ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ ॥
ਪੂਰਬਲੇ ਜਨਮਾਂ ਵਿਚ ਕੀਤੇ ਪੁੰਨ-ਕਰਮਾਂ ਦਾ ਸਦਕਾ ਰਾਜੇ (ਇਥੇ ਰਾਜ-ਮਿਲਖ ਦੀ) ਮਾਲਕੀ ਮਾਣਦੇ ਹਨ ।
The kings of the earth are eating up the blessings of the good karma of their past lives.
ਬਿਪਰੀਤ ਬੁਧ੍ਯੰ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥੨੪॥
ਪਰ, ਹੇ ਨਾਨਕ! ਇਥੇ ਨਾਸਵੰਤ ਜਗਤ ਵਿਚ (ਉਹਨਾਂ ਸੁਖਾਂ ਦੇ ਕਾਰਨ) ਜਿਨ੍ਹਾਂ ਦੀ ਬੁੱਧੀ ਉਲਟੀ ਹੋ ਜਾਂਦੀ ਹੈ, ਉਹ ਚਿਰਕਾਲ ਤਕ ਦੁੱਖ ਭੋਗਦੇ ਹਨ ।੨੪।
Those cruel-minded rulers who oppress the people, O Nanak, shall suffer in pain for a very long time. ||24||
ਬ੍ਰਿਥਾ ਅਨੁਗ੍ਰਹੰ ਗੋਬਿੰਦਹ ਜਸ੍ਯ ਸਿਮਰਣ ਰਿਦੰਤਰਹ ॥
ਜੋ ਮਨੁੱਖ ਗੋਬਿੰਦ ਦੀ ਮੇਹਰ ਤੋਂ ਵਾਂਜੇ ਹੋਏ ਹਨ, ਜਿਨ੍ਹਾਂ ਦੇ ਹਿਰਦੇ ਉਸ ਦੇ ਸਿਮਰਨ ਤੋਂ ਸੱਖਣੇ ਹਨ,
Those who meditate in remembrance on the Lord in their hearts, look upon even pain as God's Grace.
ਆਰੋਗ੍ਯੰ ਮਹਾ ਰੋਗ੍ਯੰ ਬਿਸਿਮ੍ਰਿਤੇ ਕਰੁਣਾ ਮਯਹ ॥੨੫॥
ਉਹ ਨਰੋਏ ਮਨੁੱਖ ਭੀ ਵੱਡੇ ਰੋਗੀ ਹਨ, ਕਿਉਂਕਿ ਉਹ ਦਇਆ ਸਰੂਪ ਗੋਬਿੰਦ ਨੂੰ ਵਿਸਾਰ ਰਹੇ ਹਨ ।੨੫।
The healthy person is very sick, if he does not remember the Lord, the Embodiment of Mercy. ||25||