ਮਿਥ੍ਯੰਤ ਦੇਹੰ ਖੀਣੰਤ ਬਲਨੰ ॥
(ਇਹ) ਸਰੀਰ ਤਾਂ ਨਾਸਵੰਤ ਹੈ, (ਇਸ ਦਾ) ਬਲ ਭੀ ਘਟਦਾ ਰਹਿੰਦਾ ਹੈ ।
The body is false; its power is temporary.
ਬਰਧੰਤਿ ਜਰੂਆ ਹਿਤ੍ਯੰਤ ਮਾਇਆ ॥
(ਪਰ ਜਿਉਂ ਜਿਉਂ) ਬੁਢੇਪਾ ਵਧਦਾ ਹੈ, ਮਾਇਆ ਦਾ ਮੋਹ ਭੀ (ਵਧਦਾ ਜਾਂਦਾ ਹੈ,)
It grows old; its love for Maya increases greatly.
ਅਤ੍ਯੰਤ ਆਸਾ ਆਥਿਤ੍ਯ ਭਵਨੰ ॥
(ਪਦਾਰਥਾਂ ਦੀ) ਆਸਾ ਤੀਬਰ ਹੁੰਦੀ ਜਾਂਦੀ ਹੈ (ਉਂਞ ਜੀਵ ਇਥੇ) ਘਰ ਦੇ ਪਰਾਹੁਣੇ (ਵਾਂਗ) ਹੈ ।
The human is only a temporary guest in the home of the body, but he has high hopes.
ਗਨੰਤ ਸ੍ਵਾਸਾ ਭੈਯਾਨ ਧਰਮੰ ॥
ਡਰਾਉਣਾ ਧਰਮ ਰਾਜ (ਇਸ ਦੀ ਉਮਰ ਦੇ) ਸਾਹ ਗਿਣਦਾ ਰਹਿੰਦਾ ਹੈ । ਇਹ ਅਮੋਲਕ ਮਨੁੱਖਾ ਸਰੀਰ ਮੋਹ ਦੇ ਖੂਹ ਵਿਚ ਡਿੱਗਾ ਰਹਿੰਦਾ ਹੈ ।
The Righteous Judge of Dharma is relentless; he counts each and every breath.
ਪਤੰਤਿ ਮੋਹ ਕੂਪ ਦੁਰਲਭ੍ਯ ਦੇਹੰ ਤਤ ਆਸ੍ਰਯੰ ਨਾਨਕ ॥
ਹੇ ਨਾਨਕ! ਇੱਕ ਗੋਬਿੰਦ ਗੋਪਾਲ ਦੀ ਮੇਹਰ ਹੀ (ਬਚਾ ਸਕਦੀ ਹੈ), ਉਸੇ ਦਾ ਆਸਰਾ (ਲੈਣਾ ਚਾਹੀਦਾ ਹੈ) ।੩।
The human body, so difficult to obtain, has fallen into the deep dark pit of emotional attachment. O Nanak, its only support is God, the Essence of Reality.
ਗੋਬਿੰਦ ਗੋਬਿੰਦ ਗੋਬਿੰਦ ਗੋਪਾਲ ਕ੍ਰਿਪਾ ॥੩॥
ਹੇ ਨਾਨਕ! ਇੱਕ ਗੋਬਿੰਦ ਗੋਪਾਲ ਦੀ ਮੇਹਰ ਹੀ (ਬਚਾ ਸਕਦੀ ਹੈ), ਉਸੇ ਦਾ ਆਸਰਾ (ਲੈਣਾ ਚਾਹੀਦਾ ਹੈ) ।੩।
O God, Lord of the World, Lord of the Universe, Master of the Universe, please be kind to me. ||3||