਸਿਰ ਨੱਚਦੇ ਹਨ),
The ankle-bells shake and the cymbals vibrate,
 
ਅੰਤਰਿ ਕਪਟੁ ਫਿਰਹਿ ਬੇਤਾਲਾ ॥
ਪਰ ਉਹਨਾਂ ਦੇ ਮਨ ਵਿਚ ਠੱਗੀ-ਫ਼ਰੇਬ ਹੈ, (ਉਹ ਮਨੁੱਖ ਅਸਲ ਵਿਚ ਸਹੀ ਜੀਵਨ-) ਤਾਲ ਤੋਂ ਖੁੰਝੇ ਫਿਰਦੇ ਹਨ ।
but those who have deception within wander lost like demons.
 
ਵਰਮੀ ਮਾਰੀ ਸਾਪੁ ਨ ਮੂਆ ॥
ਜੇ ਸੱਪ ਦੀ ਖੁੱਡ ਬੰਦ ਕਰ ਦਿੱਤੀ ਜਾਏ, (ਤਾਂ ਇਸ ਤਰ੍ਹਾਂ ਉਸ ਖੁੱਡ ਵਿਚ ਰਹਿਣ ਵਾਲਾ) ਸੱਪ ਨਹੀਂ ਮਰਦਾ ।
By destroying its hole, the snake is not killed.
 
ਪ੍ਰਭੁ ਸਭ ਕਿਛੁ ਜਾਨੈ ਜਿਨਿ ਤੂ ਕੀਆ ॥੩॥
ਹੇ ਭਾਈ! ਜਿਸ ਪਰਮਾਤਮਾ ਨੇ ਪੈਦਾ ਕੀਤਾ ਹੈ ਉਹ (ਤੇਰੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ।੩।
God, who created you, knows everything. ||3||
 
ਪੂੰਅਰ ਤਾਪ ਗੇਰੀ ਕੇ ਬਸਤ੍ਰਾ ॥
ਹੇ ਭਾਈ! ਜਿਹੜਾ ਮਨੁੱਖ ਧੂਣੀਆਂ ਤਪਾਂਦਾ ਰਹਿੰਦਾ ਹੈ, ਗੇਰੀ-ਰੰਗੇ ਕੱਪੜੇ ਪਾਈ ਫਿਰਦਾ ਹੈ
You worship fire and wear saffron colored robes.
 
ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥
(ਉਂਝ ਕਿਸੇ) ਬਿਪਤਾ ਦਾ ਮਾਰਿਆ (ਆਪਣੇ) ਘਰੋਂ ਭੱਜਾ ਫਿਰਦਾ ਹ
Stung by your misfortune, you abandon your home.
 
ਦੇਸੁ ਛੋਡਿ ਪਰਦੇਸਹਿ ਧਾਇਆ ॥
ਆਪਣਾ ਵਤਨ ਛੱਡ ਕੇ ਹੋਰ ਹੋਰ ਦੇਸਾਂ ਵਿਚ ਭਟਕਦਾ ਫਿਰਦਾ ਹੈ,
Leaving your own country, you wander in foreign lands.
 
ਪੰਚ ਚੰਡਾਲ ਨਾਲੇ ਲੈ ਆਇਆ ॥੪॥
(ਅਜਿਹਾ ਮਨੁੱਖ ਕਾਮਾਦਿਕ) ਪੰਜ ਚੰਡਾਲਾਂ ਨੂੰ ਤਾਂ (ਆਪਣੇ ਅੰਦਰ) ਨਾਲ ਹੀ ਲਈ ਫਿਰਦਾ ਹੈ ।੪।
But you bring the five rejects with you. ||4||
 
ਕਾਨ ਫਰਾਇ ਹਿਰਾਏ ਟੂਕਾ ॥
ਹੇ ਭਾਈ! (ਜਿਹੜਾ ਮਨੁੱਖ ਆਪਣੇ ਵਲੋਂ ਸ਼ਾਂਤੀ ਦੀ ਖ਼ਾਤਰ) ਕੰਨ ਪੜਵਾ ਕੇ (ਜੋਗੀ ਬਣ ਜਾਂਦਾ ਹੈ, ਪਰ ਪੇਟ ਦੀ ਭੁੱਖ ਮਿਟਾਣ ਲਈ ਹੋਰਨਾਂ ਦੇ) ਟੁੱਕਰ ਤੱਕਦਾ ਫਿਰਦਾ ਹੈ,
You have split your ears, and now you steal crumbs.
 
ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥
ਹਰੇਕ ਘਰ (ਦੇ ਬੂਹੇ) ਤੇ (ਰੋਟੀ) ਮੰਗਦਾ ਫਿਰਦਾ ਹੈ, ਉਹ (ਸਗੋਂ) ਤ੍ਰਿਪਤੀ ਤੋਂ ਵਾਂਜਿਆ ਰਹਿੰਦਾ ਹੈ ।
You beg from door to door, but you fail to be satisfied.
 
ਬਨਿਤਾ ਛੋਡਿ ਬਦ ਨਦਰਿ ਪਰ ਨਾਰੀ ॥
(ਉਹ ਮਨੁੱਖ ਆਪਣੀ) ਇਸਤ੍ਰੀ ਛੱਡ ਕੇ ਪਰਾਈ ਇਸਤ੍ਰੀ ਵੱਲ ਭੈੜੀ ਨਿਗਾਹ ਰੱਖਦਾ ਹੈ ।
You have abandoned your own wife, but now you sneak glances at other women.
 
ਵੇਸਿ ਨ ਪਾਈਐ ਮਹਾ ਦੁਖਿਆਰੀ ॥੫॥
ਹੇ ਭਾਈ! (ਨਿਰੇ) ਧਾਰਮਿਕ ਪਹਿਰਾਵੇ ਨਾਲ (ਪਰਮਾਤਮਾ) ਨਹੀਂ ਮਿਲਦਾ । (ਇਸ ਤਰ੍ਹਾਂ ਸਗੋਂ ਜਿੰਦ) ਬਹੁਤ ਦੁਖੀ ਹੁੰਦੀ ਹੈ ।੫।
God is not found by wearing religious robes; you are utterly miserable! ||5||
 
ਬੋਲੈ ਨਾਹੀ ਹੋਇ ਬੈਠਾ ਮੋਨੀ ॥
ਹੇ ਭਾਈ! (ਜਿਹੜਾ ਮਨੁੱਖ ਆਤਮਕ ਸ਼ਾਂਤੀ ਵਾਸਤੇ ਜੀਭ ਨਾਲ) ਨਹੀਂ ਬੋਲਦਾ, ਮੋਨਧਾਰੀ ਬਣ ਕੇ ਬੈਠ ਜਾਂਦਾ ਹੈ
He does not speak; he is on silence.
 
ਅੰਤਰਿ ਕਲਪ ਭਵਾਈਐ ਜੋਨੀ ॥
(ਉਸਦੇ) ਅੰਦਰ (ਤਾਂ) ਕਾਮਨਾ ਟਿਕੀ ਰਹਿੰਦੀ ਹੈ (ਜਿਸ ਦੇ ਕਾਰਨ) ਕਈ ਜੂਨਾਂ ਵਿਚ ਉਹ ਭਟਕਾਇਆ ਜਾਂਦਾ ਹੈ ।
But he is filled with desire; he is made to wander in reincarnation.
 
ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥
। (ਉਹ) ਅੰਨ (ਖਾਣ) ਤੋਂ ਪਰਹੇਜ਼ ਕਰਦਾ ਹੈ, (ਇਸ ਤਰ੍ਹਾਂ) ਸਰੀਰ ਉੱਤੇ ਦੁੱਖ (ਹੀ) ਸਹਾਰਦਾ ਹੈ ।
Abstaining from food, his body suffers in pain.
 
ਹੁਕਮੁ ਨ ਬੂਝੈ ਵਿਆਪਿਆ ਮਮਤਾ ॥੬॥
(ਜਦ ਤਕ ਮਨੁੱਖ ਪਰਮਾਤਮਾ ਦੀ) ਰਜ਼ਾ ਨੂੰ ਨਹੀਂ ਸਮਝਦਾ, (ਮਾਇਆ ਦੀ) ਮਮਤਾ ਵਿਚ ਫਸਿਆ (ਹੀ) ਰਹਿੰਦਾ ਹੈ ।੬।
He does not realize the Hukam of the Lord's Command; he is afflicted by possessiveness. ||6||
 
ਬਿਨੁ ਸਤਿਗੁਰ ਕਿਨੈ ਨ ਪਾਈ ਪਰਮ ਗਤੇ ॥
ਗੁਰੂ ਦੇ ਸਰਨ ਤੋਂ ਬਿਨਾ ਕਦੇ ਕਿਸੇ ਨੇ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਕੀਤੀ
Without the True Guru, no one has attained the supreme status.
 
ਪੂਛਹੁ ਸਗਲ ਬੇਦ ਸਿੰਮ੍ਰਿਤੇ ॥
ਹੇ ਭਾਈ! ਬੇ-ਸ਼ੱਕ ਵੇਦ ਸਿਮ੍ਰਿਤੀਆਂ (ਆਦਿਕ ਧਰਮ-ਪੁਸਤਕਾਂ) ਨੂੰ ਭੀ ਵਿਚਾਰਦੇ ਰਹੋ
Go ahead and ask all the Vedas and the Simritees.
 
ਮਨਮੁਖ ਕਰਮ ਕਰੈ ਅਜਾਈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਜਿਹੜੇ ਭੀ ਆਪਣੇ ਵਲੋਂ ਧਾਰਮਿਕ) ਕਰਮ ਕਰਦਾ ਹੈ ਵਿਅਰਥ (ਹੀ ਜਾਂਦੇ ਹਨ),
The self-willed manmukhs do useless deeds.
 
ਜਿਉ ਬਾਲੂ ਘਰ ਠਉਰ ਨ ਠਾਈ ॥੭॥
ਜਿਵੇਂ ਰੇਤ ਦੇ ਘਰ ਦਾ ਨਿਸ਼ਾਨ ਹੀ ਮਿਟ ਜਾਂਦਾ ਹੈ ।੭।
They are like a house of sand, which cannot stand. ||7||
 
ਜਿਸ ਨੋ ਭਏ ਗੋੁਬਿੰਦ ਦਇਆਲਾ ॥
ਹੇ ਭਾਈ! ਜਿਸ ਮਨੁੱਖ ਉੱਤੇ ਪਰਮਾਤਮਾ ਦਇਆਵਾਨ ਹੋਇਆ,
One unto whom the Lord of the Universe becomes Merciful,
 
ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥
ਉਸ ਨੇ ਗੁਰੂ ਦਾ ਬਚਨ (ਆਪਣੇ) ਪੱਲੇ ਬੰਨ੍ਹ ਲਿਆ ।
sews the Word of the Guru's Shabad into his robes.
 
ਕੋਟਿ ਮਧੇ ਕੋਈ ਸੰਤੁ ਦਿਖਾਇਆ ॥
(ਪਰ ਇਹੋ ਜਿਹਾ) ਸੰਤ ਕੋ੍ਰੜਾਂ ਵਿਚੋਂ ਕੋਈ ਕੋਈ ਵਿਰਲਾ ਹੀ ਵੇਖਣ ਵਿਚ ਆਉਂਦਾ ਹੈ ।
Out of millions, it is rare that such a Saint is seen.
 
ਨਾਨਕੁ ਤਿਨ ਕੈ ਸੰਗਿ ਤਰਾਇਆ ॥੮॥
ਨਾਨਕ (ਤਾਂ) ਇਹੋ ਜਿਹੇ (ਸੰਤ ਜਨਾਂ) ਦੀ ਸੰਗਤਿ ਵਿਚ (ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ ।੮।
O Nanak, with him, we are carried across. ||8||
 
ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥
ਹੇ ਭਾਈ! ਜੇ (ਮੱਥੇ ਦਾ) ਭਾਗ ਜਾਗ ਪਏ ਤਾਂ (ਅਜਿਹੇ ਸੰਤ ਦਾ) ਦਰਸਨ ਪ੍ਰਾਪਤ ਹੁੰਦਾ ਹੈ ।
If one has such good destiny, then the Blessed Vision of His Darshan is obtained.
 
ਆਪਿ ਤਰੈ ਸਭੁ ਕੁਟੰਬੁ ਤਰਾਈਐ ॥੧॥ ਰਹਾਉ ਦੂਜਾ ॥੨॥
(ਦਰਸਨ ਕਰਨ ਵਾਲਾ) ਆਪ ਪਾਰ ਲੰਘਦਾ ਹੈ, ਆਪਣੇ ਸਾਰੇ ਪਰਵਾਰ ਨੂੰ ਭੀ ਪਾਰ ਲੰਘਾ ਲੈਂਦਾ ਹੈ । ਰਹਾਉ ਦੂਜਾ ।੨।
He saves himself, and carries across all his family as well. ||1||SECOND PAUSE||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by