ਪ੍ਰਭਾਤੀ ॥
Prabhaatee:
ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥
ਜੇ (ਉਹ) ਇਕ ਖ਼ੁਦਾ (ਸਿਰਫ਼) ਕਾਹਬੇ ਵਿਚ ਵੱਸਦਾ ਹੈ ਤਾਂ ਬਾਕੀ ਦਾ ਮੁਲਕ ਕਿਸ ਦਾ (ਕਿਹਾ ਜਾਏ)? (ਸੋ, ਮੁਸਲਮਾਨ ਦਾ ਇਹ ਅਕੀਦਾ ਠੀਕ ਨਹੀਂ ਹੈ) ।
If the Lord Allah lives only in the mosque, then to whom does the rest of the world belong?
ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥
ਹਿੰਦੂ ਪਰਮਾਤਮਾ ਦਾ ਨਿਵਾਸ ਮੂਰਤੀ ਵਿਚ ਸਮਝਦਾ ਹੈ; (ਇਸ ਤਰ੍ਹਾਂ ਹਿੰਦੂ ਮੁਸਲਮਾਨ) ਦੋਹਾਂ ਵਿਚੋਂ ਕਿਸੇ ਨੇ ਪਰਮਾਤਮਾ ਨੂੰ ਨਹੀਂ ਵੇਖਿਆ ।੧।
According to the Hindus, the Lord's Name abides in the idol, but there is no truth in either of these claims. ||1||
ਅਲਹ ਰਾਮ ਜੀਵਉ ਤੇਰੇ ਨਾਈ ॥
ਹੇ ਅੱਲਾਹ! ਹੇ ਰਾਮ! ਹੇ ਸਾਈਂ! ਤੂੰ ਮੇਰੇ ਉੱਤੇ ਮਿਹਰ ਕਰ,
O Allah, O Raam, I live by Your Name.
ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥
(ਮੈਂ ਤੈਨੂੰ ਇਕ ਹੀ ਜਾਣ ਕੇ) ਤੇਰਾ ਨਾਮ ਸਿਮਰ ਕੇ ਜੀਵਾਂ (ਆਤਮਕ ਜੀਵਨ ਹਾਸਲ ਕਰਾਂ) ।੧।ਰਹਾਉ।
Please show mercy to me, O Master. ||1||Pause||
ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥
(ਹਿੰਦੂ ਆਖਦਾ ਹੈ ਕਿ) ਹਰੀ ਦਾ ਨਿਵਾਸ ਦੱਖਣ ਦੇਸ ਵਿਚ (ਜਗਨ ਨਾਥ ਪੁਰੀ ਵਿਚ) ਹੈ, ਮੁਸਲਮਾਨ ਆਖਦਾ ਹੈ ਕਿ ਖ਼ੁਦਾ ਦਾ ਘਰ ਪੱਛਮ ਵਲ (ਕਾਹਬੇ ਵਿਚ) ਹੈ ।
The God of the Hindus lives in the southern lands, and the God of the Muslims lives in the west.
ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥
(ਪਰ ਹੇ ਸੱਜਣ!) ਆਪਣੇ ਦਿਲ ਵਿਚ (ਰੱਬ ਨੂੰ) ਭਾਲ, ਸਿਰਫ਼ ਦਿਲ ਵਿਚ ਹੀ ਲੱਭ, ਇਹ ਦਿਲ ਹੀ ਉਸ ਦਾ ਨਿਵਾਸ ਥਾਂ ਹੈ, ਉਸ ਦਾ ਮੁਕਾਮ ਹੈ ।੨।
So search in your heart - look deep into your heart of hearts; this is the home and the place where God lives. ||2||
ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥
ਬ੍ਰਾਹਮਣ ਚੌਵੀ ਇਕਾਦਸ਼ੀਆਂ (ਦੇ ਵਰਤ ਰੱਖਣ ਦੀ ਆਗਿਆ) ਕਰਦੇ ਹਨ, ਕਾਜ਼ੀ ਰਮਜ਼ਾਨ ਦੇ ਮਹੀਨੇ (ਰੋਜ਼ੇ ਰੱਖਣ ਦੀ ਹਿਦਾਇਤ) ਕਰਦੇ ਹਨ ।
The Brahmins observe twenty-four fasts during the year, and the Muslims fast during the month of Ramadaan.
ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥
ਇਹ ਲੋਕ (ਬਾਕੀ ਦੇ) ਗਿਆਰਾਂ ਮਹੀਨੇ ਲਾਂਭੇ ਹੀ ਰੱਖ ਦੇਂਦੇ ਹਨ, ਤੇ (ਕੋਈ) ਖ਼ਜ਼ਾਨਾ ਇੱਕੋ ਹੀ ਮਹੀਨੇ ਵਿਚੋਂ ਲੱਭਦੇ ਹਨ ।੩।
The Muslims set aside eleven months, and claim that the treasure is only in the one month. ||3||
ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥
(ਅਸਲ ਗੱਲ ਇਹ ਹੈ ਕਿ) ਜੇ ਦਿਲ ਵਿਚ ਠੱਗੀ ਫ਼ਰੇਬ ਵੱਸਦਾ ਹੈ ਤਾਂ ਨਾਹ ਤਾਂ ਉਡੀਸੇ ਜਗਨ ਨਾਥ ਪੁਰੀ ਵਿਚ ਇਸ਼ਨਾਨ ਕਰਨ ਦਾ ਕੋਈ ਲਾਭ ਹੈ, ਨਾਹ ਮਸੀਤ ਵਿਚ ਜਾ ਕੇ ਸਿਜਦਾ ਕਰਨ ਦਾ ਫ਼ਾਇਦਾ ਹੈ,
What is the use of bathing at Orissa? Why do the Muslims bow their heads in the mosque?
ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥
ਨਾਹ ਨਮਾਜ਼ ਪੜ੍ਹਨ ਦਾ ਲਾਭ ਹੈ, ਨਾਹ ਹੀ ਕਾਹਬੇ ਦਾ ਹੱਜ ਕਰਨ ਦਾ ਕੋਈ ਗੁਣ ਹੈ ।੪।
If someone has deception in his heart, what good is it for him to utter prayers? And what good is it for him to go on pilgrimage to Mecca? ||4||
ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮ੍ਹਾਰੇ ॥
ਹੇ ਪ੍ਰਭੂ! ਇਹ ਸਾਰੇ ਇਸਤ੍ਰੀ ਮਰਦ ਜੋ ਤੂੰ ਪੈਦਾ ਕੀਤੇ ਹਨ, ਇਹ ਸਭ ਤੇਰਾ ਹੀ ਰੂਪ ਹਨ (ਤੂੰ ਹੀ ਆਪ ਇਹਨਾਂ ਵਿਚ ਵੱਸਦਾ ਹੈਂ) ।
You fashioned all these men and women, Lord. All these are Your Forms.
ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥
ਤੂੰ ਹੀ, ਹੇ ਪ੍ਰਭੂ! ਅੱਲਾਹ ਹੈਂ ਤੇ ਰਾਮ ਹੈਂ । ਮੈਂ ਕਬੀਰ ਤੇਰਾ ਅੰਞਾਣ ਬੱਚਾ ਹਾਂ, (ਤੇਰੇ ਭੇਜੇ ਹੋਏ) ਅਵਤਾਰ ਪੈਗ਼ੰਬਰ ਮੈਨੂੰ ਸਭ ਆਪਣੇ ਦਿੱਸਦੇ ਹਨ ।੫।
Kabeer is the child of God, Allah, Raam. All the Gurus and prophets are mine. ||5||
ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥
ਕਬੀਰ ਜੀ ਆਖਦੇ ਹਨ—ਹੇ ਨਰ ਨਾਰੀਓ! ਸੁਣੋ, ਇਕ ਪਰਮਾਤਮਾ ਦੀ ਸ਼ਰਨ ਪਵੋ (ਉਹੀ ਅੱਲਾਹ ਹੈ, ਉਹੀ ਰਾਮ ਹੈ) ।
Says Kabeer, listen, O men and women: seek the Sanctuary of the One.
ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥
ਹੇ ਬੰਦਿਓ! ਸਿਰਫ਼ ਨਾਮ ਜਪੋ, ਯਕੀਨ ਨਾਲ ਜਾਣੋ, ਤਾਂ ਹੀ (ਸੰਸਾਰ-ਸਾਗਰ ਤੋਂ) ਤਰ ਸਕੋਗੇ ।੬।੨।
Chant the Naam, the Name of the Lord, O mortals, and you shall surely be carried across. ||6||2||