ਕਿਰਪੰਤ ਹਰੀਅੰ ਮਤਿ ਤਤੁ ਗਿਆਨੰ ॥
ਜਿਥੇ ਪਰਮਾਤਮਾ ਦੀ ਕਿਰਪਾ ਹੋਵੇ ਉਥੇ ਮਨੁੱਖ ਦੀ ਅਕਲ ਨੂੰ ਸਹੀ ਜੀਵਨ ਦੀ ਸੂਝ ਆ ਜਾਂਦੀ ਹੈ,
By the Grace of God, genuine understanding comes to the mind.
ਬਿਗਸੀਧ੍ਯਿ ਬੁਧਾ ਕੁਸਲ ਥਾਨੰ ॥
(ਅਜੇਹੀ ਬੁੱਧੀ) ਸੁਖ ਦਾ ਟਿਕਾਣਾ ਬਣ ਜਾਂਦੀ ਹੈ, (ਅਜੇਹੀ ਬੁੱਧੀ ਵਾਲੇ) ਗਿਆਨਵਾਨ ਲੋਕ ਸਦਾ ਖਿੜੇ ਰਹਿੰਦੇ ਹਨ ।
The intellect blossoms forth, and one finds a place in the realm of celestial bliss.
ਬਸ੍ਯਿੰਤ ਰਿਖਿਅੰ ਤਿਆਗਿ ਮਾਨੰ ॥
ਮਾਣ ਤਿਆਗਣ ਕਰ ਕੇ ਉਹਨਾਂ ਦੇ ਇੰਦ੍ਰੇ ਵੱਸ ਵਿਚ ਰਹਿੰਦੇ ਹਨ,
The senses are brought under control, and pride is abandoned.
ਸੀਤਲੰਤ ਰਿਦਯੰ ਦ੍ਰਿੜੁ ਸੰਤ ਗਿਆਨੰ ॥
ਉਹਨਾਂ ਦਾ ਹਿਰਦਾ (ਸਦਾ) ਸੀਤਲ ਰਹਿੰਦਾ ਹੈ, ਇਹ ਸ਼ਾਂਤੀ ਵਾਲਾ ਗਿਆਨ ਉਹਨਾਂ ਦੇ ਅੰਦਰ ਪੱਕਾ ਰਹਿੰਦਾ ਹੈ ।
The heart is cooled and soothed, and the wisdom of the Saints is implanted within.
ਰਹੰਤ ਜਨਮੰ ਹਰਿ ਦਰਸ ਲੀਣਾ ॥
ਪਰਮਾਤਮਾ ਦੇ ਦੀਦਾਰ ਵਿਚ ਮਸਤ ਅਜੇਹੇ ਬੰਦਿਆਂ ਦਾ ਜਨਮ (-ਮਰਨ) ਮੁੱਕ ਜਾਂਦਾ ਹੈ,
Reincarnation is ended, and the Blessed Vision of the Lord's Darshan is obtained.
ਬਾਜੰਤ ਨਾਨਕ ਸਬਦ ਬੀਣਾਂ ॥੧੩॥
ਹੇ ਨਾਨਕ! ਉਹਨਾਂ ਦੇ ਅੰਦਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੇ ਵਾਜੇ (ਸਦਾ) ਵੱਜਦੇ ਹਨ ।੧੩।
O Nanak, the musical instrument of the Word of the Shabad vibrates and resounds within. ||13||