ਜੈਜਾਵੰਤੀ ਮਹਲਾ ੯ ॥
Jaijaavantee, Ninth Mehl:
ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥
ਹੇ ਭਾਈ! (ਪਰਮਾਤਮਾ ਦੀ ਭਗਤੀ ਤੋਂ ਬਿਨਾ) ਮਨੁੱਖਾ ਜੀਵਨ (ਦਾ ਸਮਾ) ਜਨਮ-ਮਨੋਰਥ ਹਾਸਲ ਕਰਨ ਤੋਂ ਬਿਨਾ ਹੀ ਲੰਘਦਾ ਜਾ ਰਿਹਾ ਹੈ, ਗੁਜ਼ਰਦਾ ਜਾ ਰਿਹਾ ਹੈ ।
Slipping away - your life is uselessly slipping away.
ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥
ਹੇ ਮੂਰਖ! ਰਾਤ ਦਿਨ ਪੁਰਾਣ (ਆਦਿਕ ਪੁਸਤਕਾਂ ਦੀਆਂ ਕਹਾਣੀਆਂ) ਸੁਣ ਕੇ (ਭੀ) ਤੂੰ ਨਹੀਂ ਸਮਝਦਾ (ਕਿ ਇਥੇ ਸਦਾ ਨਹੀਂ ਬੈਠ ਰਹਿਣਾ)
Night and day, you listen to the Puraanas, but you do not understand them, you ignorant fool!
ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥
ਮੌਤ (ਦਾ ਸਮਾ) ਤਾਂ (ਨੇੜੇ) ਆ ਪਹੁੰਚਿਆ ਹੈ (ਦੱਸ, ਤੂੰ ਇਸ ਪਾਸੋਂ) ਭੱਜ ਕਿੱਥੇ ਚਲਾ ਜਾਹਿਂਗਾ ।੧।ਰਹਾਉ।
Death has arrived; now where will you run? ||1||Pause||
ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥
ਜਿਸ (ਆਪਣੇ) ਸਰੀਰ ਨੂੰ ਤੂੰ ਸਦਾ ਕਾਇਮ ਰਹਿਣ ਵਾਲਾ ਸਮਝੀ ਬੈਠਾ ਹੈਂ, ਤੇਰਾ ਉਹ (ਸਰੀਰ) ਤਾਂ (ਜ਼ਰੂਰ) ਸੁਆਹ ਹੋ ਜਾਇਗਾ ।
You believed that this body was permanent, but it shall turn to dust.
ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥
ਹੇ ਮੂਰਖ! ਹੇ ਬੇ-ਸ਼ਰਮ!(ਫਿਰ) ਤੂੰ ਕਿਉਂ ਪਰਮਾਤਮਾ ਦਾ ਨਾਮ ਨਹੀਂ ਜਪਦਾ? ।੧।
Why don't you chant the Name of the Lord, you shameless fool? ||1||
ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥
ਪਰਮਾਤਮਾ ਦੀ ਭਗਤੀ (ਆਪਣੇ) ਹਿਰਦੇ ਵਿਚ ਵਸਾ ਲੈ ।(ਆਪਣੇ) ਮਨ ਦਾ ਅਹੰਕਾਰ ਛੱਡ ਦੇਹ,
Let devotional worship of the Lord enter into your heart, and abandon the intellectualism of your mind.
ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥
ਦਾਸ ਨਾਨਕ (ਤੈਨੂੰ ਮੁੜ ਮੁੜ) ਇਹ ਗੱਲ ਹੀ ਆਖਦਾ ਹੈ ਕਿ ਇਹੋ ਜਿਹਾ ਸੁਚੱਜਾ ਜੀਵਨ ਜੀਉ ।੨।੪।
O Servant Nanak, this is the way to live in the world. ||2||4||