ਜੈਜਾਵੰਤੀ ਮਹਲਾ ੯ ॥
Jaijaavantee, Ninth Mehl:
ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥
ਹੇ ਮਨ! (ਤੂੰ ਕਦੇ ਸੋਚਦਾ ਨਹੀਂ ਕਿ) ਤੇਰੀ ਕੀਹ ਦਸ਼ਾ ਹੋਵੇਗੀ ।
O mortal, what will your condition be?
ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥
ਇਸ ਜਗਤ ਵਿਚ (ਤੇਰਾ ਅਮਲ ਸਾਥੀ) ਪਰਮਾਤਮਾ ਦਾ ਨਾਮ (ਹੀ) ਹੈ, ਉਹ (ਨਾਮ) ਤੂੰ ਕਦੇ ਧਿਆਨ ਨਾਲ ਸੁਣਿਆ ਨਹੀਂ ।
In this world, you have not listened to the Lord's Name.
ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥
ਤੂੰ ਵਿਸ਼ਿਆਂ ਵਿਚ ਹੀ ਬਹੁਤ ਫਸਿਆ ਰਹਿੰਦਾ ਹੈਂ, ਤੂੰ (ਆਪਣੀ) ਸੁਰਤਿ (ਇਹਨਾਂ ਵਲੋਂ ਕਦੇ) ਪਰਤਾਂਦਾ ਨਹੀਂ ।੧।ਰਹਾਉ।
You are totally engrossed in corruption and sin; you have not turned your mind away from them at all. ||1||Pause||
ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥
ਹੇ ਭਾਈ! ਤੂੰ ਮਨੁੱਖ ਦਾ ਜਨਮ (ਤਾਂ) ਹਾਸਲ ਕੀਤਾ, ਪਰ ਕਦੇ ਰਤਾ ਭਰ ਸਮੇ ਲਈ ਭੀ ਪਰਮਾਤਮਾ ਦਾ ਸਿਮਰਨ ਨਹੀਂ ਕੀਤਾ ।
You obtained this human life, but you have not remembered the Lord in meditation, even for an instant.
ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥
ਤੂੰ ਸਦਾ ਇਸਤ੍ਰੀ ਦੇ ਸੁਖਾਂ ਦੇ ਹੀ ਅਧੀਨ ਹੋਇਆ ਰਹਿੰਦਾ ਹੈਂ । ਤੇਰੇ ਪੈਰਾਂ ਵਿਚ (ਇਸਤ੍ਰੀ ਦੇ ਮੋਹ ਦੀ) ਬੇੜੀ ਪਈ ਰਹਿੰਦੀ ਹੈ ।੧।
For the sake of pleasure, you have become subservient to your woman, and now your feet are bound. ||1||
ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥
ਹੇ ਭਾਈ! ਦਾਸ ਨਾਨਕ (ਤੈਨੂੰ) ਪੁਕਾਰ ਕੇ ਆਖਦਾ ਹੈ ਕਿ ਇਹ ਜਗਤ ਦਾ ਖਿਲਾਰਾ ਸੁਪਨੇ ਵਰਗਾ ਹੀ ਹੈ ।
Servant Nanak proclaims that the vast expanse of this world is just a dream.
ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥੨॥੩॥
ਇਹ ਮਾਇਆ ਜਿਸ ਦੀ ਦਾਸੀ ਹੈ ਤੂੰ ਉਸ ਪਰਮਾਤਮਾ ਦਾ ਸਿਮਰਨ ਕਿਉਂ ਨਹੀਂ ਕਰਦਾ ।੨।੩।
Why not meditate on the Lord? Even Maya is His slave. ||2||3||