ਭਰਣ ਪੋਖਣ ਕਰੰਤ ਜੀਆ ਬਿਸ੍ਰਾਮ ਛਾਦਨ ਦੇਵੰਤ ਦਾਨੰ ॥
ਸਾਰੇ ਜੀਵਾਂ ਦਾ ਪਾਲਣ-ਪੋਸ਼ਣ ਕਰਦਾ ਹੈ, ਕੱਪੜਾ ਆਸਰਾ ਆਦਿਕ ਦਾਤਾਂ ਦੇਂਦਾ ਹੈ ।
The Lord feeds and sustains all living beings; He blesses them gifts of restful peace and fine clothes.
ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ ॥
ਸਮਰੱਥ ਚੇਤਨ-ਸਰੂਪ ਪਰਮਾਤਮਾ ਸ੍ਰੇਸ਼ਟ ਮਨੁੱਖਾ ਜਨਮ ਦੇਂਦਾ ਹੈ,
He created the jewel of human life, with all its cleverness and intelligence.
ਵਰਤੰਤਿ ਸੁਖ ਆਨੰਦ ਪ੍ਰਸਾਦਹ ॥
ਉਸ ਆਨੰਦ-ਰੂਪ ਪ੍ਰਭੂ ਦੀ ਕਿਰਪਾ ਨਾਲ ਜੀਵ ਸੁਖੀ ਰਹਿੰਦੇ ਹਨ ।
By His Grace, mortals abide in peace and bliss.
ਸਿਮਰੰਤ ਨਾਨਕ ਹਰਿ ਹਰਿ ਹਰੇ ॥
ਹੇ ਨਾਨਕ! ਜੋ ਜੀਵ ਉਸ ਹਰੀ ਨੂੰ ਸਿਮਰਦੇ ਹਨ,
O Nanak, meditating in remembrance on the Lord, Har, Har, Haray,
ਅਨਿਤ੍ਯ ਰਚਨਾ ਨਿਰਮੋਹ ਤੇ ॥੨੩॥
ਉਸ ਇਸ ਨਾਸਵੰਤ ਰਚਨਾ ਤੋਂ ਨਿਰਮੋਹ ਰਹਿੰਦੇ ਹਨ ।੨੩।
the mortal is released from attachment to the world. ||23||