ਕਾਚ ਕੋਟੰ ਰਚੰਤਿ ਤੋਯੰ ਲੇਪਨੰ ਰਕਤ ਚਰਮਣਹ ॥
(ਇਹ ਸਰੀਰ) ਕੱਚਾ ਕਿਲ੍ਹਾ ਹੈ, (ਜੋ) ਪਾਣੀ (ਭਾਵ, ਵੀਰਜ) ਦਾ ਬਣਿਆ ਹੋਇਆ ਹੈ, ਅਤੇ ਲਹੂ ਤੇ ਚੰਮ ਨਾਲ ਲਿੰਬਿਆ ਹੋਇਆ ਹੈ ।
This fragile body-fortress is made up of water, plastered with blood and wrapped in skin.
ਨਵੰਤ ਦੁਆਰੰ ਭੀਤ ਰਹਿਤੰ ਬਾਇ ਰੂਪੰ ਅਸਥੰਭਨਹ ॥
(ਇਸ ਦੇ) ਨੌ ਦਰਵਾਜ਼ੇ (ਗੋਲਕਾਂ) ਹਨ, (ਪਰ ਦਰਵਾਜ਼ਿਆਂ ਦੇ) ਭਿੱਤ ਨਹੀਂ ਹਨ, ਸੁਆਸਾਂ ਦੀ (ਇਸ ਨੂੰ) ਥੰਮ੍ਹੀ (ਦਿੱਤੀ ਹੋਈ) ਹੈ ।
It has nine gates, but no doors; it is supported by pillars of wind, the channels of the breath.
ਗੋਬਿੰਦ ਨਾਮੰ ਨਹ ਸਿਮਰੰਤਿ ਅਗਿਆਨੀ ਜਾਨੰਤਿ ਅਸਥਿਰੰ ॥
ਮੂਰਖ ਜੀਵ (ਇਸ ਸਰੀਰ ਨੂੰ) ਸਦਾ-ਥਿਰ ਰਹਿਣ ਵਾਲਾ ਜਾਣਦੇ ਹਨ, ਤੇ ਪਰਮਾਤਮਾ ਦਾ ਨਾਮ ਕਦੇ ਯਾਦ ਨਹੀਂ ਕਰਦੇ ।
The ignorant person does not meditate in remembrance on the Lord of the Universe; he thinks that this body is permanent.
ਦੁਰਲਭ ਦੇਹ ਉਧਰੰਤ ਸਾਧ ਸਰਣ ਨਾਨਕ ॥
ਹੇ ਨਾਨਕ!ਉਹ ਇਸ ਦੁਰਲੱਭ ਸਰੀਰ ਨੂੰ (ਨਿੱਤ ਦੀ ਮੌਤ ਦੇ ਮੂੰਹੋਂ) ਬਚਾ ਲੈਂਦੇ ਹਨ ।੪।
This precious body is saved and redeemed in the Sanctuary of the Holy, O Nanak,
ਹਰਿ ਹਰਿ ਹਰਿ ਹਰਿ ਹਰਿ ਹਰੇ ਜਪੰਤਿ ॥੪॥
ਜੋ ਬੰਦੇ ਸਾਧ ਸੰਗਤਿ ਵਿਚ ਆ ਕੇ ਪਰਮਾਤਮਾ ਦਾ ਨਾਮ ਜਪਦੇ ਹਨ,
chanting the Name of the Lord, Har, Har, Har, Har, Har, Haray. ||4||