ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਾਹ ॥
ਸੰਤ-ਜਨ ਅਜਿੱਤ ਸੂਰਮਿਆਂ ਦੀ ਸੈਨਾ ਹੈ । ਗ਼ਰੀਬੀ ਸੁਭਾਉ ਉਹਨਾਂ ਦੇ ਸਰੀਰ ਉਤੇ ਸੰਜੋਅ ਹੈ;
The Holy people are an invincible army of spiritual warriors; their bodies are protected by the armor of humility.
ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰ ਸਬਦ ਕਰ ਚਰਮਣਹ ॥
ਗੋਬਿੰਦ ਦੇ ਗੁਣ ਗਾਉਣੇ ਉਹਨਾਂ ਪਾਸ ਸ਼ਸਤ੍ਰ ਹਨ; ਗੁਰ-ਸ਼ਬਦ ਦੀ ਓਟ ਉਹਨਾਂ ਦੇ ਹੱਥ ਦੀ ਢਾਲ ਹੈ ।
Their weapons are the Glorious Praises of the Lord which they chant; their Shelter and Shield is the Word of the Guru's Shabad.
ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ ਮਾਰਗਹ ॥
ਸੰਤ-ਜਨ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਭਾਲਦੇ ਰਹਿੰਦੇ ਹਨ—ਇਹ, ਮਾਨੋ, ਉਹ ਘੋੜੇ ਰਥ ਹਾਥੀਆਂ ਦੀ ਸਵਾਰੀ ਕਰਦੇ ਹਨ ।
The horses, chariots and elephants they ride are their way to realize God's Path.
ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗੋੁਪਾਲ ਕੀਰਤਨਹ ॥
ਸੰਤ-ਜਨ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਸਹੈਤਾ) ਨਾਲ (ਕਾਮਾਦਿਕ) ਵੈਰੀ-ਦਲ ਉਤੇ ਹੱਲਾ ਕਰਦੇ ਹਨ, ਅਤੇ (ਇਸ ਤਰ੍ਹਾਂ ਉਹਨਾਂ ਵਿਚ) ਨਿਡਰ ਹੋ ਕੇ ਤੁਰੇ ਫਿਰਦੇ ਹਨ ।
They walk fearlessly through the armies of their enemies; they attack them with the Kirtan of God's Praises.
ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸ੍ਯੰ ਕਰੋਤਿ ਪੰਚ ਤਸਕਰਹ ॥੨੯॥
ਹੇ ਨਾਨਕ! ਸੰਤ-ਜਨ ਉਹਨਾਂ ਪੰਜਾਂ ਚੋਰਾਂ ਨੂੰ ਆਪਣੇ ਵੱਸ ਵਿਚ ਕਰ ਲੈਂਦੇ ਹਨ ਜੋ ਸਾਰੇ ਸੰਸਾਰ ਨੂੰ ਜਿੱਤ ਰਹੇ ਹਨ ।੨੯।
They conquer the entire world, O Nanak, and overpower the five thieves. ||29||