ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦ੍ਰੁਮ ਛਾਯਾ ਰਚਿ ਦੁਰਮਤਿਹ ॥
ਭੈੜੀ ਬੁੱਧੀ ਵਾਲਾ ਬੰਦਾ ਠਗਨੀਰੇ ਨੂੰ ਹਵਾਈ ਕਿਲ੍ਹੇ ਨੂੰ ਅਤੇ ਰੱੁਖ ਦੀ ਛਾਂ ਨੂੰ ਸਹੀ ਮੰਨ ਲੈਂਦਾ ਹੈ ।
Misled by evil-mindedness, mortals are engrossed in the mirage of the illusory world, like the passing shade of a tree.
ਤਤਹ ਕੁਟੰਬ ਮੋਹ ਮਿਥ੍ਯਾ ਸਿਮਰੰਤਿ ਨਾਨਕ ਰਾਮ ਰਾਮ ਨਾਮਹ ॥੩੦॥
ਉਸੇ ਤਰ੍ਹਾਂ ਦਾ ਨਾਸਵੰਤ ਕੁਟੰਬ ਦਾ ਮੋਹ ਹੈ । ਹੇ ਨਾਨਕ! (ਇਸ ਨੂੰ ਤਿਆਗ ਕੇ ਸੰਤ-ਜਨ) ਪਰਮਾਤਮਾ ਦਾ ਨਾਮ ਸਿਮਰਦੇ ਹਨ ।੩੦।
Emotional attachment to family is false, so Nanak meditates in remembrance on the Name of the Lord, Raam, Raam. ||30||
ਨਚ ਬਿਦਿਆ ਨਿਧਾਨ ਨਿਗਮੰ ਨਚ ਗੁਣਗ੍ਯ ਨਾਮ ਕੀਰਤਨਹ ॥
ਨਾਹ ਹੀ ਮੈਂ ਵੇਦ-ਵਿਦਿਆ ਦਾ ਖ਼ਜ਼ਾਨਾ ਹਾਂ, ਨਾਹ ਹੀ ਮੈਂ ਗੁਣਾਂ ਦਾ ਪਾਰਖੂ ਹਾਂ, ਨਾਹ ਹੀ ਮੇਰੇ ਪਾਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੈ ।
I do not possess the treasure of the wisdom of the Vedas, nor do I possess the merits of the Praises of the Naam.
ਨਚ ਰਾਗ ਰਤਨ ਕੰਠੰ ਨਹ ਚੰਚਲ ਚਤੁਰ ਚਾਤੁਰਹ ॥
ਮੇਰੇ ਗਲੇ ਵਿਚ ਸ੍ਰੇਸ਼ਟ ਰਾਗ ਭੀ ਨਹੀਂ, ਨਾਹ ਹੀ ਮੈਂ ਚੁਸਤ ਤੇ ਬੜਾ ਸਿਆਣਾ ਹਾਂ ।
I do not have a beautiful voice to sing jewelled melodies; I am not clever, wise or shrewd.
ਭਾਗ ਉਦਿਮ ਲਬਧ੍ਯੰ ਮਾਇਆ ਨਾਨਕ ਸਾਧਸੰਗਿ ਖਲ ਪੰਡਿਤਹ ॥੩੧॥
ਪੂਰਬਲੇ ਭਾਗਾਂ ਅਨੁਸਾਰ ਉੱਦਮ ਕੀਤਿਆਂ ਮਾਇਆ ਮਿਲਦੀ ਹੈ (ਉਹ ਭੀ ਮੇਰੇ ਪਾਸ ਨਹੀਂ) ।
By destiny and hard work, the wealth of Maya is obtained. O Nanak, in the Saadh Sangat, the Company of the Holy, even fools become religious scholars. ||31||