ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ
Bibhaas, Prabhaatee, The Word Of Devotee Kabeer Jee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਮਰਨ ਜੀਵਨ ਕੀ ਸੰਕਾ ਨਾਸੀ ॥
(ਉਸ ਮਨੁੱਖ ਦਾ) ਇਹ ਤੌਖਲਾ ਮੁੱਕ ਜਾਂਦਾ ਹੈ ਕਿ ਜਨਮ ਮਰਨ ਦੇ ਗੇੜ ਵਿਚ ਪੈਣਾ ਪਏਗਾ,
My anxious fears of death and rebirth have been taken away.
ਆਪਨ ਰੰਗਿ ਸਹਜ ਪਰਗਾਸੀ ॥੧॥
ਕਿਉਂਕਿ ਪਰਮਾਤਮਾ ਆਪਣੀ ਮਿਹਰ ਨਾਲ (ਉਸ ਦੇ ਅੰਦਰ) ਆਤਮਕ ਅਡੋਲਤਾ ਦਾ ਪ੍ਰਕਾਸ਼ ਕਰ ਦੇਂਦਾ ਹੈ ।੧।
The Celestial Lord has shown His Love for me. ||1||
ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥
(ਪ੍ਰਭੂ ਦੇ ਨਾਮ ਵਿਚ) ਸੁਰਤ ਜੋੜਦਿਆਂ ਜੋੜਦਿਆਂ ਜਿਸ ਮਨੁੱਖ ਨੂੰ ਨਾਮ ਰਤਨ ਲੱਭ ਪੈਂਦਾ ਹੈ (ਉਸ ਦੇ ਅੰਦਰ) ਪ੍ਰਭੂ ਦੀ ਜੋਤਿ ਜਗ ਪੈਂਦੀ ਹੈ,
The Divine Light has dawned, and darkness has been dispelled.
ਰਾਮ ਰਤਨੁ ਪਾਇਆ ਕਰਤ ਬੀਚਾਰਾ ॥੧॥ ਰਹਾਉ ॥
ਤੇ (ਉਸ ਦੇ ਅੰਦਰੋਂ ਵਿਕਾਰ ਆਦਿਕਾਂ ਦਾ) ਹਨੇਰਾ ਮਿਟ ਜਾਂਦਾ ਹੈ ।੧।ਰਹਾਉ।
Contemplating the Lord, I have obtained the Jewel of His Name. ||1||Pause||
ਜਹ ਅਨੰਦੁ ਦੁਖੁ ਦੂਰਿ ਪਇਆਨਾ ॥
ਜਿਸ ਮਨ ਵਿਚ (ਪ੍ਰਭੂ ਦੇ ਮੇਲ ਦਾ) ਅਨੰਦ ਬਣ ਜਾਏ ਤੇ (ਦੁਨੀਆ ਵਾਲਾ) ਦੁੱਖ ਕਲੇਸ਼ ਨਾਸ ਹੋ ਜਾਏ,
Pain runs far away from that place where there is bliss.
ਮਨੁ ਮਾਨਕੁ ਲਿਵ ਤਤੁ ਲੁਕਾਨਾ ॥੨॥
ਉਹ ਮਨ (ਪ੍ਰਭੂ-ਚਰਨਾਂ ਵਿਚ) ਜੁੜਨ ਦੀ ਬਰਕਤਿ ਨਾਲ ਮੋਤੀ (ਵਰਗਾ ਕੀਮਤੀ) ਬਣ ਕੇ ਪ੍ਰਭੂ ਨੂੰ ਆਪਣੇ ਅੰਦਰ ਵਸਾ ਲੈਂਦਾ ਹੈ ।੨।
The jewel of the mind is focused and attuned to the essence of reality. ||2||
ਜੋ ਕਿਛੁ ਹੋਆ ਸੁ ਤੇਰਾ ਭਾਣਾ ॥
(ਹੇ ਪ੍ਰਭੂ! ਤੇਰੇ ਨਾਮ ਵਿਚ ਸੁਰਤਿ ਜੋੜਦਿਆਂ ਜੋੜਦਿਆਂ) ਜਿਸ ਮਨੁੱਖ ਨੂੰ ਇਹ ਸੂਝ ਪੈ ਜਾਂਦੀ ਹੈ ਕਿ ਜਗਤ ਵਿਚ ਜੋ ਕੁਝ ਹੋ ਰਿਹਾ ਹੈ ਤੇਰੀ ਰਜ਼ਾ ਹੋ ਰਹੀ ਹੈ,
Whatever happens is by the Pleasure of Your Will.
ਜੋ ਇਵ ਬੂਝੈ ਸੁ ਸਹਜਿ ਸਮਾਣਾ ॥੩॥
ਉਹ ਮਨੁੱਖ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਉਸ ਨੂੰ ਕਦੇ ਕੋਈ ਤੌਖਲਾ ਨਹੀਂ ਹੁੰਦਾ) ।੩।
Whoever understands this, is intuitively merged in the Lord. ||3||
ਕਹਤੁ ਕਬੀਰੁ ਕਿਲਬਿਖ ਗਏ ਖੀਣਾ ॥
ਕਬੀਰ ਜੀ ਆਖਦੇ ਹਨ—ਉਸ ਮਨੁੱਖ ਦੇ ਪਾਪ ਨਾਸ ਹੋ ਜਾਂਦੇ ਹਨ,
Says Kabeer, my sins have been obliterated.
ਮਨੁ ਭਇਆ ਜਗਜੀਵਨ ਲੀਣਾ ॥੪॥੧॥
ਉਸ ਦਾ ਮਨ ਜਗਤ-ਦੇ-ਜੀਵਨ ਪ੍ਰਭੂ ਵਿਚ ਮਗਨ ਰਹਿੰਦਾ ਹੈ ।੪।੧।
My mind has merged into the Lord, the Life of the World. ||4||1||