ਮਿਰਤ ਮੋਹੰ ਅਲਪ ਬੁਧ੍ਯੰ ਰਚੰਤਿ ਬਨਿਤਾ ਬਿਨੋਦ ਸਾਹੰ ॥
ਹੋਛੀ ਮੱਤ ਵਾਲਾ ਮਨੁੱਖ ਨਾਸਵੰਤ ਪਦਾਰਥਾਂ ਦੇ ਮੋਹ ਵਿਚ ਲੀਨ ਰਹਿੰਦਾ ਹੈ,
The person of shallow understanding is dying in emotional attachment; he is engrossed in pursuits of pleasure with his wife.
ਜੌਬਨ ਬਹਿਕ੍ਰਮ ਕਨਿਕ ਕੁੰਡਲਹ ॥
ਇਸਤ੍ਰੀ ਦੇ ਕਲੋਲ ਤੇ ਚਾਵਾਂ ਵਿਚ ਮਸਤ ਰਹਿੰਦਾ ਹੈ ।
With youthful beauty and golden earrings,
ਬਚਿਤ੍ਰ ਮੰਦਿਰ ਸੋਭੰਤਿ ਬਸਤ੍ਰਾ ਇਤ੍ਯੰਤ ਮਾਇਆ ਬ੍ਯਾਪਿਤੰ ॥
ਜੁਆਨੀ, ਤਾਕਤ, ਸੋਨੇ ਦੇ ਕੁੰਡਲ (ਆਦਿਕ), ਰੰਗਾ-ਰੰਗ ਦੇ ਮਹਲ-ਮਾੜੀਆਂ, ਸੋਹਣੇ ਬਸਤ੍ਰ—ਇਹਨਾਂ ਤਰੀਕਿਆਂ ਨਾਲ ਉਸ ਨੂੰ ਮਾਇਆ ਵਿਆਪਦੀ ਹੈ (ਆਪਣਾ ਪ੍ਰਭਾਵ ਪਾਂਦੀ ਹੈ) ।
wondrous mansions, decorations and clothes - this is how Maya clings to him.
ਹੇ ਅਚੁਤ ਸਰਣਿ ਸੰਤ ਨਾਨਕ ਭੋ ਭਗਵਾਨਏ ਨਮਹ ॥੧੧॥
ਹੇ ਨਾਨਕ! (ਆਖ—) ਹੇ ਅਬਿਨਾਸ਼ੀ! ਹੇ ਸੰਤਾਂ ਦੇ ਸਹਾਰੇ! ਹੇ ਭਗਵਾਨ! ਤੈਨੂੰ ਸਾਡੀ ਨਮਸਕਾਰ ਹੈ (ਤੂੰ ਹੀ ਮਾਇਆ ਦੇ ਪ੍ਰਭਾਵ ਤੋਂ ਬਚਾਣ ਵਾਲਾ ਹੈਂ) ।੧੧।
O Eternal, Unchanging, Benevolent Lord God, O Sanctuary of the Saints, Nanak humbly bows to You. ||11||