ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪ੍ਯ ਬੈਸ੍ਵਾਂਤਰਹ ॥
ਪਹਾੜ ਤੋਂ ਡਿੱਗ ਕੇ ਪਾਤਾਲ ਵਿਚ ਜਾ ਪੈਣਾ, ਭੜਕਦੀ ਅੱਗ ਵਿਚ ਸੜਨਾ,
You may drop down from the mountains, and fall into the nether regions of the underworld, or be burnt in the blazing fire,
ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਹ ਚਿੰਤਾ ਜਨਮੰ ਤ ਮਰਣਹ ॥
ਡੰੂਘੇ ਪਾਣੀਆਂ ਦਅਿਾਂ ਠਿੱਲਾਂ ਵਿਚ ਰੁੜ੍ਹ ਜਾਣਾ—ਅਜੇਹੇ ਅਨੇਕਾਂ (ਕਠਨ) ਸਾਧਨ, ਘਰ ਦੀ ਚਿੰਤਾ (ਮਾਇਆ ਦੇ ਮੋਹ) ਅਤੇ ਜਨਮ ਮਰਨ ਦੇ ਦੁੱਖਾਂ ਤੋਂ (ਬਚਣ ਲਈ) ਸਫਲ ਨਹੀਂ ਹੁੰਦੇ ।
or swept away by the unfathomable waves of water; but the worst pain of all is household anxiety, which is the source of the cycle of death and rebirth.
ਅਨਿਕ ਸਾਧਨੰ ਨ ਸਿਧ੍ਯਤੇ ਨਾਨਕ ਅਸਥੰਭੰ ਅਸਥੰਭੰ ਅਸਥੰਭੰ ਸਬਦ ਸਾਧ ਸ੍ਵਜਨਹ ॥੧੭॥
ਹੇ ਨਾਨਕ! ਸਦਾ ਲਈ ਜੀਵ ਦਾ ਆਸਰਾ ਗੁਰ-ਸ਼ਬਦ ਹੀ ਹੈ ਜੋ ਸਾਧ ਸੰਗਤਿ ਵਿਚ ਮਿਲਦਾ ਹੈ ।੧੭।
No matter what you do, you cannot break its bonds, O Nanak. Man's only Support, Anchor and Mainstay is the Word of the Shabad, and the Holy, Friendly Saints. ||17||