ਸਲੋਕ ਸਹਸਕ੍ਰਿਤੀ ਮਹਲਾ ੫
Shalok Sehskritee , Fifth Mehl:
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥
ਕਿੱਥੇ ਰਹਿ ਜਾਂਦੀ ਹੈ ਮਾਂ, ਤੇ ਕਿੱਥੇ ਰਹਿ ਜਾਂਦਾ ਹੈ ਪਿਉ? ਤੇ ਕਿੱਥੇ ਰਹਿ ਜਾਂਦੇ ਹਨ ਇਸਤ੍ਰੀ ਪੱੁਤ੍ਰਾਂ ਦੇ ਲਾਡ-ਪਿਆਰ?
Who is the mother, and who is the father? Who is the son, and what is the pleasure of marriage?
ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬ੍ਯਤੇ ॥
ਕਿੱਥੇ ਰਹਿ ਜਾਂਦੇ ਹਨ ਭਰਾ ਮਿਤ੍ਰ ਹਿਤੂ ਤੇ ਸਨਬੰਧੀ? ਤੇ ਕਿੱਥੇ ਰਹਿ ਜਾਂਦਾ ਹੈ ਪਰਵਾਰ ਦਾ ਮੋਹ?
Who is the brother, friend, companion and relative? Who is emotionally attached to the family?
ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥
ਕਿੱਥੇ ਜਾਂਦੀ ਹੈ ਮਨ ਨੂੰ ਮੋਹਣ ਵਾਲੀ ਇਹ ਚੰਚਲ ਮਾਇਆ ਵੇਖਦਿਆਂ ਵੇਖਦਿਆਂ ਹੀ ਛੱਡ ਜਾਂਦੀ ਹੈ ।
Who is restlessly attached to beauty? It leaves, as soon as we see it.
ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧ੍ਯੰ ਅਚੁਤ ਤਨਹ ॥੧॥
ਹੇ ਨਾਨਕ! (ਮਨੁੱਖ ਦੇ) ਨਾਲ (ਸਦਾ) ਰਹਿੰਦਾ ਹੈ ਭਗਵਾਨ ਦਾ ਭਜਨ (ਹੀ), ਤੇ ਇਹ ਭਜਨ ਮਿਲਦਾ ਹੈ ਸੰਤ ਜਨਾਂ ਤੋਂ ।੧।
Only the meditative remembrance of God remains with us. O Nanak, it brings the blessings of the Saints, the sons of the Imperishable Lord. ||1||