ਅੰਧਕਾਰ ਸਿਮਰਤ ਪ੍ਰਕਾਸੰ ਗੁਣ ਰਮੰਤ ਅਘ ਖੰਡਨਹ ॥
ਪਰਮਾਤਮਾ ਦਾ ਨਾਮ ਸਿਮਰਿਆਂ (ਅਗਿਆਨਤਾ ਦਾ) ਹਨੇਰਾ (ਦੂਰ ਹੋ ਕੇ) (ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਜਾਂਦਾ ਹੈ । ਪ੍ਰਭੂ ਦੇ ਗੁਣ ਚੇਤੇ ਕੀਤਿਆਂ ਪਾਪਾਂ ਦਾ ਨਾਸ ਹੋ ਜਾਂਦਾ ਹੈ ।
Meditating in remembrance on the Lord, the darkness is illuminated. Dwelling on His Glorious Praises, the ugly sins are destroyed.
ਰਿਦ ਬਸੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ ॥
ਪ੍ਰਭੂ ਦਾ ਨਾਮ ਹਿਰਦੇ ਵਿਚ ਵੱਸਿਆਂ ਜਮਦੂਤ ਭੀ ਡਰਦੇ ਹਨ, ਉਹ ਮਨੁੱਖ ਬੜੇ ਪਵਿਤ੍ਰ ਕਰਮ ਕਰਨ ਵਾਲਾ ਬਣ ਜਾਂਦਾ ਹੈ ।
Enshrining the Lord deep within the heart, and with the immaculate karma of doing good deeds, one strikes fear into the demons.
ਜਨਮ ਮਰਣ ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਨ ਵਾਲੇ ਦਾ ਜਨਮ ਮਰਨ (ਦਾ ਗੇੜ) ਮੁੱਕ ਜਾਂਦਾ ਹੈ, ਪ੍ਰਭੂ ਦਾ ਦੀਦਾਰ ਫਲ ਦੇਣ ਤੋਂ ਖੁੰਝਦਾ ਨਹੀਂ, ਅਨੇਕਾਂ ਸੁਖ ਦੇਂਦਾ ਹੈ ।
The cycle of coming and going in reincarnation is ended, absolute peace is obtained, and the Fruitful Vision of the Lord's Darshan.
ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥੧੯॥
ਹੇ ਨਾਨਕ! ਉਹ ਭਗਵਾਨ ਜੋ ਸੰਤਾਂ ਦਾ ਪਿਆਰਾ ਹੈ ਤੇ ਸਰਨ ਆਇਆਂ ਦੀ ਸਹੈਤਾ ਕਰਨ ਦੇ ਸਮਰੱਥ ਹੈ (ਭਗਤਾਂ ਨੂੰ ਸਭ) ਸੁਖ ਦੇਂਦਾ ਹੈ ।੧੪।
He is Potent to give Protection, He is the Lover of His Saints. O Nanak, the Lord God blesses all with bliss. ||19||