ਜੈਜਾਵੰਤੀ ਮਹਲਾ ੯ ॥
Jaijaavantee, Ninth Mehl:
ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥
ਹੇ ਭਾਈ! ਪਰਮਾਤਮਾ ਦਾ ਭਜਨ ਕਰਿਆ ਕਰ, ਪਰਮਾਤਮਾ ਦਾ ਭਜਨ ਕਰਿਆ ਕਰ । ਮਨੁੱਖਾ ਜਨਮ ਲੰਘਦਾ ਜਾ ਰਿਹਾ ਹੈ ।
Meditate on the Lord - vibrate on the Lord; your life is slipping away.
ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥
ਹੇ ਮੂਰਖ! ਮੈਂ (ਤੈਨੂੰ) ਮੁੜ ਮੁੜ ਕੀਹ ਆਖਾਂ? ਤੂੰ ਕਿਉਂ ਨਹੀਂ ਸਮਝਦਾ?
Why am I telling you this again and again? You fool - why don't you understand?
ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥ ਰਹਾਉ ॥
(ਤੇਰਾ ਇਹ) ਸਰੀਰ (ਨਾਸ ਹੋਣ ਵਿਚ) ਗੜੇ ਵਰਗਾ ਹੀ ਹੈ (ਇਸ ਦੇ) ਨਾਸ ਹੁੁੰਦਿਆਂ ਚਿਰ ਨਹੀਂ ਲੱਗਦਾ ।੧।ਰਹਾਉ।
Your body is like a hail-stone; it melts away in no time at all. ||1||Pause||
ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥
ਹੇ ਭਾਈ! ਸਾਰੀਆਂ ਭਟਕਣਾਂ ਛੱਡ ਦੇਹ, ਪਰਮਾਤਮਾ ਦਾ ਨਾਮ ਜਪਿਆ ਕਰ ।
So give up all your doubts, and utter the Naam, the Name of the Lord.
ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥
ਅੰਤਲੇ ਸਮੇ ਤੇਰੇ ਨਾਲ ਸਿਰਫ਼ ਇਹ ਨਾਮ ਹੀ ਜਾਣ ਵਾਲਾ ਹੈ ।੧।
At the very last moment, this alone shall go along with you. ||1||
ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥
ਹੇ ਭਾਈ! ਮਾਇਆ (ਦਾ ਮੋਹ ਆਪਣੇ ਅੰਦਰੋਂ) ਜ਼ਹਿਰ ਵਾਂਗ ਭੁਲਾ ਦੇਹ । ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਹਿਰਦੇ ਵਿਚ ਵਸਾਈ ਰੱਖ ।
Forget the poisonous sins of corruption, and enshrine the Praises of God in your heart.
ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥੨॥੨॥
ਦਾਸ ਨਾਨਕ (ਤੈਨੂੰ) ਕੂਕ ਕੂਕ ਕੇ ਆਖ ਰਿਹਾ ਹੈ, (ਮਨੁੱਖਾ ਜ਼ਿੰਦਗੀ ਦਾ ਸਮਾ) ਬੀਤਦਾ ਜਾ ਰਿਹਾ ਹੈ ।੨।੨।
Servant Nanak proclaims that this opportunity is slipping away. ||2||2||