ਮ੍ਰਿਗੀ ਪੇਖੰਤ ਬਧਿਕ ਪ੍ਰਹਾਰੇਣ ਲਖ੍ਯ ਆਵਧਹ ॥
(ਇਕ) ਹਰਨੀ ਨੂੰ ਵੇਖ ਕੇ (ਇਕ) ਸ਼ਿਕਾਰੀ ਨਿਸ਼ਾਨਾ ਤੱਕ ਕੇ ਸ਼ਸਤ੍ਰਾਂ ਨਾਲ ਚੋਟ ਮਾਰਦਾ ਹੈ ।
Seeing the deer, the hunter aims his weapons.
ਅਹੋ ਜਸ੍ਯ ਰਖੇਣ ਗੋਪਾਲਹ ਨਾਨਕ ਰੋਮ ਨ ਛੇਦ੍ਯਤੇ ॥੬॥
ਪਰ ਵਾਹ! ਹੇ ਨਾਨਕ! ਜਿਸ ਦੀ ਰਾਖੀ ਲਈ ਪਰਮਾਤਮਾ ਹੋਵੇ, ਉਸ ਦਾ ਵਲ (ਭੀ) ਵਿੰਗਾ ਨਹੀਂ ਹੁੰਦਾ ।੬।
But if one is protected by the Lord of the World, O Nanak, not a hair on his head will be touched. ||6||
ਬਹੁ ਜਤਨ ਕਰਤਾ ਬਲਵੰਤ ਕਾਰੀ ਸੇਵੰਤ ਸੂਰਾ ਚਤੁਰ ਦਿਸਹ ॥
(ਜੇਹੜਾ ਮਨੁੱਖ) ਬੜੇ ਜਤਨ ਕਰ ਸਕਦਾ ਹੋਵੇ, ਬੜਾ ਬਲਵਾਨ ਹੋਵੇ, ਚੌਹਾਂ ਪਾਸਿਆਂ ਤੋਂ ਕਈ ਸੂਰਮੇ ਜਿਸ ਦੀ ਸੇਵਾ ਕਰਨ ਵਾਲੇ ਹੋਣ,
He may be surrounded on all four sides by servants and powerful warriors;
ਬਿਖਮ ਥਾਨ ਬਸੰਤ ਊਚਹ ਨਹ ਸਿਮਰੰਤ ਮਰਣੰ ਕਦਾਂਚਹ ॥
ਜੋ ਬੜੇ ਔਖੇ ਉੱਚੇ ਥਾਂ ਵੱਸਦਾ ਹੋਵੇ, (ਜਿਥੇ ਉਸ ਨੂੰ) ਮੌਤ ਦਾ ਕਦੇ ਚੇਤਾ ਭੀ ਨਾਹ ਆਵੇ ।
he may dwell in a lofty place, difficult to approach, and never even think of death.
ਹੋਵੰਤਿ ਆਗਿਆ ਭਗਵਾਨ ਪੁਰਖਹ ਨਾਨਕ ਕੀਟੀ ਸਾਸ ਅਕਰਖਤੇ ॥੭॥
ਹੇ ਨਾਨਕ! ਇਕ ਕੀੜੀ ਉਸ ਦੇ ਪ੍ਰਾਣ ਖਿੱਚ ਲੈਂਦੀ ਹੈ ਜਦੋਂ ਭਗਵਾਨ ਅਕਾਲ ਪੁਰਖ ਦਾ ਹੁਕਮ ਹੋਵੇ (ਉਸ ਨੂੰ ਮਾਰਨ ਲਈ) ।੭।
But when the Order comes from the Primal Lord God, O Nanak, even an ant can take away his breath of life. ||7||